28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੈਂਕੜੇ ਬੱਚਿਆਂ ਨੂੰ ਨਕਦ ਇਨਾਮ ਤੇ ਦਸਤਾਰਾਂ ਨਾਲ ਕੀਤਾ ਸਨਮਾਨਿਤ

ਸੰਦੌੜ, 28 ਸਤੰਬਰ (ਜਸਵੀਰ ਸਿੰਘ ਜੱਸੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਗਤ ਧੰਨਾ ਜੀ ਸੰਤ ਆਸ਼ਰਮ ਰਣਜੀਤ ਸਰ ਉਦੇ ਕਾਰਨਪੁਰ ਯੂ. ਪੀ.

Ad Position 21
No active advertisement
ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼ਹਿਰ ਵਾਸੀਆਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ- ਹਰਬੰਸ ਸਿੰਘ ਛਾਜਲੀ 29-09-2026
ਸੰਦੌੜ, 28 ਸਤੰਬਰ (ਜਸਵੀਰ ਸਿੰਘ ਜੱਸੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਗਤ ਧੰਨਾ ਜੀ ਸੰਤ ਆਸ਼ਰਮ ਰਣਜੀਤ ਸਰ ਉਦੇ ਕਾਰਨਪੁਰ ਯੂ.ਪੀ. ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਲਕਾਰ ਸਿੰਘ ਪੰਜਗਰਾਈਆਂ ਵਾਲ਼ਿਆਂ ਦੀ ਸਰਪ੍ਰਸਤੀ ਹੇਠ ਕਰਮ ਈਸਰਸਰ ਸੇਵਾ ਅਤੇ ਸਿਮਰਨ ਸੁਸਾਇਟੀ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ, ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ਼ ਦੌਰਾਨ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਲੰਮੇ ਕੇਸ ਦੁਮਾਲਾ ਦਸਤਾਰ ਮੁਕਾਬਲੇ ਅਤੇ ਦਸਤਾਰ ਸਿਖਲਾਈ ਕੈਂਪ ਲਗਾਏ ਗਏ। ਵਿਰਸਾ ਸੰਭਾਲ਼ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਸਮਾਗਮ ਦੌਰਾਨ ਯੂ.ਪੀ. ਖੇਤਰ ਦੇ ਸੈਂਕੜੇ ਬੱਚਿਆਂ ਨੇ ਭਾਗ ਲਿਆ। ਦਸਤਾਰ ਮੁਕਾਬਲੇ ਦੇ ਜੇਤੂਆਂ ਨੂੰ ਹਜ਼ਾਰਾਂ ਦੇ ਨਕਦ ਤੇ ਇਨਾਮ ਦਸਤਾਰਾਂ ਅਤੇ ਟਰਾਫੀਆਂ ਦੇ ਨਾਲ਼ ਸਨਮਾਨਿਤ ਕੀਤਾ ਗਿਆ। ਭਾਗ ਲੈਣ ਵਾਲ਼ੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਅਤੇ ਮੈਡਲਾਂ ਦੇ ਨਾਲ਼ ਸਨਮਾਨਿਤ ਕੀਤਾ ਗਿਆ। ਉਪਰੰਤ ਦਸਤਾਰ ਸਿਖਲਾਈ ਕੈਂਪ ਦੌਰਾਨ ਜਿਨ੍ਹਾਂ ਬੱਚਿਆਂ ਵੱਲੋਂ ਗੁਰਬਾਣੀ ਜਾਂ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ ਗਈ, ਉਨ੍ਹਾਂ ਨੂੰ ਵੀ ਦਸਤਾਰਾਂ ਦੇ ਨਾਲ਼ ਸਨਮਾਨਿਤ ਕੀਤਾ ਗਿਆ, ਦਸਤਾਰ ਕੈਂਪ ਦੌਰਾਨ ਬੱਚਿਆਂ ਨੂੰ ਇਨਾਮ ਤਕਸੀਮ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲ਼ਿਆਂ ਨੇ ਕਿਹਾ ਕਿ ਦਸਤਾਰ ਸਾਡੀ ਸਰਦਾਰੀ ਪਹਿਚਾਣ ਹੈ ਜਿਸ ਨੂੰ ਸਜਾਉਣ ਨਾਲ਼ ਸਾਡੀ ਪਹਿਚਾਣ ਵੱਖਰੀ ਹੁੰਦੀ ਹੈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਜੈਬ ਸਿੰਘ ਅਭਿਆਸੀ, ਸਰਬਜੀਤ ਸਿੰਘ ਢੋਟੀਆਂ, ਭਾਈ ਜਗਦੀਪ ਸਿੰਘ ਦਮਦਮਾ ਸਾਹਿਬ, ਭਾਈ ਜਗਦੀਪ ਸਿੰਘ, ਜੱਥੇਦਾਰ ਬਾਬਾ ਸੁਖਦੇਵ ਸਿੰਘ, ਭਾਈ ਗੁਰਵਿੰਦਰ ਸਿੰਘ ਲਵਲੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ, ਰਣਜੀਤ ਸਿੰਘ ਖਾਲਸਾ, ਸੁਖਬੀਰ ਸਿੰਘ, ਹਰਪਾਲ ਸਿੰਘ,ਭਾਈ ਪਰਮਿੰਦਰ ਸਿੰਘ ਕਾਕਾ ਬਾਬਾ, ਸਟੇਜ ਸਕੱਤਰ ਦੀ ਹਰਵਿੰਦਰ ਸਿੰਘ ਵਲੋਂ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸੰਦੌੜ ਪਹੁੰਚਣ ’ਤੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਰੁਹਾਨੀ ਸਤਸੰਗ ਕਰਵਾਇਆ
Ad Position 24