25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਨੂੰ ਇਨ ਬਿਨ ਲਾਗੂ ਕੀਤੇ ਜਾਣ ਦੀ ਮੰਗ

ਸੰਗਰੂਰ, 25 ਸਤੰਬਰ (ਧੀਰਜ ਪਸੌਰੀਆ) - ਅਧਿਆਪਕਾਂ ਦੀਆਂ ਗੈਰ ਵਿਦਿਅਕ ਕੰਮਾਂ ਵਿੱਚ ਡਿਊਟੀਆਂ ਨਾ ਲਗਾਏ ਜਾਣ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਉਸ ਸਮੇਂ ਬੂਰ ਪੈ ਗਿਆ ਹੈ ਜਦੋਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਨੇ ਇਸ ਪੱਤਰ ਨੂੰ ਇਨ ਬਿਨ ਲਾਗੂ ਕਰਨ ਲਈ ਕਿਹਾ ਹੈ।

Ad Position 21
No active advertisement
ਅਜੀਤ ਡੈਸਕ 26-09-2026
ਸੰਗਰੂਰ, 25 ਸਤੰਬਰ (ਧੀਰਜ ਪਸੌਰੀਆ) - ਅਧਿਆਪਕਾਂ ਦੀਆਂ ਗੈਰ ਵਿਦਿਅਕ ਕੰਮਾਂ ਵਿੱਚ ਡਿਊਟੀਆਂ ਨਾ ਲਗਾਏ ਜਾਣ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਉਸ ਸਮੇਂ ਬੂਰ ਪੈ ਗਿਆ ਹੈ ਜਦੋਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਨੇ ਇਸ ਪੱਤਰ ਨੂੰ ਇਨ ਬਿਨ ਲਾਗੂ ਕਰਨ ਲਈ ਕਿਹਾ ਹੈ। ਇਸ ਸਬੰਧੀ ਗੌਰਮਿੰਟ ਟੀਚਰਜ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਜ਼ਿਲ੍ਹਾ ਜਨਰਲ ਸਕੱਤਰ ਸਤਵੰਤ ਸਿੰਘ ਆਲਮਪੁਰ ਅਤੇ ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ, ਸੀਨੀਅਰ ਆਗੂ ਵਰਿੰਦਰਜੀਤ ਸਿੰਘ ਬਜਾਜ, ਐਲੀਮੈਂਟਰੀ ਟੀਚਰਜ ਯੂਨੀਅਨ ਦੇ ਅਵਤਾਰ ਸਿੰਘ ਭਲਵਾਨ ਅਤੇ ਜੋਤਿੰਦਰ ਸਿੰਘ ਜੋਤੀ ਨੇ ਕਿਹਾ ਹੈ ਕਿ ਇਸ ਪੱਤਰ ਨੂੰ ਇਨ ਬਿਨ ਲਾਗੂ ਕੀਤਾ ਜਾਵੇ ਅਤੇ ਅਧਿਆਪਕਾਂ ਦੀਆਂ ਡਿਊਟੀਆਂ ਗੈਰ ਵਿਦਿਅਕ ਕੰਮਾਂ ਵਿੱਚ ਨਾ ਲਗਾਈਆਂ ਜਾਣ। ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਅਤੇ ਸਬ ਡਿਵੀਜ਼ਨ ਪੱਧਰ ਤੇ ਅਧਿਆਪਕਾਂ ਨੂੰ ਬਿਨਾਂ ਵਜਾ ਲੰਮੇ ਸਮੇਂ ਲਈ ਵੱਖ-ਵੱਖ ਗੈਰ ਪੜ੍ਹਾਈ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਲਗਾਇਆ ਜਾ ਰਿਹਾ ਹੈ। ਅਧਿਆਪਕਾਂ ਦੀਆਂ ਇਨਾ ਗੈਰ ਵਿਦਿਅਕ ਡਿਊਟੀਆਂ ਕਾਰਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਲਹਿਰਾਗਾਗਾ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿਲਾ ਕੌਂਸਲਰ ਕਾਰਵਾਈ ਰਜਿਸਟਰ ਲੈ ਕੇ ਹੋਈ ਫਰਾਰ ਈਓ... ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਹੁੰਮ ਹੁੰਮਾ ਕੇ ਪਹੁੰਚਣਗੇ ਲੇਖਕ 27 ਸਤੰਬਰ ਦੇ ਇਜ...
Ad Position 24