ਧੂਰੀ ’ਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸ਼ਾਨਦਾਰ ਸਵਾਗਤ
ਧੂਰੀ, 25 ਸਤੰਬਰ (ਲਖਵੀਰ ਸਿੰਘ ਧਾਂਦਰਾ)-ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਧੂਰੀ ਪਹੁੰਚਣ ‘ਤੇ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਤੇ ਉਤਸ਼ਾਹਜਨਕ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰੋ ਓਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ਹਿਰ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ‘ਤੇ ਜੰਮ ਕੇ ਭੜਾਸ ਕੱਢੀ।
ਧੂਰੀ, 25 ਸਤੰਬਰ (ਲਖਵੀਰ ਸਿੰਘ ਧਾਂਦਰਾ)-ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਧੂਰੀ ਪਹੁੰਚਣ ‘ਤੇ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਤੇ ਉਤਸ਼ਾਹਜਨਕ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰੋ ਓਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ਹਿਰ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ‘ਤੇ ਜੰਮ ਕੇ ਭੜਾਸ ਕੱਢੀ।ਰੈਲੀ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਤਿੰਨ ਹਫ਼ਤਿਆਂ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਖ਼ਤਮ ਹੋਣਾ ਤਾਂ ਦੂਰ, ‘ਆਪ’ ਦੇ ਰਾਜ ਵਿੱਚ ‘ਚਿੱਟੇ’ ਦਾ ਕਾਰੋਬਾਰ ਪਹਿਲਾਂ ਨਾਲੋਂ ਵੀ ਵਧੇਰੇ ਬੇਖ਼ੌਫ਼ ਹੋ ਕੇ ਫੈਲ ਰਿਹਾ ਹੈ ਅਤੇ ਪੰਜਾਬ ਦੀ ਜਵਾਨੀ ਲਗਾਤਾਰ ਇਸ ਦਲਦਲ ਵਿੱਚ ਧੱਸਦੀ ਜਾ ਰਹੀ ਹੈ।ਕਪਿਲ ਮਿਸ਼ਰਾ ਨੇ ਹਾਲ ਹੀ ਵਿੱਚ ਪਿੰਡ ਸ਼ੇਰੋ ਅਤੇ ਦਿੜਬਾ ਵਿਖੇ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ‘ਤੇ ਲਗਾਮ ਲਗਾਉਣ ਵਿੱਚ ਨਾਕਾਮ ਰਹੀ ਹੈ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਆਮ ਲੋਕਾਂ ਨੂੰ ਹੀ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਦਿੱਲੀ ਨੂੰ ਲੁੱਟਿਆ, ਉਹ ਹੀ ਅੱਜ ਪੰਜਾਬ ਨੂੰ ਲੁੱਟ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਵੇਂ ਪੱਛਮੀ ਬੰਗਾਲ ਦੇ ਲੋਕਾਂ ਨੇ ਭਾਜਪਾ ‘ਚ ਵਿਸ਼ਵਾਸ ਪ੍ਰਗਟਾਇਆ ਸੀ, ਉਸੇ ਤਰ੍ਹਾਂ ਪੰਜਾਬ ਦੇ ਸੂਝਵਾਨ ਲੋਕ ਵੀ ਆਗਾਮੀ ਚੋਣਾਂ ‘ਚ ਭਾਜਪਾ ਦੇ ਹੱਕ ‘ਚ ਹੀ ਫ਼ਤਵਾ ਦੇਣਗੇ।ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਗਲਤ ਫੈਸਲਿਆਂ ਕਾਰਨ ਅੱਜ ਪੰਜਾਬ 5 ਲੱਖ ਕਰੋੜ ਰੁਪਏ ਦੇ ਭਾਰੀ ਕਰਜ਼ੇ ਹੇਠ ਦੱਬ ਚੁੱਕਾ ਹੈ। ਸੂਬੇ ਨੂੰ ਆਰਥਿਕ ਸੰਕਟ ਅਤੇ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਭਾਜਪਾ ਦੀ ਸਰਕਾਰ ਬਣਾਉਣਾ ਬੇਹੱਦ ਜ਼ਰੂਰੀ ਹੈ। ਬਿੱਟੂ ਨੇ ਮੁੱਖ ਮੰਤਰੀ ਦੇ ਸਾਬਕਾ ਓ.ਐੱਸ.ਡੀ. ਅਤੇ ਭਾਜਪਾ ਆਗੂ ਪ੍ਰੋ. ਉਂਕਾਰ ਸਿੰਘ ਸਿੱਧੂ ਨੂੰ ਹਲਕਾ ਧੂਰੀ ਤੋਂ ਭਾਜਪਾ ਦਾ ਸੰਭਾਵੀ ਉਮੀਦਵਾਰ ਦੱਸਦਿਆਂ ਕਿਹਾ ਕਿ ਖੇਤਰ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਹੁਣ ਧੂਰੀ ਤੋਂ ਚੋਣ ਲੜਨ ਤੋਂ ਪਿੱਛੇ ਹਟ ਰਹੇ ਹਨ।ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਹਲਕਾ ਆਗੂ ਪ੍ਰੋ. ਉਂਕਾਰ ਸਿੰਘ ਸਿੱਧੂ, ਸਾਬਕਾ ਵਿਧਾਇਕ ਮੰਗਤ ਰਾਏ, ਕਿਸਾਨ ਵਿੰਗ ਦੇ ਸੂਬਾਈ ਆਗੂ ਸਤਵੰਤ ਸਿੰਘ ਪੂਨੀਆ, ਪ੍ਰਦੀਪ ਗਰਗ, ਜਗਦੇਵ ਜਿੰਦਲ, ਪਰਮਜੀਤ ਸਿੰਘ ਭਿੰਦੀ, ਨੀਲੂ ਮਿੱਤਲ, ਭੁਪੇਸ਼ ਜਿੰਦਲ, ਬਬਲੂ ਕੁਮਾਰ, ਸਾਬਕਾ ਕੌਂਸਲਰ ਅਸ਼ਵਨੀ ਮਿੱਠੂ ਅਤੇ ਅਸ਼ੀਸ਼ ਗਰਗ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਹਾਜ਼ਰ ਸਨ।