26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੰਗਰੂਰ ਦੇ ਘੰਟਾਘਰ ਨੇੜੇ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਦ੍ਰਿਸ਼ ‘ਨਸ਼ਾ ਮੁਕਤ ਪੰਜਾਬ’ ਯਾਤਰਾ ਰਾਹੀਂ ਭਾਜਪਾ ਨੇ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਮੁੱਖ ਧਾਰਾ ’ਚ ਆਉਣ ਦਾ ਦਿੱਤਾ ਸੱਦਾ

ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ) – ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਭਰ ਵਿੱਚ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਸੰਗਰੂਰ ਪਹੁੰਚੀ। ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਸਥਾਨਕ ਘੰਟਾਘਰ ਚੌਕ ਨੇੜੇ ਯਾਤਰਾ ਦੇ ਰੱਖੇ ਗਏ ਪੜਾਅ ਦੌਰਾਨ ਦਿੱਲੀ ਦੇ ਕਬਨਿਟ ਮੰਤਰੀ ਕਪਿਲ ਮਿਸ਼ਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

Ad Position 21
No active advertisement
ਹਲਕਾ ਅਮਰਗੜ੍ਹ ਦੇ ਅੰਦਰ 4 ਅਕਤੂਬਰ ਨੂੰ ਪਹੁੰਚਣਗੇ ਸੁਖਬੀਰ ਸਿੰਘ ਬਾਦਲ 26-09-2026
ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ) – ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਭਰ ਵਿੱਚ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਸੰਗਰੂਰ ਪਹੁੰਚੀ। ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਸਥਾਨਕ ਘੰਟਾਘਰ ਚੌਕ ਨੇੜੇ ਯਾਤਰਾ ਦੇ ਰੱਖੇ ਗਏ ਪੜਾਅ ਦੌਰਾਨ ਦਿੱਲੀ ਦੇ ਕਬਨਿਟ ਮੰਤਰੀ ਕਪਿਲ ਮਿਸ਼ਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੰਡਲ ਪ੍ਰਧਾਨ ਰੋਮੀ ਗੋਇਲ ਵੱਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਭਾਜਪਾ ਦੇ ਸੁਬਾਈ ਆਗੂ ਕਰਮ ਲਹਿਲ ਵੱਲੋਂ ਯਾਤਰਾ ਦਾ ਸੰਗਰੂਰ ਪਹੁੰਚਣ ਉੱਤੇ ਸਵਾਗਤ ਕਰਦਿਆਂ ਲੋਕਾਂ ਨੂੰ ਭਾਜਪਾ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਨਾਲ਼ ਜੁੜਨ ਦਾ ਸੱਦਾ ਦਿੱਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਕਪਿਲ ਮਿਸ਼ਰਾ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵਿਨਰ ਅਰਵਿੰਦ ਕੇਜਰੀਵਾਲ਼ ਵੱਲੋਂ ਪੰਜਾਬ ਵਿੱਚੋਂ ਚਾਰ ਮਹੀਨੇ ਦੇ ਅੰਦਰ-ਅੰਦਰ ਨਸ਼ਾ ਖਤਮ ਕਰਨ ਦਾ ਨਾਅਰਾ ਦਿੱਤਾ ਗਿਆ ਸੀ ਪਰ ਅੱਜ ਹਾਲਾਤ ਇਹ ਹਨ ਕਿ ਪੰਜਾਬ ਅੰਦਰ ਨਸ਼ਾ ਪਿਛਲੇ ਸਮਿਆਂ ਨਾਲੋ ਚਾਰ ਗੁਣਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਾਰਾ ਦਿਨ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਨਾਲ਼ ਨਾਲ਼ ਉਨ੍ਹਾਂ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਯਾਤਰਾ ਕੱਢ ਰਹੇ ਹਨ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਇਸ ਯਾਤਰਾ ਦਾ ਹਿੱਸਾ ਬਣ ਰਹੇ ਹਨ ਉੱਥੇ ਹੀ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦੀਆਂ ਮਾਂਵਾਂ ਅਤੇ ਭੈਣਾਂ ਭਾਜਪਾ ਆਗੂਆਂ ਪਾਸ ਪਹੁੰਚ ਕਰਕੇ ਆਪਣਾ ਦੁਖੜਾ ਸੁਣਾ ਰਹੀਆਂ ਹਨ ਅਤੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੂੰ ਕੋਸ ਰਹੀਆਂ ਹਨ। ਮਿਸ਼ਰਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਦਿੱਲੀ ਵਿੱਚ ਰੱਜ ਕੇ ਭ੍ਰਿਸ਼ਟਾਚਾਰ ਕੀਤਾ ਉਹ ਲੋਕ ਦਿੱਲੀ ਦੀ ਜਨਤਾ ਵੱਲੋਂ ਨਕਾਰੇ ਜਾਣ ਤੋਂ ਬਾਅਦ ਪੰਜਾਬ ਵਿੱਚ ਡੇਰੇ ਲਗਾ ਕੇ ਬੈਠ ਗਏ ਹਨ ਅਤੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਬੰਨੇ ਟੱਪ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨ ਲਈ ਸਭ ਤੋਂ ਜ਼ਰੂਰੀ ਹੈ ਕਿ ਕੇਜਰੀਵਾਲ਼ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਚੋਂ ਭਜਾਇਆ ਜਾਵੇ ਕਿਉਂਕਿ ਜੇਕਰ ਕੇਜਰੀਵਾਲ ਅਤੇ ਉਸ ਦੇ ਸਾਥੀ ਪੰਜਾਬ ਵਿੱਚੋਂ ਭੱਜ ਗਏ ਤਾਂ ਨਸ਼ਾ ਆਪਣੇ ਆਪ ਹੀ ਭੱਜ ਜਾਵੇਗਾ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚੋਂ ਡਰੱਗ ਮਾਫੀਆ ਨੂੰ ਖਤਮ ਕਰਨ ਦਾ ਅਭਿਆਨ ਚਲਾਇਆ ਹੋਇਆ ਹੈ ਜਿਸ ਦੇ ਚਲਦਿਆਂ ਹੀ ਪੰਜਾਬ ਵਿੱਚ ਭਾਜਪਾ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਜਾ ਰਹੀ ਹੈ। ਇਸ ਮੌਕੇ ਇਕੱਤਰ ਜਨ-ਸਮੂਹ ਨੂੰ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗਰਗ, ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਸੂਬਾਈ ਆਗੂ ਸਤਵੰਤ ਸਿੰਘ ਪੂਨੀਆ, ਕੇ.ਕੇ. ਮੋਦਗਿੱਲ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਜਪਾ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ, ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ, ਸੂਬਾ ਸਕੱਤਰ ਮੰਗਤ ਰਾਏ ਬਾਂਸਲ, ਸੂਬਾ ਪ੍ਰਧਾਨ ਯੂਵਾ ਮੋਰਚਾ ਅਨੂਜ ਖੋਸਲਾ, ਪਰਮਿੰਦਰ ਸਿੰਘ ਪਿੰਕੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਗਰਗ, ਸੁਨੀਲ ਗੋਇਲ ਡਿੰਪਲ, ਬਿਕਰਮ ਸੈਣੀ ਪਾਲੀ, ਮਨਿੰਦਰ ਮਾਹੀ ਡਿੰਕਾ, ਅਮ੍ਰਿਤਰਾਜਦੀਪ ਸਿੰਘ ਚੱਠਾ, ਸੁਰਿੰਦਰ ਸ਼ਰਮਾ, ਰੋਮੀ ਗੋਇਲ, ਜਤਿੰਦਰ ਮਿੱਤਲ, ਸੁਰਿੰਦਰ ਸਿੰਘ ਪੱਪੂ, ਅਰਵਿੰਦ ਮੌਦਗਿੱਲ, ਪਰਮਿੰਦਰ ਕੌਰ, ਚਰਨਜੀਤ ਸਿੰਘ ਲੱਕੀ, ਡਾ. ਭਗਵੰਤ ਸਿੰਘ, ਗੁਰਜੀਤ ਸਿੰਘ ਘਨੋਰੀ, ਸੁਰਜੀਤ ਸਿੰਘ ਰੰਧਾਵਾ ਐਡਵੋਕੇਟ ਅਤੇ ਹੋਰ ਭਾਜਪਾ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਧੂਰੀ ’ਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ‘ਸੰਤ ਅਤਰ ਸਿੰਘ ਅਤੇ ਸਿੰਘ ਸਭਾ ਲਹਿਰ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਅੱਜ ਸ਼੍ਰੋਮਣੀ ਅਕਾਲੀ ਦਲ...
Ad Position 24