29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਿੰਘ ਸਭਾ ਲਹਿਰ, ਪ੍ਰੋ. ਗੁਰਮੁਖ ਸਿੰਘ, ਗਿਆਨੀ ਦਿੱਤ ਸਿੰਘ ਅਤੇ ਸੰਤ ਅਤਰ ਸਿੰਘ ਦੀ ਪੰਥਕ ਦੇਣ ’ਤੇ ਵਿਚਾਰ-ਚਰਚਾ

ਮਸਤੂਆਣਾ ਸਾਹਿਬ, 28 ਸਤੰਬਰ (ਦਮਦਮੀ) - ਸੰਤ ਅਤਰ ਸਿੰਘ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਵਲੋਂ ਮਹਾਨ ਤਪੱਸਵੀ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਸ਼ਤਾਬਦੀ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੀ ਸਰਪ੍ਰਸਤੀ ਹੇਠ “ਸੰਤ ਅਤਰ ਸਿੰਘ ਅਤੇ ਸਿੰਘ ਸਭਾ ਲਹਿਰ ਦੀ ਪੰਥਕ ਦੇਣ” ਵਿਸ਼ੇ ’ਤੇ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਸਿੰਘ ਸਭਾ ਲਹਿਰ, ਪ੍ਰੋਫੈਸਰ ਗੁਰਮੁਖ ਸਿੰਘ, ਗਿਆਨੀ ਦਿੱਤ ਸਿੰਘ ਅਤੇ ਸੰਤ ਅਤਰ ਸਿੰਘ ਦੇ ਜੀਵਨ, ਵਿਚਾਰਧਾਰਾ, ਸਿੱਖਿਆ ਅਤੇ ਪੰਥਕ ਯੋਗਦਾਨ ਦੇ ਵੱਖ-ਵੱਖ ਪੱਖਾਂ ’ਤੇ ਵਿਦਵਾਨਾਂ ਵਲੋਂ ਵਿਚਾਰ ਪੇਸ਼ ਕੀਤੇ ਗਏ।

Ad Position 21
No active advertisement
ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਮੁੱਖ ਮਹਿਮਾਨ ਸਿਮਰਨਜੀਤ ਸਿੰਘ ਮਾਨ ਨਾਲ ਸਮੁੱਚੀ ਟੀਮ। ਤਸਵੀਰ : ਦਮਦਮੀ 29-09-2026
ਮਸਤੂਆਣਾ ਸਾਹਿਬ, 28 ਸਤੰਬਰ (ਦਮਦਮੀ) - ਸੰਤ ਅਤਰ ਸਿੰਘ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਵਲੋਂ ਮਹਾਨ ਤਪੱਸਵੀ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਸ਼ਤਾਬਦੀ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੀ ਸਰਪ੍ਰਸਤੀ ਹੇਠ “ਸੰਤ ਅਤਰ ਸਿੰਘ ਅਤੇ ਸਿੰਘ ਸਭਾ ਲਹਿਰ ਦੀ ਪੰਥਕ ਦੇਣ” ਵਿਸ਼ੇ ’ਤੇ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਸਿੰਘ ਸਭਾ ਲਹਿਰ, ਪ੍ਰੋਫੈਸਰ ਗੁਰਮੁਖ ਸਿੰਘ, ਗਿਆਨੀ ਦਿੱਤ ਸਿੰਘ ਅਤੇ ਸੰਤ ਅਤਰ ਸਿੰਘ ਦੇ ਜੀਵਨ, ਵਿਚਾਰਧਾਰਾ, ਸਿੱਖਿਆ ਅਤੇ ਪੰਥਕ ਯੋਗਦਾਨ ਦੇ ਵੱਖ-ਵੱਖ ਪੱਖਾਂ ’ਤੇ ਵਿਦਵਾਨਾਂ ਵਲੋਂ ਵਿਚਾਰ ਪੇਸ਼ ਕੀਤੇ ਗਏ। ਸੈਮੀਨਾਰ ਦੇ ਆਰੰਭ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ, ਬੁਲਾਰਿਆਂ ਅਤੇ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੰਘ ਸਭਾ ਲਹਿਰ, ਪ੍ਰੋਫੈਸਰ ਗੁਰਮੁਖ ਸਿੰਘ, ਗਿਆਨੀ ਦਿੱਤ ਸਿੰਘ ਅਤੇ ਸੰਤ ਬਾਬਾ ਅਤਰ ਸਿੰਘ ਵਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ, ਗੁਰਮਤਿ ਪ੍ਰਚਾਰ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਐਲਾਨ ਕੀਤਾ ਕਿ ਅਕਾਲ ਕਾਲਜ ਕੌਂਸਲ ਵਲੋਂ ਅਜਿਹੇ ਸੈਮੀਨਾਰ ਹਰ ਸਾਲ ਮਸਤੂਆਣਾ ਸਾਹਿਬ ਵਿਖੇ ਕਰਵਾਏ ਜਾਣਗੇ। ਸ੍ਰ. ਖਹਿਰਾ ਨੇ ਕਿਹਾ ਕਿ ਮਸਤੂਆਣਾ ਸਾਹਿਬ ਦੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਸਿੰਘ ਸਭਾ ਲਹਿਰ, ਪ੍ਰੋਫੈਸਰ ਗੁਰਮੁਖ ਸਿੰਘ, ਗਿਆਨੀ ਦਿੱਤ ਸਿੰਘ ਜੀ ਅਤੇ ਸੰਤ ਬਾਬਾ ਅਤਰ ਸਿੰਘ ਦੇ ਜੀਵਨ ਅਤੇ ਪੰਥਕ ਦੇਣ ਸਬੰਧੀ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੱਤੀ ਜਾਵੇਗੀ। ਸੈਮੀਨਾਰ ਦੌਰਾਨ ਭਾਈ ਬਲਦੀਪ ਸਿੰਘ ਰਾਮੂੰਵਾਲੀਆ ਨੇ “ਪ੍ਰੋਫੈਸਰ ਗੁਰਮੁਖ ਸਿੰਘ ਦੇ ਜੀਵਨ ਅਤੇ ਪੰਥਕ ਦੇਣ’ ਵਿਸ਼ੇ ’ਤੇ ਵਿਚਾਰ ਪੇਸ਼ ਕਰਦਿਆਂ ਸਮਕਾਲੀ ਪ੍ਰਸਥਿਤੀਆਂ ਦੇ ਸੰਦਰਭ ’ਚ ਪ੍ਰੋਫੈਸਰ ਗੁਰਮੁਖ ਸਿੰਘ ਦੇ ਜੀਵਨ, ਸਿੱਖਿਆ ਅਤੇ ਸਿੱਖ ਪੰਥ ਲਈ ਪਾਏ ਮਹੱਤਵ ਪੂਰਨ ਯੋਗਦਾਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸੇ ਤਰ੍ਹਾਂ ਪ੍ਰੋਫੈਸਰ ਮਹਿੰਦਰਪਾਲ ਸਿੰਘ ਨੇ “ਗਿਆਨੀ ਦਿੱਤ ਸਿੰਘ ਦੀ ਪੰਥਕ ਦੇਣ ਅਤੇ ਸਿੰਘ ਸਭਾ ਲਹਿਰ” ਵਿਸ਼ੇ ’ਤੇ ਵਿਚਾਰ ਸਾਂਝੇ ਕਰਦਿਆਂ ਗਿਆਨੀ ਦਿੱਤ ਸਿੰਘ ਦੀ ਵਿਦਵਤਾ, ਲੇਖਣੀ, ਤਰਕਸ਼ੀਲਤਾ ਅਤੇ ਸਿੰਘ ਸਭਾ ਲਹਿਰ ਵਿੱਚ ਨਿਭਾਈ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਭਾਈ ਜਸਵਿੰਦਰ ਸਿੰਘ ਬਡਰੁੱਖਾਂ ਨੇ “ਸੰਤ ਅਤਰ ਸਿੰਘ ਦੇ ਜੀਵਨ ਅਤੇ ਪੰਥਕ ਦੇਣ” ਵਿਸ਼ੇ ’ਤੇ ਸੰਬੋਧਨ ਕਰਦਿਆਂ ਸੰਤ ਅਤਰ ਸਿੰਘ ਦੇ ਜੀਵਨ, ਗੁਰਮਤਿ ਪ੍ਰਚਾਰ, ਸਿੱਖਿਆ ਦੇ ਪ੍ਰਸਾਰ ਅਤੇ ਪੰਥਕ ਸੇਵਾਵਾਂ ਦੇ ਵੱਖ-ਵੱਖ ਪੱਖਾਂ ’ਤੇ ਚਾਨਣਾ ਪਾਇਆ। ਸੈਮੀਨਾਰ ਦੀ ਸਮਾਪਤੀ ਮੌਕੇ ਮੁੱਖ ਮਹਿਮਾਨ ਸਿਮਰਨਜੀਤ ਸਿੰਘ ਮਾਨ ਨੇ ਅਕਾਲ ਕਾਲਜ ਕੌਂਸਲ ਦੇ ਪ੍ਰਬੰਧਾਂ ਅਤੇ ਸੈਮੀਨਾਰ ਦੇ ਉਦੇਸ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਪੰਥਕ ਇਤਿਹਾਸ ਅਤੇ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ, ਬਹਾਦਰ ਸਿੰਘ ਭਸੌੜ, ਗੁਰਜੰਟ ਸਿੰਘ ਬਹਾਦਰਪੁਰ, ਸਿਆਸਤ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਹਰਜੀਤ ਸਿੰਘ ਸੰਜੂਮਾ, ਗਮਦੂਰ ਸਿੰਘ, ਮਲਕੀਤ ਸਿੰਘ ਚੰਗਾਲ, ਬਾਬਾ ਜਗਤੇਸ਼ਵਰ ਸਿੰਘ ਗੋਬਿੰਦ, ਬਾਬਾ ਅਮਰੀਕ ਸਿੰਘ ਸ਼ਾਦੀਹਰੀ, ਅਵਤਾਰ ਸਿੰਘ ਬਡਰੁੱਖਾਂ, ਡਾ. ਗੁਰਦੀਪ ਸਿੰਘ, ਬਾਬਾ ਗੁਰਮੇਲ ਸਿੰਘ, ਮੈਨੇਜਰ ਰਜਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਡਾ. ਗੁਰਵੀਰ ਸਿੰਘ ਸੋਹੀ, ਡਾ. ਰਾਜਵਿੰਦਰਪਾਲ ਸਿੰਘ ਕੋਲੀ, ਪ੍ਰਿੰ. ਜਸਵੀਰ ਸਿੰਘ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਗੁਰਤੇਜ਼ ਸਿੰਘ, ਭਾਈ ਅਜੈਬ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਦੇਵ ਸਿੰਘ ਭਲਵਾਨ, ਮੈਨੇਜਰ ਰਜਿੰਦਰ ਸਿੰਘ, ਭਾਈ ਮੋਹਨ ਸਿੰਘ ਧੂਰੀ, ਕੁਲਵੰਤ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹਿਰ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਿੱਤ ਮੰਤਰੀ ਚੀਮਾ ਦੇ ਓ.ਐਸ.ਡੀ. ਸੋਹੀ ਨੇ ਵੰਡੇ ਗ੍ਰਾਂਟਾਂ ਦੇ ਚੈੱਕ
Ad Position 24