ਸੂਬੇ ਦੀ ਖ਼ੁਸ਼ਹਾਲੀ ਲਈ ਭਾਜਪਾ ਦੀ ਸਰਕਾਰ ਬਣਾਈ ਜਾਵੇ- ਮਿਸ਼ਰਾ
ਭਾਜਪਾ ਨੇ ਦਿੜ੍ਹਬਾ ਵਿਖੇ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ
ਦਿੜ੍ਹਬਾ ਮੰਡੀ, 26 ਸਤੰਬਰ (ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)- ਭਾਜਪਾ ਪੰਜਾਬ ਵਲੋਂ ਦਿੜ੍ਹਬਾ ਵਿਖੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਦੀ ਅਗਵਾਈ ’ਚ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ ਗਈ। ਸ਼ਹਿਰ ’ਚ ਨਸ਼ਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਦਿੜ੍ਹਬਾ ਮੰਡੀ, 26 ਸਤੰਬਰ (ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)- ਭਾਜਪਾ ਪੰਜਾਬ ਵਲੋਂ ਦਿੜ੍ਹਬਾ ਵਿਖੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਦੀ ਅਗਵਾਈ ’ਚ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ ਗਈ। ਸ਼ਹਿਰ ’ਚ ਨਸ਼ਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੈਲੀ ਵਿੱਚ ਕਾਰਾਂ ਤੋਂ ਇਲਾਵਾ ਟਰੈਕਟਰ ਵੀ ਸ਼ਾਮਿਲ ਸਨ। ਰੈਲੀ ਵਿੱਚ ਭਾਜਪਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ, ਦਿਆਲ ਸਿੰਘ ਸੋਢੀ ਅਤੇ ਅਨਿਲ ਸਰੀਨ ਵਿਸ਼ੇਸ਼ ਤੌਰ ’ਤੇ ਪੁੱਜੇ। ਭਾਜਪਾ ਆਗੂ ਕਪਿਲ ਮਿਸ਼ਰਾ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਨੇ ਨੌਜਵਾਨ ਪੀੜ੍ਹੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਨਸ਼ਿਆਂ ਦੇ ਮੁੱਦੇ ’ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਗੰਭੀਰਤਾ ਨਾਲ ਕੰਮ ਨਹੀਂ ਕੀਤਾ। ਜਿਸ ਕਰਕੇ ਪੰਜਾਬ ਵਿੱਚ ਨਸ਼ੇ ਬਹੁਤ ਵੱਧ ਗਏ। ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਤੂਰਬੰਜਾਰਾ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ। ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਲਿਖਤੀ ਚਿੱਠੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂਅ ਦਿੱਤੀ ਹੈ। ਮਿਸ਼ਰਾ ਨੇ ਕਿਹਾ ਕਿ ਸੂਬੇ ਦੀ ਖ਼ੁਸ਼ਹਾਲੀ ਲਈ ਭਾਜਪਾ ਦੀ ਸਰਕਾਰ ਬਣਾਈ ਜਾਵੇ ਤੇ ਕੁਝ ਮਹੀਨਿਆਂ ’ਚ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇਗੀ। ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ। ਪੰਜਾਬ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ । ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਪ੍ਰੇਮ ਗੁਗਨਾਨੀ, ਜਗਪਾਲ ਮਿੱਤਲ, ਹਰਦੀਪ ਸਿੰਘ ਸਿੰਧੜਾਂ, ਅੰਮ੍ਰਿਤਪਾਲ ਸਿੰਘ ਚੱਠਾ, ਕੁਲਭੂਸ਼ਨ ਗੋਇਲ, ਪਰਮਜੀਤ ਕੁਮਾਰ ਮੱਟੂ, ਸਤਵੀਰ ਸਿੰਘ ਜੇਜੀ, ਰਣਧੀਰ ਸਿੰਘ ਕਲੇਰ, ਜਗਪਾਲ ਮਿੱਤਲ, ਰੁਪਿੰਦਰਪਾਲ ਸਿੰਘ ਰੋਗਲਾ, ਬਾਵਾ ਕੜਿਆਲ ਅਤੇ ਹੋਰ ਵਰਕਰ ਹਾਜ਼ਰ ਸਨ।