26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਐਨ.ਐੱਚ.ਐਮ. ਮੁਲਾਜ਼ਮ 28 ਨੂੰ ਰਾਜ ਭਰ ਦੇ ਸਿਵਲ ਸਰਜਨ ਦਫ਼ਤਰਾਂ ਅੱਗੇ ਦੇਣਗੇ ਧਰਨਾ 9 ਅਕਤੂਬਰ ਨੂੰ ਧੂਰੀ ਵਿਖੇ ਕਰਨਗੇ ਸੂਬਾ ਪੱਧਰੀ ਰੈਲੀ

ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) - ਐਨ. ਐੱਚ.

Ad Position 21
No active advertisement
ਅਜੀਤ ਡੈਸਕ 27-09-2026
ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) - ਐਨ.ਐੱਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵਲੋਂ ਐਲਾਨੇ ਪੜਾਅ ਵਾਰ ਸੰਘਰਸ਼ ਤਹਿਤ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕਰਨ ਉਪਰੰਤ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਮਹਾ ਰੋਸ ਰੈਲੀ ਕੀਤੀ ਜਾਵੇਗੀ। ਸੂਬਾ ਆਗੂ ਡਾ. ਵਾਹਿਦ ਮੁਹੰਮਦ ਨੇ ਕਿਹਾ ਕਿ 28 ਸਤੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਇਨ੍ਹਾਂ ਧਰਨਿਆਂ ਰਾਹੀਂ ਸਿਵਲ ਸਰਜਨਾਂ ਨੂੰ ਮੰਗ ਪੱਤਰ ਸੌਂਪ ਕੇ ਸਿਹਤ ਵਿਭਾਗ ਅਤੇ ਸਰਕਾਰ ਤੱਕ ਐਨ.ਐੱਚ.ਐਮ. ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 1 ਅਕਤੂਬਰ ਨੂੰ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਵੀ ਮੰਗ ਪੱਤਰ ਸੌਂਪੇ ਜਾਣਗੇ। ਇਸ ਦੌਰਾਨ ਸਰਕਾਰ ਵਲੋਂ ਪਿਛਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਫ਼ੈਸਲਿਆਂ ਅਤੇ ਦਿੱਤੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 9 ਅਕਤੂਬਰ ਨੂੰ ਧੂਰੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾ ਰੋਸ ਰੈਲੀ ਵਿੱਚ ਪੰਜਾਬ ਭਰ ਤੋਂ ਲਗਭਗ 6,000 ਤੋਂ 6,500 ਐਨ.ਐੱਚ.ਐਮ. ਮੁਲਾਜ਼ਮਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਡਾ. ਵਾਹਿਦ ਮੁਹੰਮਦ ਨੇ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਐਨ.ਐੱਚ.ਐਮ. ਮੁਲ ਾਜ਼ਮਾਂ ਦੀਆਂ ਸਾਲਾਂ ਤੋਂ ਲਟਕਦੀਆਂ ਮੰਗਾਂ ਦਾ ਵਿਭਾਗੀ ਕਮੇਟੀ ਰਾਹੀਂ ਤੁਰੰਤ ਨਿਪਟਾਰਾ, ਪਿਛਲੀਆਂ ਮੀਟਿੰਗਾਂ ਵਿੱਚ ਹੋਏ ਫ਼ੈਸਲਿਆਂ ਨੂੰ ਲਾਗੂ ਕਰਨਾ ਅਤੇ ਮੰਗਾਂ ਦੇ ਸਥਾਈ ਹੱਲ ਲਈ ਵਿਸ਼ੇਸ਼ ਕਮੇਟੀ ਦੀ ਮੀਟਿੰਗ ਬੁਲਾਉਣਾ ਸ਼ਾਮਿਲ ਹੈ। ਇਸ ਮੌਕੇ ਸਿਹਤ ਮੁਲਾਜ਼ਮ ਆਗੂ ਜਗਤਾਰ ਸਿੰਘ, ਰਾਮ ਸਿੰਘ ਅਤੇ ਸੁਖਦੇਵ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਇੰਜੀਨੀਅਰਿੰਗ ਨਾਲ ਸੰਬੰਧਿਤ ਅਕਾਦਮਿਕ ਮਾਹਿਰਾਂ ਅਤੇ ਪੇਸ਼ੇਵਰਾਂ ਦੀ ਲੈਕਚਰ ਲੜੀ ਕਰਵਾਈ ਅਗਲੀ ਖ਼ਬਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਵਾਢੀ ’ਤੇ ਪਾਬੰਦੀ
Ad Position 24