27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਹਰ ਮਹੀਨੇ ਡੇਢ ਲੱਖ ਸੈਨੇਟਰੀ ਪੈਡ ਮੁਫ਼ਤ ਵੰਡੇਗੀ ‘ਉਮੀਦ’- ਅਰਵਿੰਦ ਖੰਨਾ

ਸੰਗਰੂਰ, 27 ਸਤੰਬਰ (ਦਮਨਜੀਤ ਸਿੰਘ) - ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਮੁਫ਼ਤ ਸੈਨੇਟਰੀ ਵੰਡ ਪ੍ਰੋਜੈਕਟ ਦੀ ਸ਼ੁਰੂਆਤ ਕਰ ਕੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਗਰੂਰ ਦੇ ‘ਉਮੀਦ’ ਦਫ਼ਤਰ ਵਿਖੇ ‘ਉਮੀਦ’ ਦੇ ਚੇਅਰਮੈਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕੀਤਾ।

Ad Position 21
No active advertisement
ਅਰਵਿੰਦਰ ਖੰਨਾ। 28-09-2026
ਸੰਗਰੂਰ, 27 ਸਤੰਬਰ (ਦਮਨਜੀਤ ਸਿੰਘ) - ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਮੁਫ਼ਤ ਸੈਨੇਟਰੀ ਵੰਡ ਪ੍ਰੋਜੈਕਟ ਦੀ ਸ਼ੁਰੂਆਤ ਕਰ ਕੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਗਰੂਰ ਦੇ ‘ਉਮੀਦ’ ਦਫ਼ਤਰ ਵਿਖੇ ‘ਉਮੀਦ’ ਦੇ ਚੇਅਰਮੈਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਭੈਣਾਂ ਦੀ ਉਮੀਦ ਸੰਸਥਾ ਵਲੋਂ ਸਫ਼ਾਈ ਅਤੇ ਹਾਈਜੀਨ ਨੂੰ ਮੁੱਖ ਰੱਖਦੇ ਹੋਏ ਇਹ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਜੋ ਭਵਿੱਖ ਵਿੱਚ ਲਗਾਤਾਰ ਜਾਰੀ ਰਹੇਗੀ। ਅਰਵਿੰਦ ਖੰਨਾ ਨੇ ਕਿਹਾ ਕਿ ਭੈਣਾਂ ਦੀ ਉਮੀਦ ਸੰਸਥਾ ਵਲੋਂ ਪਿੰਡਾਂ ’ਚ ਸੈੱਲਫ਼ ਹੈਲਪ ਗਰੁੱਪ ਚਲਾਏ ਜਾ ਰਹੇ ਹਨ ਅਤੇ ਇਹ ਸੈੱਲਫ਼ ਹੈਲਪ ਗਰੁੱਪਾਂ ਨੂੰ 5 ਜ਼ੋਨਾਂ ਵਿੱਚ ਵੰਡਿਆ ਹੋਇਆ ਹੈ ਅਤੇ ਇਹ ਗਰੁੱਪ ਜ਼ਰੂਰਤਮੰਦ ਮਹਿਲਾਵਾਂ ਨੂੰ ਇਹ ਸੈਨੇਟਰੀ ਪੈਡ ਮੁਹੱਈਆ ਕਰਵਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੇ ਸ਼ੁਰੂਆਤੀ ਦੌਰ ਸਮੇਂ 1.50 (ਡੇਢ ਲੱਖ) ਦੇ ਕਰੀਬ ਸੈਨੇਟਰੀ ਪੈਡ ਹਰ ਮਹੀਨੇ 30 ਹਜ਼ਾਰ ਮਹਿਲਾਵਾਂ ਨੂੰ ਮੁਫ਼ਤ ਵੰਡੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰੀ ਪੱਧਰ ‘ਤੇ ਵਲੰਟੀਅਰਾਂ ਦੇ ਸਹਿਯੋਗ ਨਾਲ ਲੋੜਵੰਦ ਮਹਿਲਾਵਾਂ ਨੂੰ ਇਹ ਸੈਨੇਟਰੀ ਪੈਡ ਮੁਫ਼ਤ ਮੁਹੱਈਆ ਕਰਵਾਈ ਜਾਣਗੇ। ਅਰਵਿੰਦ ਖੰਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਿਲਾਵਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਵੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਉਮੀਦ ਸੰਸਥਾ ਪਹਿਲਾਂ ਤੋਂ ਹੀ ਸਮਾਜ ਸੇਵਾ ਦੇ ਖੇਤਰ ਵਿੱਚ ਯੋਗਦਾਨ ਪਾਉਂਦੇ ਹੋਏ ਵਧੀਆ ਮਿਆਰ ਦੀਆਂ ਦਵਾਈਆਂ ਮੁਹੱਈਆ ਕਰਵਾਉਂਦੇ ਰਹੀ ਹੈ ਅਤੇ ਇਸ ਪ੍ਰੋਜੈਕਟ ਰਾਹੀਂ ਮਹਿਲਾਵਾਂ ਨੂੰ ਵਧੀਆ ਕੁਆਲਿਟੀ ਦੇ ਸੈਨੇਟਰੀ ਪੈਡ ਮੁਹੱਈਆ ਕਰਵਾਉਂਦੇ ਰਹਾਂਗੇ ।
Ad Position 22
No active advertisement
ਪਿਛਲੀ ਖ਼ਬਰ ‘ਤਿੰਨ ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦਾ ਭਗਵੰਤ ਮਾਨ ਸਰਕਾਰ ਦਾ ਦਾਅਵਾ ਖੋਖਲਾ- ਬ੍ਰਿਜੇਸ਼ ਪਾਠਕ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕੱਲ੍ਹ ਤੋਂ
Ad Position 24