27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਨੌਜਵਾਨ ’ਤੇ ਹਮਲਾ ਕਰਨ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ

ਮਲੇਰਕੋਟਲਾ, 27 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਪੁਲਿਸ ਨੇ ਮਲੇਰਕੋਟਲਾ ਦੇ ਇਲਾਕਾ ਜਮਾਲਪੁਰਾ ਵਿਖੇ ਇਕ ਨੌਜਵਾਨ ’ਤੇ ਦਾਹ ਅਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ । ਅੱਜ ਇੱਥੇ ਪੱਤਰਕਾਰਾਂ ਨੂੰ ਉਪਰੋਕਤ ਜਾਣਕਾਰੀ ਦਿੰਦਿਆਂ ਦਿੰਦਿਆਂ ਡੀ.

Ad Position 21
No active advertisement
ਅਜੀਤ ਡੈਸਕ 28-09-2026
ਮਲੇਰਕੋਟਲਾ, 27 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਪੁਲਿਸ ਨੇ ਮਲੇਰਕੋਟਲਾ ਦੇ ਇਲਾਕਾ ਜਮਾਲਪੁਰਾ ਵਿਖੇ ਇਕ ਨੌਜਵਾਨ ’ਤੇ ਦਾਹ ਅਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ । ਅੱਜ ਇੱਥੇ ਪੱਤਰਕਾਰਾਂ ਨੂੰ ਉਪਰੋਕਤ ਜਾਣਕਾਰੀ ਦਿੰਦਿਆਂ ਦਿੰਦਿਆਂ ਡੀ.ਐਸ.ਪੀ. ਡਾ. ਮਾਨਵਜੀਤ ਸਿੰਘ ਸਿੱਧੂ ਮਲੇਰਕੋਟਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਕਿਬ ਅੱਕੀ ਉਰਫ਼ ਲੁਹਾਰ, ਮੁਹੰਮਦ ਰਾਕਿਬ ਉਰਫ਼ ਨੋਨੂ ਅਤੇ ਸੁਬਹਾਨ ਉਰਫ਼ ਕੱਦੂ ਵਾਸੀਆਨ ਮਲੇਰਕੋਟਲਾ ਵਜੋਂ ਹੋਈ ਹੈ। ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਘਟਨਾ ਲੰਘੀ 25 ਸਤੰਬਰ ਨੂੰ ਵਾਪਰੀ ਸੀ, ਜਦੋਂ ਇਸ ਵਿਵਾਦ ਤੋਂ ਬਾਅਦ ਸ਼ਿਕਾਇਤ ਕਰਤਾ ਮੁਹੰਮਦ ਵਾਰਿਸ ਪੁੱਤਰ ਮਰਹੂਮ ਅਜ਼ੀਜ਼ ਉਰ ਰਹਿਮਾਨ ਮੁਹੱਲਾ ਸਾਦੇਵਾਲਾ, ਦਾ ਭਰਾ ਮੁਹੰਮਦ ਸਾਕਿਬ ਆਪਣੇ ਦੋਸਤ ਮੁਹੰਮਦ ਅਦਨਾਨ ਨਾਲ ਪੁੂਰੀ/ਛੋਲੇ ਖਾ ਰਿਹਾ ਸੀ। ਇਸ ਤੋਂ ਬਾਅਦ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-1 ਦੇ ਐੱਸ.ਐੱਚ.ਓ. ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕੀਤੀ। ਮੁਢਲੀ ਕਾਰਵਾਈ ਤੋਂ ਬਾਅਦ ਪੁਲਿਸ ਟੀਮ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਥਾਣਾ ਸਿਟੀ-1, ਮਲੇਰਕੋਟਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 118(1), 115(2), 126(2), 351(2) ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਮੰਗਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ ਨਵੇਂ ਪ੍ਰਧਾਨ ਅੰਮ੍ਰਿਤ ਗਰਗ ਦਾ ਹੋਇਆ ਤਾਜਪੋਸ਼ੀ ਸਮਾਗਮ ਅਗਲੀ ਖ਼ਬਰ ਗਊਸ਼ਾਲਾ ਭਵਨ ਵਿਖੇ ਸ੍ਰੀ ਮਦ ਭਾਗਵਤ ਕਥਾ ਜਾਰੀ
Ad Position 24