ਪੰਜਾਬ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋਵੇਗੀ - ਜਥੇਦਾਰ ਸੇਹਕੇ
ਮਾਲੇਰਕੋਟਲਾ, 27 ਸਤੰਬਰ (ਮਨਜਿੰਦਰ ਸਿੰਘ ਸਰੌਦ)- ਸ਼੍ਰੋਮਣੀ ਅਕਾਲੀ ਦਲ (ਬ) ਨੇ ਸਦਾ ਹੀ ਪੰਜਾਬ ਦੇ ਹਿੱਤਾਂ ਦੀ ਡੱਟ ਕੇ ਲੜਾਈ ਲੜੀ ਤੇ ਸੈਂਕੜੇ ਕੁਰਬਾਨੀਆਂ ਦੇ ਕੇ ਸੂਬੇ ਨੂੰ ਹੱਸਦਾ-ਵੱਸਦਾ ਦੇਖਣ ਦੇ ਲਈ ਲੰਬਾ ਸੰਘਰਸ਼ ਕੀਤਾ । ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਸੇਹਕੇ ਦਾ ਹੈ ।
ਮਾਲੇਰਕੋਟਲਾ, 27 ਸਤੰਬਰ (ਮਨਜਿੰਦਰ ਸਿੰਘ ਸਰੌਦ)- ਸ਼੍ਰੋਮਣੀ ਅਕਾਲੀ ਦਲ (ਬ) ਨੇ ਸਦਾ ਹੀ ਪੰਜਾਬ ਦੇ ਹਿੱਤਾਂ ਦੀ ਡੱਟ ਕੇ ਲੜਾਈ ਲੜੀ ਤੇ ਸੈਂਕੜੇ ਕੁਰਬਾਨੀਆਂ ਦੇ ਕੇ ਸੂਬੇ ਨੂੰ ਹੱਸਦਾ-ਵੱਸਦਾ ਦੇਖਣ ਦੇ ਲਈ ਲੰਬਾ ਸੰਘਰਸ਼ ਕੀਤਾ । ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਸੇਹਕੇ ਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਗਲੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋਵੇਗੀ । ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਥਕ ਹਿੱਤਾਂ ਨੂੰ ਪਹਿਲ ਦਿੰਦਿਆਂ ਸੂਬੇ ਲਈ ਡਟ ਕੇ ਲੜਾਈ ਲੜੀ । ਅੱਜ ਸ਼੍ਰੋਮਣੀ ਅਕਾਲੀ ਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਿਲਕੁਲ ਸੁਰੱਖਿਅਤ ਹੈ ਤੇ ਸੂਬੇ ਅੰਦਰ ਅਗਲੀ ਸਰਕਾਰ ਪੰਥਕ ਪਾਰਟੀ ਦੀ ਹੋਵੇਗੀ । ਜਦ ਵੀ ਸੂਬੇ ਅੰਦਰ ਅਕਾਲੀ ਸਰਕਾਰ ਬਣੀ ਤਾਂ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਤੋਂ ਇਲਾਵਾ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਗਈਆਂ ।