‘ਆਪ’ ਸਰਕਾਰ ’ਚ ਨਸ਼ਿਆ ਦਾ ਬੋਲਬਾਲਾ ਸਿਖਰ ’ਤੇ- ਬਿੱਟੂ
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਜਪਾ ਵਲੋਂ ਸੂਬੇ ’ਚ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਭਾਜਪਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਬਾਜਵਾ ਦੀ ਅਗਵਾਈ ਵਿਚ ਬੀਤੀ ਦੇਰ ਸ਼ਾਮ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਇਕ ਭਰਵੀਂ ਰੈਲੀ ਕੀਤੀ ਗਈ । ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਕਪਿਲ ਮਿਸਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਡਰਾਮੇਬਾਜ ਦੱਸਦਿਆਂ ਕਿਹਾ ਕਿ ਪੰਜਾਬ ਨੂੰ ਤਿੰਨ ਹਫਤਿਆਂ ’ਚ ਨਸ਼ਾ ਮੁਕਤ ਕਰਨ ਦਾ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ।
ਦ
ਦਾਮਨ ਬਾਜਵਾ ਦੀ ਅਗਵਾਈ ਹੇਠ ਸੁਨਾਮ ਰੈਲੀ ’ਚ ਜੁੜਿਆ ਭਾਰੀ ਇਕੱਠ
28-09-2026
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਜਪਾ ਵਲੋਂ ਸੂਬੇ ’ਚ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਭਾਜਪਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਬਾਜਵਾ ਦੀ ਅਗਵਾਈ ਵਿਚ ਬੀਤੀ ਦੇਰ ਸ਼ਾਮ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਇਕ ਭਰਵੀਂ ਰੈਲੀ ਕੀਤੀ ਗਈ । ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਕਪਿਲ ਮਿਸਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਡਰਾਮੇਬਾਜ ਦੱਸਦਿਆਂ ਕਿਹਾ ਕਿ ਪੰਜਾਬ ਨੂੰ ਤਿੰਨ ਹਫਤਿਆਂ ’ਚ ਨਸ਼ਾ ਮੁਕਤ ਕਰਨ ਦਾ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਨਸ਼ਾ ਖਤਮ ਹੋਣ ਦੀ ਬਜਾਏ ਸੂਬੇ ਵਿਚ ਮੌਜੂਦਾ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿਚ ਗਲੀ-ਗਲੀ ਟੌਫੀਆਂ ਵਾਂਗ ਵਿਕ ਰਿਹਾ ਹੈ। ਉਨ੍ਹਾਂ ਹਾਲ ਹੀ ਵਿਚ ਸ਼ੇਰੋਂ, ਤੂਰਬੰਜਾਰਾ, ਝਾੜੋਂ ਅਤੇ ਨਮੋਲ ਪਿੰਡਾਂ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆ ਵਿਰੁੱਧ ਅਵਾਜ ਚੁੱਕਣ ਦੀ ਹਿੰਮਤ ਕਰਨ ਵਾਲਿਆਂ ’ਤੇ ਪੁਲਿਸ ਤਸ਼ੱਦਦ ਕਰਨ ਦੇ ਨਾਲ-ਨਾਲ ਕਈਆਂ ਨੂੰ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਰੈਲੀ ਵਿਚ ਨੌਜਵਾਨਾਂ ਦੇ ਵੱਡੇ ਇਕੱਠ ਨੂੰ ਵੇਖ ਕੇ ਗਦਗਦ ਹੁੰਦਿਆਂ ਭਾਜਪਾ ਆਗੂਆਂ ਨੇ ਬਾਜਵਾ ਜੋੜੀ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣਾ ਹੈ ਤਾਂ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਾਉਣ ਦੀ ਲੋੜ ਹੈ। ਇਸ ਮੌਕੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਸੀਨੀਅਰ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ, ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ ਖਡਿਆਲੀਆ, ਮੰਡਲ ਪ੍ਰਧਾਨ ਰਾਜੀਵ ਮੱਖਣ, ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ, ਸਾਬਕਾ ਮੰਡਲ ਪ੍ਰਧਾਨ ਅਸ਼ੋਕ ਗੋਇਲ, ਪ੍ਰੇਮ ਗੁਗਨਾਨੀ, ਸ਼ੰਕਰ ਬਾਂਸਲ, ਸੈਲੀ ਬਾਂਸਲ, ਰਿੰਕੂ ਆਲਮਪੁਰੀਆ, ਕੌਂਸਲਰ ਮੋਨਿਕਾ ਗੋਇਲ, ਮੀਨਾ ਰਾਣੀ ਅਤੇ ਪਰਮਿੰਦਰ ਗੋਇਲ ਆਦਿ ਮੌਜੂਦ ਸਨ।