ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹਿਰ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ
ਦਿੜ੍ਹਬਾ ਮੰਡੀ, 28 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਸ.
ਦਿੜ੍ਹਬਾ ਮੰਡੀ, 28 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਬਿਨਾਂ ਕਿਸੇ ਪੱਖਪਾਤ ਤੋਂ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ । ਜਦ ਕਿ ਪਹਿਲੀਆਂ ਸਰਕਾਰਾਂ ਪਿੰਡਾਂ ’ਚ ਧੜੇਬੰਦੀ ਬਣਾ ਕੇ ਪੱਖਪਾਤ ਕਰਦੀਆਂ ਰਹੀਆਂ ਹਨ। ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵੱਡੇ ਪੱਧਰ ’ਤੇ ਦਫ਼ਤਰਾਂ ’ਚ ਸੁਧਾਰ ਕੀਤਾ ਹੈ। ਜਿਸ ਕਰਕੇ ਲੋਕਾਂ ਦੀ ਸਰਕਾਰੀ ਦਫ਼ਤਰਾਂ ’ਚ ਖੱਜਲ ਖ਼ੁਆਰੀ ਵੀ ਘਟੀ ਹੈ। ਵੱਡੀ ਪੱਧਰ ਤੇ ਭਰਤੀ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਦਿੱਤਾ ਗਿਆ। ਸ਼ਹਿਰ ਵਾਸੀਆਂ ਨੇ ਕੁਝ ਮੰਗਾਂ ਅਤੇ ਮਸਲੇ ਰੱਖੇ ਜਿਨ੍ਹਾਂ ਨੂੰ ਤੁਰੰਤ ਹੱਲ ਕੀਤਾ ਗਿਆ। ਇਸ ਮੌਕੇ ਐਮ.ਡੀ.ਬੀ. ਗਰੁੱਪ ਦੇ ਪੰਕਜ ਬਾਂਸਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਰਾਮਾ, ਸੁਖਚੈਨ ਸਿੰਘ ਘੁਮਾਣ, ਨਗਰ ਪੰਚਾਇਤ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਰਿਸ਼ੀਪਾਲ, ਕੀਮਤ ਗਰਗ, ਮੰਗਤ ਰਾਏ, ਉਪਿੰਦਰ ਗਰਗ, ਪੂਰਨ ਚੰਦ, ਰਾਮ ਸਿੰਘ ਮਾਨ, ਗੋਪਾਲ ਗਰਗ, ਆਸ਼ੂ ਗਰਗ, ਸ਼ਿਵਮ ਗਰਗ, ਸੁਖਵਿੰਦਰ ਸਿੰਘ ਭਿੰਦਾ, ਟੈਨੀ ਗਰਗ, ਬਲਕਾਰ ਸਿੰਘ ਗਾਮੜੀ, ਜਗਦੀਪ ਸਿੰਘ ਢੰਡੋਲੀ, ਓਮ ਘੁਮਾਣ ਆਦਿ ਵੀ ਮੌਜੂਦ ਸਨ।