27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੌਤ ਤੋਂ ਦੂਸਰੇ ਦਿਨ ਵੀ ਨਹੀਂ ਹੋ ਸਕਿਆ ਸਮਨਦੀਪ ਦਾ ਪੋਸਟਮਾਰਟਮ

ਸੰਗਰੂਰ, 27 ਸਤੰਬਰ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਦੇ 23 ਸਾਲਾ ਨੌਜਵਾਨ ਸਮਨਦੀਪ ਸਿੰਘ ਸਨੀ ਦਾ ਮੌਤ ਤੋਂ ਦੂਸਰੇ ਦਿਨ ਵੀ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨਹੀਂ ਹੋ ਸਕਿਆ। ਜ਼ਿਕਰਯੋਗ ਹੈ ਕਿ ਪਿੰਡ ਕਨੋਈ ਦੇ ਵਸਨੀਕ ਸਮਨਦੀਪ ਸਿੰਘ ਸਨੀ ਵੱਲੋਂ ਬੀਤੇ ਦਿਨੀਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਸਮਨਦੀਪ ਸਿੰਘ ਦੀ ਮੌਤ ਲਈ ਪਿੰਡ ਦੇ ਹੀ ਸਰਪੰਚ ਸਣੇ 4 ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨ੍ਹਾਂ ਚਾਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਰੱਖੀ ਗਈ ਸੀ ਪਰ ਦੂਸਰੇ ਪਾਸੇ ਪਿੰਡ ਦੇ ਸਰਪੰਚ ਸਮੇਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਸਮਨਦੀਪ ਦੀ ਮੌਤ ਪਿੱਛੇ ਪਿੰਡ ਦੀ ਹੀ ਕਿਸੇ ਔਰਤ ਨਾਲ ਸਮਨਦੀਪ ਦੇ ਸੰਬੰਧਾਂ ਕਾਰਨ ਹੋਏ ਘਰੇਲੂ ਕਲੇਸ਼ ਨੂੰ ਵਜ੍ਹਾ ਦੱਸਿਆ ਜਾ ਰਿਹਾ ਹੈ।

Ad Position 21
No active advertisement
ਸਿਵਲ ਹਸਪਤਾਲ ਸੰਗਰੂਰ ਦੀ ਮੋਰਚਰੀ ਅੱਗੇ ਮ੍ਰਿਤਕ ਸਮਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਧਰਨਾ ਦੇ ਕੇ ਬੈਠੇ ਦਾਮਨ ਥਿੰਦ ਬਾਜਵਾ, ਜਗਦੇਵ ਗਾਗਾ, ਹਰਮਨਦੇਵ ਗੱਗੀ ਬਾਜਵਾ, ਸ਼ਕਤੀਜੀਤ ਸਿੰਘ ਅਤੇ ਹੋਰ ਆਗੂ। ਤਸਵੀਰ-ਮੁਕੇਸ਼ ਕੁਮਾਰ 28-09-2026
ਸੰਗਰੂਰ, 27 ਸਤੰਬਰ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਦੇ 23 ਸਾਲਾ ਨੌਜਵਾਨ ਸਮਨਦੀਪ ਸਿੰਘ ਸਨੀ ਦਾ ਮੌਤ ਤੋਂ ਦੂਸਰੇ ਦਿਨ ਵੀ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨਹੀਂ ਹੋ ਸਕਿਆ। ਜ਼ਿਕਰਯੋਗ ਹੈ ਕਿ ਪਿੰਡ ਕਨੋਈ ਦੇ ਵਸਨੀਕ ਸਮਨਦੀਪ ਸਿੰਘ ਸਨੀ ਵੱਲੋਂ ਬੀਤੇ ਦਿਨੀਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਸਮਨਦੀਪ ਸਿੰਘ ਦੀ ਮੌਤ ਲਈ ਪਿੰਡ ਦੇ ਹੀ ਸਰਪੰਚ ਸਣੇ 4 ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨ੍ਹਾਂ ਚਾਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਰੱਖੀ ਗਈ ਸੀ ਪਰ ਦੂਸਰੇ ਪਾਸੇ ਪਿੰਡ ਦੇ ਸਰਪੰਚ ਸਮੇਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਸਮਨਦੀਪ ਦੀ ਮੌਤ ਪਿੱਛੇ ਪਿੰਡ ਦੀ ਹੀ ਕਿਸੇ ਔਰਤ ਨਾਲ ਸਮਨਦੀਪ ਦੇ ਸੰਬੰਧਾਂ ਕਾਰਨ ਹੋਏ ਘਰੇਲੂ ਕਲੇਸ਼ ਨੂੰ ਵਜ੍ਹਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਨਾਲ-ਨਾਲ ਉਸ ਦੇ ਰਿਸ਼ਤੇਦਾਰਾਂ ਵਲੋਂ ਪਰਚਾ ਅਤੇ ਗ੍ਰਿਫ਼ਤਾਰੀਆਂ ਨਾ ਹੋਣ ਤੱਕ ਸਮਨਦੀਪ ਦੇ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਕਰਨ ਤੋਂ ਨਾਂਹ ਕਰਦਿਆਂ ਸਿਵਲ ਹਸਪਤਾਲ ਸੰਗਰੂਰ ਦੀ ਮੋਰਚਰੀ ਅੱਗੇ ਲੰਘੇ ਕੱਲ੍ਹ ਦੀ ਸਵੇਰ ਤੋਂ ਹੀ ਪੱਕਾ ਮੋਰਚਾ ਲਗਾ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਸਿਵਲ ਹਸਪਤਾਲ ਵਿਖੇ ਧਰਨੇ ਉੱਤੇ ਬੈਠੇ ਸਮਨਦੀਪ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ, ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ, ਭਾਜਪਾ ਆਗੂ ਹਰਮਨਦੇਵ ਗੱਗੀ ਬਾਜਵਾ, ਸੁਨਾਮ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਕਾਂਗਰਸੀ ਆਗੂ ਰਜਿੰਦਰ ਦੀਪਾ ਸਮੇਤ ਕੁਝ ਹੋਰ ਸਿਆਸੀ ਸ਼ਖਸੀਅਤਾਂ ਵੱਲੋਂ ਪੁੱਜ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤੇ ਜਾਣ ਦੀ ਮੰਗ ਕੀਤੀ। ਦਾਮਨ ਥਿੰਦ ਬਾਜਵਾ ਨੇ ਸਮਨਦੀਪ ਦੀ ਮੌਤ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਦਲਿਤ ਅਤੇ ਗ਼ਰੀਬ ਹੋਣ ਕਾਰਨ ਆਪਣੇ ਨੌਜਵਾਨ ਪੁੱਤ ਦੀ ਮੌਤ ਦੇ ਇਨਸਾਫ਼ ਲਈ ਲਾਸ਼ ਰੱਖ ਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਮਾਮਲੇ ਸੰਬੰਧੀ ਡੀ.ਐਸ.ਪੀ. ਸੰਗਰੂਰ ਦਲਬੀਰ ਸਿੰਘ ਸਿੱਧੂ ਨਾਲ ਗੱਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਪੁਲਿਸ ਵਲੋਂ ਜਾਂ ਚ ਆਰੰਭੀ ਹੋਈ ਹੈ ।
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਅੱਗ ਅਗਲੀ ਖ਼ਬਰ ‘ਤਿੰਨ ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦਾ ਭਗਵੰਤ ਮਾਨ ਸਰਕਾਰ ਦਾ ਦਾਅਵਾ ਖੋਖਲਾ- ਬ੍ਰਿਜੇਸ਼ ਪਾਠਕ
Ad Position 24