ਮਲੇਰਕੋਟਲਾ ਵਿਖੇ ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਅੱਗ
ਮਲੇਰਕੋਟਲਾ, 27 ਸਤੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਲੇਰਕੋਟਲਾ ਟਰੱਕ ਯੂਨੀਅਨ ਨੇੜੇ ਬੀਤੀ ਰਾਤ ਸਰੀਏ ਨਾਲ ਭਰੇ ਇਕ ਟਰੱਕ ਨੂੰ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਫਾਇਰ ਬ੍ਰਿਗੇਡ ਦੀ ਟੀਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਕੇ ਵੱਡੇ ਨੁਕਸਾਨ ਨੂੰ ਟਾਲਿਆ ਗਿਆ।
ਫ
ਫਾਇਰ ਬ੍ਰਿਗੇਡ ਨੇ ਮੁਸਤੈਦੀ ਨਾਲ ਪਾਇਆ ਕਾਬੂ
28-09-2026
ਮਲੇਰਕੋਟਲਾ, 27 ਸਤੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਲੇਰਕੋਟਲਾ ਟਰੱਕ ਯੂਨੀਅਨ ਨੇੜੇ ਬੀਤੀ ਰਾਤ ਸਰੀਏ ਨਾਲ ਭਰੇ ਇਕ ਟਰੱਕ ਨੂੰ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਫਾਇਰ ਬ੍ਰਿਗੇਡ ਦੀ ਟੀਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਕੇ ਵੱਡੇ ਨੁਕਸਾਨ ਨੂੰ ਟਾਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਦਿਲਸ਼ਾਦ ਅਲੀ ਖ਼ਾਨ ਨੇ ਦੱਸਿਆ ਕਿ 26 ਸਤੰਬਰ ਨੂੰ ਰਾਤ ਕਰੀਬ 11:24 ਵਜੇ ਨਵਦੀਪ ਸਿੰਘ ਨਾਮਕ ਵਿਅਕਤੀ ਵਲੋਂ ਫਾਇਰ ਦਫ਼ਤਰ ਨੂੰ ਟਰੱਕ ਨੂੰ ਅੱਗ ਲੱਗਣ ਸਬੰਧੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ਲਈ ਰਵਾਨਾ ਹੋਈ ਅਤੇ ਲਗਭਗ 5 ਤੋਂ 7 ਮਿੰਟਾਂ ਵਿਚ ਘਟਨਾ ਸਥਾਨ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਦੀਆਂ ਲਪਟਾਂ ਤੇਜ਼ ਹੋਣ ਕਾਰਨ ਟਰੱਕ ਦਾ ਅਗਲਾ ਹਿੱਸਾ ਕਾਫ਼ੀ ਪ੍ਰਭਾਵਿ ਤ ਹੋਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸੂਝ-ਬੂਝ ਅਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਅੱਗ ਨੂੰ ਅੱਗੇ ਫੈਲਣ ਤੋਂ ਰੋਕਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਨੇੜੇ ਖੜ੍ਹੇ ਹੋਰ ਵਾਹਨਾਂ ਅਤੇ ਆਸ-ਪਾਸ ਦੀਆਂ ਦੁਕਾਨਾਂ ਨੂੰ ਸੰਭਾਵਿਤ ਨੁਕਸਾਨ ਤੋਂ ਬਚਾਇਆ ਜਾ ਸਕਿਆ। ਟਰੱਕ ਮਾਲਕ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਗ ਕਾਰਨ ਕਰੀਬ 4 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਅਨੁਮਾਨ ਹੈ। ਫਾਇਰ ਬ੍ਰਿਗੇਡ ਦੀ ਟੀਮ ਦੀ ਅਗਵਾਈ ਫਾਇਰ ਅਫ਼ਸਰ ਦਿਲਸ਼ਾਦ ਅਲੀ ਖ਼ਾਨ ਵਲੋਂ ਕੀਤੀ ਗਈ।