27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜਸ਼ਨ- ਏ- ਇਨਕਲਾਬ ਨੂੰ ਲੈ ਕੇ ਸੰਗਰੂਰ ਦੇ ‘ਆਪ’ ਆਗੂਆਂ ਤੇ ਵਲੰਟੀਅਰਾਂ ’ਚ ਉਤਸ਼ਾਹ

ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ)- ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਗਰਾਉਂਡ ਲੁਧਿਆਣਾ ਵਿਖੇ ਜਸ਼ਨ- ਏ- ਇਨਕਲਾਬ ਸਮਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਨਸ਼ਿਆਂ ਦੇ ਖਿਲਾਫ ਇੱਕਜੁੱਟਤਾ ਦਾ ਸੱਦਾ ਦਿੱਤਾ ਜਾਵੇਗਾ। ਵਿਧਾਇਕਾ ਨਰਿੰਦਰ ਕੌਰ ਭਰਾਜ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਇਨਫੋਟੈਕ ਦੇ ਚੇਅਰਮੈਨ ਡਾ .

Ad Position 21
No active advertisement
ਅਜੀਤ ਡੈਸਕ 28-09-2026
ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ)- ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਗਰਾਉਂਡ ਲੁਧਿਆਣਾ ਵਿਖੇ ਜਸ਼ਨ- ਏ- ਇਨਕਲਾਬ ਸਮਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਨਸ਼ਿਆਂ ਦੇ ਖਿਲਾਫ ਇੱਕਜੁੱਟਤਾ ਦਾ ਸੱਦਾ ਦਿੱਤਾ ਜਾਵੇਗਾ। ਵਿਧਾਇਕਾ ਨਰਿੰਦਰ ਕੌਰ ਭਰਾਜ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਇਨਫੋਟੈਕ ਦੇ ਚੇਅਰਮੈਨ ਡਾ . ਜੀ.ਐਸ ਜਵੰਧਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਜ਼ਿਲ੍ਹਾ ਪਰੀਸ਼ਦ ਦੇ ਚੇਅਰਮੈਨ ਰਸ਼ਪਾਲ ਸਿੰਘ ਭੁੱਲਰ, ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਹਲਕਾ ਸੰਗਠਨ ਇੰਚਾਰਜ ਵਿਕਰਮ ਨੱਕਟੇ, ‘ਆਪ’ ਆਗੂ ਸੁਖਦੇਵ ਸਿੰਘ ਕੋਹਰੀਆਂ, ਆਪ ਆਗੂ ਧਰਮਿੰਦਰ ਤਿਵਾੜੀ, ‘ਆਪ’ ਆਗੂ ਟਿੰਕਲ ਗਰਗ, ‘ਆਪ’ ਆਗੂ ਹਰਿੰਦਰ ਬਾਵਾ, ‘ਆਪ’ ਆਗੂ ਅਵਤਾਰ ਸਿੰਘ ਝਨੇੜੀ, ‘ਆਪ’ ਆਗੂ ਹਰਦੀਪ ਬਾਹੀਆ, ‘ਆਪ’ ਆਗੂ ਅਮਨ ਸੇਖੋਂ ਦਾ ਕਹਿਣਾ ਕਿ ਲੁਧਿਆਣਾ ਵਿਖੇ ਹੋ ਰਹੇ ਜਸ਼ਨ- ਏ-ਇਨਕਲਾਬ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟਿਆਂ ਤੋਂ ਇਲਾਵਾ ਆਮ ਲੋਕਾਂ ’ਚ ਵੀ ਪੂਰਾ ਉਤਸ਼ਾਹ ਹੈ। ਇਸ ਸਮਾਰੋਹ ’ਚ ਜ਼ਿਲ੍ਹਾ ਸੰਗਰੂਰ ਤੋਂ 5000 ਤੋਂ ਵੀ ਵੱਧ ਸ਼ਮੂਲੀਅਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਗਰੇਜ਼ੀ ਅਧਿਆਪਕ ਦਾ ਡੈਪੂਟੇਸ਼ਨ ਤੁਰੰਤ ਰੋਕੇ ਜਾਣ ਦੀ ਮੰਗ ਅਗਲੀ ਖ਼ਬਰ ਪੰਜਾਬ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋਵੇਗੀ - ਜਥੇਦਾਰ ਸੇਹਕੇ
Ad Position 24