ਸ਼ੇਰਪੁਰ-ਭਗਵਾਨਪੁਰਾ-ਗੁੰਮਟੀ ਸੜਕ ਦੀ ਖਸਤਾ ਹਾਲਤ ਖ਼ਿਲਾਫ਼ ਲੋਕਾਂ ਵਲੋਂ ਰੋਸ ਪ੍ਰਗਟ
ਸ਼ੇਰਪੁਰ, 28 ਸਤੰਬਰ (ਮੇਘ ਰਾਜ ਜੋਸ਼ੀ) - ਸ਼ੇਰਪੁਰ ਤੋਂ ਭਗਵਾਨਪੁਰਾ-ਗੁੰਮਟੀ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕਾ ਵਾਸੀਆਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਨੇ ਦੱਸਿਆ ਕਿ ਬਿਜਲੀ ਦਫ਼ਤਰ ਨੇੜੇ ਸੜਕ ’ਤੇ ਵੱਡੇ ਟੋਏ ਬਣੇ ਹੋਏ ਹਨ ਅਤੇ ਪਾਣੀ ਖੜ੍ਹਾ ਰਹਿਣ ਕਾਰਨ ਆਵਾਜਾਈ ਵਿੱਚ ਭਾਰੀ ਦਿੱਕਤ ਆ ਰਹੀ ਹੈ।
ਸ਼ੇਰਪੁਰ, 28 ਸਤੰਬਰ (ਮੇਘ ਰਾਜ ਜੋਸ਼ੀ) - ਸ਼ੇਰਪੁਰ ਤੋਂ ਭਗਵਾਨਪੁਰਾ-ਗੁੰਮਟੀ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕਾ ਵਾਸੀਆਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਨੇ ਦੱਸਿਆ ਕਿ ਬਿਜਲੀ ਦਫ਼ਤਰ ਨੇੜੇ ਸੜਕ ’ਤੇ ਵੱਡੇ ਟੋਏ ਬਣੇ ਹੋਏ ਹਨ ਅਤੇ ਪਾਣੀ ਖੜ੍ਹਾ ਰਹਿਣ ਕਾਰਨ ਆਵਾਜਾਈ ਵਿੱਚ ਭਾਰੀ ਦਿੱਕਤ ਆ ਰਹੀ ਹੈ। ਐਡ.ਜਸਵੀਰ ਸਿੰਘ ਖੇੜੀ, ਦਲਵੀਰ ਸਿੰਘ ਗਰੇਵਾਲ ਸਮੇਤ ਲੋਕਾਂ ਨੇ ਕਿਹਾ ਕਿ ਉਹ ਕਈ ਵਾਰ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜ ਦੇ ਧਿਆਨ ਵਿੱਚ ਮਾਮਲਾ ਲਿਆ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਨਿਕਾਸੀ ਪਾਣੀ ਦਾ ਪ੍ਰਬੰਧ ਕਰਕੇ ਸੜਕ ਨੂੰ ਉੱਚਾ ਚੁੱਕ ਕੇ ਮੁੜ ਬਣਾਇਆ ਜਾਵੇ। ਲੋਕਾਂ ਨੇ ਕਿਹਾ ਕਿ ਸੜਕ ਦੀ ਬਦਹਾਲੀ ਕਾਰਨ ਸਕੂਲਾਂ ਦੇ ਵਿਦਿਆਰਥੀਆਂ, ਸਟਾਫ਼, ਰਾਹਗੀਰਾਂ ਅਤੇ ਸ਼ਨੀ ਮੰਦਰ ਤੇ ਗਊਸ਼ਾਲਾ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ 5 ਅਕਤੂਬਰ ਤੱਕ ਕੰਮ ਸ਼ੁਰੂ ਨਾ ਹੋਣ ’ ਤੇ ਧਰਨਾ ਲਗਾ ਕੇ ਸੜਕ ਬੰਦ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਸਨ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸੜਕ ਦੀ ਸਮੱਸਿਆ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਇਸ ਦਾ ਕੰਮ ਜਲਦ ਕਰਵਾਇਆ ਜਾਵੇਗਾ। ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜ ਨੇ ਕਿਹਾ ਕਿ ਸੜਕ ਦੀ ਮੁਰੰਮਤ ਦਾ ਕੰਮ ਇੱਕ-ਦੋ ਦਿਨਾਂ ਵਿੱਚ ਸ਼ੁਰੂ ਕਰਵਾ ਦਿੱਤਾ ਜਾਵੇਗਾ।