26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਧੂਰੀ ਹਲਕੇ ਦੀਆਂ ਸਖ਼ੀਆਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਧੂਰੀ, 26 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)- ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਚ ਸਖ਼ੀਆਂ ਵਲੋਂ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ.

Ad Position 21
No active advertisement
ਅਜੀਤ ਡੈਸਕ 27-09-2026
ਧੂਰੀ, 26 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)- ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਚ ਸਖ਼ੀਆਂ ਵਲੋਂ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਦੀਆਂ ਸਖ਼ੀਆਂ ਦੇ ਸਨਮਾਨ ਲਈ ਕਰਵਾਏ ਸਖੀ ਮਿਲਣੀ ਸਮਾਗਮ ਦੌਰਾਨ ਕੀਤਾ। ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਸਖ਼ੀਆਂ ਪੰਜਾਬ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ, ਜੋ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਰਕਾਰ ਅਤੇ ਲੋਕਾਂ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਦੀ ਪਛਾਣ, ਰਜਿਸਟ੍ਰੇਸ਼ਨ, ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਪੂਰੇ ਕਰਵਾਉਣ ਅਤੇ ਯੋਜਨਾ ਸਬੰਧੀ ਜਾਣਕਾਰੀ ਦੇਣ ਵਿੱਚ ਸਖ਼ੀਆਂ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਯੋਗ ਮਹਿਲਾਵਾਂ ਨੂੰ ਸਤਿਕਾਰ ਭੱਤਾ (1000-1500) ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਮੇਤ ਲੋਕ-ਪੱਖੀ ਸਕੀਮਾਂ ਰਾਹੀਂ ਆਮ ਪਰਿਵਾਰਾਂ ਅਤੇ ਮਾਵਾਂ-ਭੈਣਾਂ ਦੀ ਭਲਾਈ ਯਕੀਨੀ ਬਣਾਈ ਜਾ ਰਹੀ ਹੈ। ਸਖੀ ਮਿਲਣੀ ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਹਲਕਾ ਕੋਆਰਡੀਨੇਟਰ (ਮਹਿਲਾ ਵਿੰਗ) ਹਰਵਿੰਦਰ ਕੌਰ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਚੇਅਰਮੈਨ ਬਲਾਕ ਸੰਮਤੀ ਰਣਯੋਧ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਨਗਰ ਕੌਂਸਲ ਧੂਰੀ ਦੀ ਪ੍ਰਧਾਨ ਅਮਰਜੋਤ ਕੌਰ ਬਾਜਵਾ, ਰੂਬਲ ਬਾਜਵਾ, ਗਗਨ ਜਵੰਧਾ ਪ੍ਰਧਾਨ ਟਰੱਕ ਯੂਨੀਅਨ ਧੂਰੀ ਸੁਖ਼ਪਾਲ ਸਿੰਘ, ਹੈਪੀ ਗਰਗ ਐਡਵੋਕੇਟ, ਨਰੇਸ਼ ਸਿੰਗਲਾ, ਸਮੇਤ ਵੱਡੀ ਗਿਣਤੀ ਵਿੱਚ ਸਖ਼ੀਆਂ ਅਤੇ ਸਥਾਨਕ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੋਨੇ ਅਤੇ ਚਾਂਦੀ ਦੀਆਂ ਚੇਨਾਂ ਸਮੇਤ ਮੋਬਾਈਲ ਫੋਨ ਖੋਹ ਕਰਨ ਵਾਲੇ ਮੋਟਰਸਾਈਕਲ ਸਵਾਰ ਗ੍ਰਿਫਤਾਰ ਖੋਹ ਦੇ 2 ਵੱਖ-ਵੱਖ ਮਾਮ... ਅਗਲੀ ਖ਼ਬਰ ਮਰਨ ਉਪਰੰਤ ਸਰੀਰ ਦਾਨ ਦਾ ਅਹਿਦ ਲੈਣ ਵਾਲੇ ਅਵਤਾਰ ਸਿੰਘ ਪੁੰਨੂੰ ਮਜਾਰਾ ਦਾ ਸਨਮਾਨ
Ad Position 24