ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਸਮੇਂ ਦੀ ਲੋੜ
ਮਾਲੇਰਕੋਟਲਾ, 27 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਰਸਮੀ ਆਗਾਜ਼ ਹੋਇਆ । ਖੇਡ ਮੁਕਾਬਲੇ 26 ਸਤੰਬਰ ਤੋਂ 1 ਅਕਤੂਬਰ ਤੱਕ ਕਰ ਵਾਏ ਜਾਣਗੇ ।
ਮਾਲੇਰਕੋਟਲਾ, 27 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਰਸਮੀ ਆਗਾਜ਼ ਹੋਇਆ । ਖੇਡ ਮੁਕਾਬਲੇ 26 ਸਤੰਬਰ ਤੋਂ 1 ਅਕਤੂਬਰ ਤੱਕ ਕਰ ਵਾਏ ਜਾਣਗੇ । ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵਲੋਂ ਕੀਤਾ ਗਿਆ । ਉਦਘਾਟਨ ਸਮੇਂ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ । ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇਸ ਦੀ ਨੌਜਵਾਨ ਸ਼ਕਤੀ ਹੈ । ਨੌਜਵਾਨਾਂ ਦੀ ਊਰਜਾ, ਹੁਨਰ ਅਤੇ ਜਜ਼ਬੇ ਨੂੰ ਸਹੀ ਦਿਸ਼ਾ ਦੇਣ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਉਨ੍ਹਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਟੀਚਾ ਸਿਰਫ਼ ਬਲਾਕ ਜਾਂ ਜ਼ਿਲ੍ਹਾ ਪੱਧਰ ਤੱਕ ਸੀਮਤ ਨਾ ਰੱਖਣ, ਸਗੋਂ ਸੂਬਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਮਿਹਨਤ ਕਰਨ । ਉਦਘਾਟਨੀ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀ ਮੁਹੰਮਦ ਮੁਰਤਜ਼ਾ ਵਲੋਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁਕਾਈ ਗਈ । ਗਤਕਾ ਟੀਮ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਗਤਕਾ ਪ੍ਰਦਰਸ਼ਨ ਵੀ ਕੀਤਾ ਗਿਆ । ਟੈਨਿਸ ਬਾਲ, ਕ੍ਰਿਕਟ ਦੇ ਪਹਿਲੇ ਮੁਕਾਬਲੇ ’ਚ ਲਾਂਗੜੀਆਂ ਨੇ ਅਮੀਰ ਨਗਰ ਦੁਲਮਾਂ ਨੂੰ 4 ਵਿਕਟਾਂ ਨਾਲ ਹਰਾਇਆ, ਜਦਕਿ ਦੂਜੇ ਮੁਕਾਬਲੇ ’ਚ ਧਲੇਰ ਕਲਾਂ ਨੇ ਸਾਹਿਬਜ਼ਾਦਾ ਫਤਹਿ ਸਿੰਘ ਪਬਲਿਕ ਸਕੂਲ ਨੂੰ 5 8 ਦੌੜਾਂ ਨਾਲ ਮਾਤ ਦਿੱਤੀ । ਬੈਡਮਿੰਟਨ ਮੁਕਾਬਲਿਆਂ ’ਚ ਉਦੈ ਪ੍ਰਤਾਪ ਨੇ ਵੰਸ਼ ਮੋਦਗਿੱਲ, ਰਿਹਾਨ ਨੇ ਆਰਿਜ਼ ਅਸ਼ਰਫ, ਫਾਹਦ ਨੇ ਰੁਮਾਨ ਅਤੇ ਹਸਨ ਨੇ ਇਤਕਾਬ ਜਾਵੈਦ ਨੂੰ 2-0 ਨਾਲ ਹਰਾਇਆ । ਇਸ ਮੌਕੇ ਸਰਪੰਚ ਨਰੇਸ਼ ਕੁਮਾਰ ਨਾਰੀਕੇ, ਡੀ.ਐੱਮ. ਸਪੋਰਟਸ ਵਰਿੰਦਰ ਸਿੰਘ, ਸੀਨੀਅਰ ਬਾਕਸਿੰਗ ਕੋਚ ਮੁਹੰਮਦ ਹਬੀਬ ਸਣੇ ਕਈ ਪਤਵੰਤੇ ਵੀ ਹਾਜ਼ਰ ਸਨ ।