ਮਲੇਰਕੋਟਲਾ ‘ਚ ਸਕੂਲੀ ਬੱਸਾਂ ਦੀ ਸਖ਼ਤ ਚੈਕਿੰਗ, ਨਿਯਮ ਤੋੜਨ ‘ਤੇ 13 ਬੱਸਾਂ ਦੇ ਚਲਾਨ
ਮਲੇਰਕੋਟਲਾ, 25 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹੇ ਵਿਚ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬਾਲ ਸੁਰੱਖਿਆ ਵਿਭਾਗ ਵਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ। ਇਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਤ ਸੁਰੱਖਿਆ ਮਾਪਦੰਡਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ।
ਮਲੇਰਕੋਟਲਾ, 25 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹੇ ਵਿਚ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬਾਲ ਸੁਰੱਖਿਆ ਵਿਭਾਗ ਵਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ। ਇਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਤ ਸੁਰੱਖਿਆ ਮਾਪਦੰਡਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਦੱਸਿਆ ਕਿ ਚੈਕਿੰਗ ਦੌਰਾਨ ਕੁੱਲ 35 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਕੁਝ ਬੱਸਾਂ ਵਿਚ ਅੱਗ ਬੁਝਾਊ ਯੰਤਰ, ਮੈਡੀਕਲ ਕਿੱਟ, ਵਰਦੀ ਅਤੇ ਰੂਟ ਪਲਾਨ ਸਬੰਧੀ ਨਿਯਮਾਂ ਦੀ ਪਾਲਣਾ ਨਾ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ, ਜਿਸ ‘ਤੇ 13 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਟੀਮ ਵਲੋਂ ਸਬੰਧਤ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਕਮੀਆਂ ਤੁਰੰਤ ਦੂਰ ਕਰਨ ਅਤੇ ਬੱਚਿਆਂ ਦੀ ਸੁਰੱਖਿਆ ਸਬੰਧੀ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਹ ਚੈਕਿੰਗ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਸ਼ਹਿਨਾਜ਼ ਪ੍ਰਵੀਨ, ਜ਼ਿਲਾ ਟਰੈਫਿਕ ਇੰਚਾਰਜ ਸਬ-ਇੰਸਪੈਕਟਰ ਹਰਭਜਨ ਸਿੰਘ, ਲੀਗਲ ਅਫ਼ਸਰ ਬਬੀਤਾ ਕੁਮਾਰੀ, ਮਾਸਟਰ ਗੁਰਜੰਟ ਸਿੰਘ, ਸੋਸ਼ਲ ਵਰਕਰ ਗੁਰਜੰਟ ਸਿੰਘ, ਲਵਪ੍ਰੀਤ ਸਿੰਘ ਹਾਜ਼ਰ ਸਨ।