ਅਕਾਲ ਅਕੈਡਮੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ
ਚੀਮਾ ਮੰਡੀ, 28 ਸਤੰਬਰ (ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਸਮਾਗਮ ਅਕਾਲ ਅਕੈਡਮੀ ਮੰਡੇਰ ਵਿਖੇ ਕਰਵਾਇਆ ਗਿਆ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਅਕਾਲ ਅਕੈਡਮੀ ਮੰਡੇਰ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ।
ਚੀਮਾ ਮੰਡੀ, 28 ਸਤੰਬਰ (ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਸਮਾਗਮ ਅਕਾਲ ਅਕੈਡਮੀ ਮੰਡੇਰ ਵਿਖੇ ਕਰਵਾਇਆ ਗਿਆ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਅਕਾਲ ਅਕੈਡਮੀ ਮੰਡੇਰ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਪਾਵਨ ਸਮਾਗਮ ਵਿੱਚ ਵੱਖ-ਵੱਖ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ। ਇਸ ਮੌਕੇ ਅਕਾਲ ਅਕੈਡਮੀ ਉੱਭਿਆ ਦੇ 10 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨਾ ਵਿਦਿਆਰਥੀਆਂ ਵਲੋਂ ਗੁਰਸਿੱਖੀ ਜੀਵਨ-ਜਾਚ ਨੂੰ ਅਪਣਾਉਣ ਵੱਲ ਇੱਕ ਮਹੱਤਵਪੂਰਨ ਅਤੇ ਪਾਵਨ ਕਦਮ ਹੈ। ਇਸ ਮੌਕੇ ਅਕਾਲ ਅਕੈਡਮੀ ਉੱਭਿਆ ਦੇ ਪ੍ਰਿੰਸੀਪਲ ਗੁਰਜੀਤ ਕੌਰ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਅਨੁਸਾਰ ਸਾਦਾ, ਸੱਚਾ ਅਤੇ ਗੁਰਮਤਿ-ਅਧਾਰਿਤ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਹ ਪਾਵਨ ਅੰਮ੍ਰਿਤ ਸੰਚਾਰ ਸਮਾਗਮ ਵਿਦਿਆਰਥੀਆਂ ‘ਚ ਸਿੱਖੀ ਪ੍ਰਤੀ ਪਿਆਰ, ਸ਼ਰਧਾ ਅਤੇ ਸਮਰਪਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਾਲਾ ਸਾਬਤ ਹੋਇਆ । ਅਕਾਲ ਅਕੈਡਮੀ ਪਰਿਵਾਰ ਵਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।