28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸੰਦੌੜ ਪਹੁੰਚਣ ’ਤੇ ਕੀਤਾ ਭਰਵਾਂ ਸਵਾਗਤ

ਸੰਦੌੜ, 28 ਸਤੰਬਰ (ਜਸਵੀਰ ਸਿੰਘ ਜੱਸੀ, ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸੰਦੌੜ ਪਹੁੰਚੀ । ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਹੇਠ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਸੰਦੌੜ ਵਿਖੇ ਪਹੁੰਚੀ ਲੀਡਰਸ਼ਿਪ ਦਾ ਸਿਰੋਪਾਓ ਪਾ ਕੇ ਸਨਮਾਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ, ਵੈਦ ਮੋਹਨ ਲਾਲ ਅਤੇ ਹੋਰ ਆਗੂ। ਤਸਵੀਰ : ਜਸਵੀਰ ਸਿੰਘ 29-09-2026
ਸੰਦੌੜ, 28 ਸਤੰਬਰ (ਜਸਵੀਰ ਸਿੰਘ ਜੱਸੀ, ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸੰਦੌੜ ਪਹੁੰਚੀ । ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਹੇਠ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ। ਯਾਤਰਾ ਦੌਰਾਨ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਬੰਧੀ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ । ਭਾਜਪਾ ਵਲੋਂ ਇਹ ਯਾਤਰਾ ਪੰਜਾਬ ’ਚ ਨਸ਼ਿਆਂ ਵਿਰੁੱਧ ਲੋਕ ਜਾਗਰੂਕਤਾ ਪੈਦਾ ਕਰਨ ਅਤੇ ਇਸ ਗੰਭੀਰ ਮੁੱਦੇ ਨੂੰ ਜਨਤਕ ਪੱਧਰ ’ਤੇ ਉਠਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਹੈ। ਪਾਰਟੀ ਵਲੋਂ 18 ਸਤੰਬਰ ਤੋਂ ਸ਼ੁਰੂ ਕੀਤੀ ਗਈ ਜੋ ਵਿਧਾਨ ਸਭਾ ਹਲਕਿਆਂ ’ਚੋਂ ਲੰਘ ਰਹੀ ਹੈ ਅਤੇ ਇਸ ਦੌਰਾਨ ਕਰੀਬ 4 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾ ਰਿਹਾ ਹੈ। ਇਸ ਮੌਕੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਪ੍ਰਧਾਨ ਕਾਮੇਸ਼ਵਰ ਗੁੰਬਰ, ਭਾਜਪਾ ਪੰਜਾਬ ਦੇ ਜਨਰਲ ਸਕੱਤਰ ਜੀਵਨ ਗਰਗ ਅਤੇ ਭਾਜਪਾ ਆਗੂ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਹੇਠ ਜ਼ਿਲ੍ਹਾ ਜਨਰਲ ਸਕੱਤਰ ਅੰਜੂ ਜਖਮੀ, ਜ਼ਿਲ੍ਹਾ ਸਕੱਤਰ ਵੈਦ ਮੋਹਨ ਲਾਲ, ਕੋਰ ਕਮੇਟੀ ਮੈਂਬਰ ਜੀਵਨ ਗਰਗ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਸਵੇਤਾ ਜੈਨ, ਕਿਸਾਨ ਵਿੰਗ ਪੰਜਾਬ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਉੱਪਲ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਭਾਰੀ ਪੁਲਿਸ ਪ੍ਰਬੰਧਾਂ ਹੇਠ ਭਾਜਪਾ ਦੀ ਇਹ ਨਸ਼ਾ ਮੁਕਤ ਪੰਜਾਬ ਯਾਤਰਾ ਸੰਦੌੜ ਤੋਂ ਮਲੇਰਕੋਟਲਾ ਵੱਲ ਰਵਾਨਾ ਹੋਈ। ਭਾਜਪਾ ਆਗੂਆਂ ਨੇ ਦੱਸਿਆ ਗਿਆ ਕਿ ਇਹ ਯਾਤਰਾ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸਫਾਈ ਮਜ਼ਦੂਰ ਯੂਨੀਅਨ ਦੇ ਗੌਤਮ ਬਣੇ ਪ੍ਰਧਾਨ, ਦੁੱਲਾ ਰਾਮ ਚੇਅਰਮੈਨ ਅਤੇ ਰੂਪਚੰਦ ਰੂਪੀ ਉਪ-ਪ੍ਰਧਾਨ ਅਗਲੀ ਖ਼ਬਰ ਸੈਂਕੜੇ ਬੱਚਿਆਂ ਨੂੰ ਨਕਦ ਇਨਾਮ ਤੇ ਦਸਤਾਰਾਂ ਨਾਲ ਕੀਤਾ ਸਨਮਾਨਿਤ
Ad Position 24