29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੁਲਿਸ ਵਲੋਂ ਮੋਟਰਸਾਈਕਲ ਚੋਰ ਗਰੋਹ ਦੇ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਸੁਨਾਮ ਊਧਮ ਸਿੰਘ ਵਾਲਾ , 28 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਨਾਮ ਪੁਲਿਸ ਵਲੋਂ ਮੋਟਰਸਾਇਕਲ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ 6 ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਖਲ ਸੜਕ ‘ਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਮੁਖਬਰ ਦੀ ਇਤਲਾਹ ’ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਅਨਾਜ ਮੰਡੀ ਦੇ ਸ਼ੈੱਡਾਂ ਹੇਠੋਂ ਕਿਸੇ ਹੋਰ ਵਿਅਕਤੀ ਦੀ ਉਡੀਕ ਕਰ ਰਹੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਸੁਨਾਮ ਊਧਮ ਸਿੰਘ ਵਾਲਾ , 28 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਨਾਮ ਪੁਲਿਸ ਵਲੋਂ ਮੋਟਰਸਾਇਕਲ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ 6 ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਖਲ ਸੜਕ ‘ਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਮੁਖਬਰ ਦੀ ਇਤਲਾਹ ’ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਅਨਾਜ ਮੰਡੀ ਦੇ ਸ਼ੈੱਡਾਂ ਹੇਠੋਂ ਕਿਸੇ ਹੋਰ ਵਿਅਕਤੀ ਦੀ ਉਡੀਕ ਕਰ ਰਹੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਛੇ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਵਾਏ ਗਏ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਕੀ ਖੰਨਾ, ਸੁਰਿੰਦਰ ਸਿੰਘ ਉਰਫ ਸਨੀ ਅਤੇ ਸੰਦੀਪ ਉਰਫ ਦਾਣਾ ਵਾਸੀਆਨ ਸੁਨਾਮ ਵਜੋਂ ਹੋਈ। ਜਿਨ੍ਹਾਂ ਖਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੇ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਕੈਂਪ ਅੱਜ ਅਗਲੀ ਖ਼ਬਰ ਅਕਾਲ ਅਕੈਡਮੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ
Ad Position 24