ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਿੱਤ ਮੰਤਰੀ ਚੀਮਾ ਦੇ ਓ.ਐਸ.ਡੀ. ਸੋਹੀ ਨੇ ਵੰਡੇ ਗ੍ਰਾਂਟਾਂ ਦੇ ਚੈੱਕ
ਚੀਮਾ ਮੰਡੀ, 28 ਸਤੰਬਰ (ਗੁਰਜੀਤ ਸਿੰਘ ਚਹਿਲ) - ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਤਰਜੀਹ ਦਿੰਦਿਆਂ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ‘ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਓ. ਐਸ.
ਚੀਮਾ ਮੰਡੀ, 28 ਸਤੰਬਰ (ਗੁਰਜੀਤ ਸਿੰਘ ਚਹਿਲ) - ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਤਰਜੀਹ ਦਿੰਦਿਆਂ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ‘ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਵਲੋਂ ਪਿੰਡ ਫਲੇੜਾ ਅਤੇ ਡਸਕਾ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ ਗਏ। ਇਸ ਮੌਕੇ ਪਿੰਡ ਫਲੇੜਾ ਵਿਖੇ ਬਾਕੀ ਰਹਿੰਦੀਆਂ ਗਲੀਆਂ ਨੂੰ ਪੱਕਾ ਕਰਨ ਲਈ 19 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ, ਜਦੋਂ ਕਿ ਪਿੰਡ ਡਸਕਾ ਦੀ ਗ੍ਰਾਮ ਪੰਚਾਇਤ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਵਿਕਾਸ ਕਾਰਜਾਂ ਦੀ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬੀ.ਓ. ਮਾਨ ਜਖੇਪਲ, ਦਲਜੀਤ ਸਿੰਘ ਢਿਲੋ ਸਰਪੰਚ ਡਸਕਾ, ਤਰਸੇਮ ਸਿੰਘ ਫੌਜੀ ਸਰਪੰਚ ਫਲੇੜਾ, ਬਲਾਕ ਪ੍ਰਧਾਨ ਜੱਸੀ ਲਿੱਟ, ਬਿੰਦਰ ਸਿੰਘ ਪੰਚ ਫਲੇੜਾ, ਰਾਜੂ ਪੰਚ ਫਲੇੜਾ, ਸ਼ੋਸ਼ਲ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਲਿੱਟ ਇਲਾਵਾ ਹੋਰ ਮੁਹਤਬਰ ਵਿਅਕਤੀ ਮੌਜੂਦ ਸਨ ।