27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੀ.ਟੀ.ਯੂ. ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ’ਚ ਸੀ.ਜੀ.ਸੀ. ਝੰਜੇੜੀ ਨੇ ਮਾਰੀ ਬਾਜ਼ੀ

ਮਸਤੂਆਣਾ ਸਾਹਿਬ, 27 ਸਤੰਬਰ (ਦਮਦਮੀ) - ਅਕਾਲ ਕਾਲਜ ਆਫ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ ਤਿੰਨ ਰੋਜ਼ਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ. ਟੀ.

Ad Position 21
No active advertisement
ਅਜੀਤ ਡੈਸਕ 28-09-2026
ਮਸਤੂਆਣਾ ਸਾਹਿਬ, 27 ਸਤੰਬਰ (ਦਮਦਮੀ) - ਅਕਾਲ ਕਾਲਜ ਆਫ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ ਤਿੰਨ ਰੋਜ਼ਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ.) ਦਾ ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ। ਟੂਰਨਾਮੈਂਟ ਵਿੱਚ ਸੀ.ਜੀ.ਸੀ. ਝੰਜੇੜੀ ਦੀ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਜੇਤੂ ਬਣਨ ਦਾ ਮਾਣ ਹਾਸਿਲ ਕੀਤਾ। ਸਮਾਪਤੀ ਅਤੇ ਇਨਾਮ ਵੰਡ ਸਮਾਗਮ ਦੌਰਾਨ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਸਾਈ ਸੈਂਟਰ ਮਸਤੂਆਣਾ ਸਾਹਿਬ ਦੇ ਸਾਬਕਾ ਸਹਾਇਕ ਡਾਇਰੈਕਟਰ ਮਨਜੀਤ ਸਿੰਘ ਬਾਲੀਆਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਵਲੋਂ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਤਿੰਨ ਰੋਜ਼ਾ ਫੁੱਟਬਾਲ ਮੁਕਾਬਲਿਆਂ ਦੌਰਾਨ ਸੀ.ਜੀ.ਸੀ. ਝੰਜੇੜੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਮਾਤ ਦਿੱਤੀ ਅਤੇ ਟਰਾਫੀ ’ਤੇ ਕਬਜ਼ਾ ਕੀਤਾ। ਇਸੇ ਤਰ੍ਹਾਂ ਕੁਐਸਟ ਮੁਹਾਲੀ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ, ਜਦ ਕਿ ਗੁਰੂ ਤੇਗ ਬਹਾਦਰ ਮੈਨੇਜਮੈਂਟ ਐਂਡ ਇੰਜੀਨੀਅਰਿੰਗ ਕਾਲਜ ਦਾਖਾ ਦੀ ਟੀਮ ਤੀਜੇ ਸਥਾਨ ’ਤੇ ਰਹੀ ਅਤੇ ਡੀ.ਏ.ਵੀ. ਇੰਜੀਨੀਅਰਿੰਗ ਐਂਡ ਟੈਕਨਾਲੋਜੀ ਕਾਲਜ ਜਲੰਧਰ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਟੂਰਨਾਮੈਂਟ ’ਚ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਸੰਬੰਧਿਤ ਪੰਜਾਬ ਦੇ ਵੱਖ-ਵੱਖ ਕਾਲਜਾਂ ਦੀਆਂ ਕੁੱਲ 18 ਟੀਮਾਂ ਨੇ ਭਾਗ ਲਿਆ। ਇਸ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਜੇਤੂ ਟੀਮਾਂ ਅਤੇ ਸਮੂਹ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਟੂਰਨਾਮੈਂਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਕਾਲ ਕਾਲਜ ਆਫ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ, ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਅਤੇ ਅਕਾਲ ਕਾਲਜ ਕੌਂਸਲ ਦੀ ਸਮੁੱਚੀ ਟੀਮ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਡਾਇਰੈਕਟਰ ਜਤਿੰਦਰ ਦੇਵ, ਡਾ. ਜਸਪਾਲ ਸਿੰਘ, ਡਾ. ਗੀਤਾ ਠਾਕੁਰ, ਡਾ. ਅਮਨਦੀਪ ਕੌਰ, ਸੋਹਣਦੀਪ ਸਿੰਘ, ਸੁਖਵਿੰਦਰ ਸਿੰਘ ਮਾਨ, ਸੁਖਜੀਤ ਸਿੰਘ, ਸੀਨੀਅਰ ਕੌਂਸਲ ਮੈਂਬਰ ਮਨਜੀਤ ਸਿੰਘ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਗਿੱਲ, ਬਹਾਦਰ ਸਿੰਘ ਭਸੌੜ, ਲਾਭ ਸਿੰਘ, ਗਮਦੂਰ ਸਿੰਘ ਬਹਾਦਰਪੁਰ, ਹਾਕਮ ਸਿੰਘ ਬਹਾਦਰਪੁਰ ਅਤੇ ਪੀ.ਟੀ.ਯੂ. ਵੱਲੋਂ ਭੁਪਿੰਦਰ ਸਿੰਘ ਤੇ ਅਮਨਦੀਪ ਸਿੰਘ ਸਮੇਤ ਹੋਰ ਪਤਵੰਤੇ ਅਤੇ ਖੇਡ ਪ੍ਰਬੰਧਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਯੂ.ਐਸ. ਕਾਲਜ ਮਹਿਲਾਂ ਦੇ ਵਿਦਿਆਰਥੀਆਂ ਨੇ ਪਿੰਗਲਵਾੜੇ ਦਾ ਕੀਤਾ ਦੌਰਾ ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਸਰੋਵਰ ’ਚ ਬਰੇਤੀ ਪਾਉਣ ਦੀ ਕਾਰ ਸੇਵਾ ਸੰਪੂਰਨ
Ad Position 24