28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਬਣੀ ਖਿੱਚ ਦਾ ਕੇਂਦਰ

ਲੌਂਗੋਵਾਲ, 27 ਸਤੰਬਰ (ਵਿਨੋਦ, ਖੰਨਾ) - ਪੰਜਾਬ ਸਰਕਾਰ ਵਲੋਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ, ਜੀਵਨ ਅਤੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਟੈਕਨੋਲੋਜੀ (ਸਲਾਈਟ) ਲੌਂਗੋਵਾਲ ਦੇ ਆਡੀਟੋਰੀਅਮ ਵਿਖੇ ਸ਼ਾਨਦਾਰ ਮੰਚਨ ਕੀਤਾ ਗਿਆ। ਨਾਟਕ ਦੀ ਵਿਲੱਖਣ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਸ਼ੁਰੂ ਤੋਂ ਅੰਤ ਤੱਕ ਦਰਸ਼ਕਾਂ ਨੂੰ ਕੀਲ ਕੇ ਰੱਖਿਆ।

Ad Position 21
No active advertisement
ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਕਲਾਕਾਰ ਸ਼ੋਅ ਤੋਂ ਬਾਅਦ ਦਰਸ਼ਕਾਂ ਨਾਲ ਜਾਣ-ਪਛਾਣ ਕਰਵਾਉਂਦੇ ਹੋਏ। ਤਸਵੀਰ - ਵਿਨੋਦ 29-09-2026
ਲੌਂਗੋਵਾਲ, 27 ਸਤੰਬਰ (ਵਿਨੋਦ, ਖੰਨਾ) - ਪੰਜਾਬ ਸਰਕਾਰ ਵਲੋਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ, ਜੀਵਨ ਅਤੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਟੈਕਨੋਲੋਜੀ (ਸਲਾਈਟ) ਲੌਂਗੋਵਾਲ ਦੇ ਆਡੀਟੋਰੀਅਮ ਵਿਖੇ ਸ਼ਾਨਦਾਰ ਮੰਚਨ ਕੀਤਾ ਗਿਆ। ਨਾਟਕ ਦੀ ਵਿਲੱਖਣ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਸ਼ੁਰੂ ਤੋਂ ਅੰਤ ਤੱਕ ਦਰਸ਼ਕਾਂ ਨੂੰ ਕੀਲ ਕੇ ਰੱਖਿਆ। ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ। ਇਸ ਮੌਕੇ ਸ੍ਰੀ ਅਰੋੜਾ ਅਤੇ ਸ੍ਰੀ ਗੋਇਲ ਨੇ ਕਿਹਾ ਕਿ ‘ਹਮਾਰੇ ਰਾਮ’ ਨਾਟਕ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਮੁਫ਼ਤ ਕਰਵਾਏ ਜਾ ਰਹੇ 41 ਥੀਏਟਰ ਸ਼ੋਅ ਦੀ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦਾ ਹਿੱਸਾ ਹੈ। ਇਸ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਸਦੀਵੀ ਸੰਦੇਸ਼ ਨਾਲ ਜੋੜਨਾ ਹੈ । ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਵਲੋਂ ਰਾਵਣ ਦੀ ਭੂਮਿਕਾ ਨੂੰ ਬੇਹੱਦ ਦਮਦਾਰ ਅੰਦਾਜ਼ ਵਿੱਚ ਨਿਭਾਇਆ ਗਿਆ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਤਾੜੀਆਂ ਮਿਲੀਆਂ । ਗੌਰਵ ਭਾਰਦਵਾਜ ਵਲੋਂ ਨਿਰਦੇਸ਼ਿਤ ਅਤੇ ਫੈਲੀਸਿਟੀ ਥੀਏਟਰ ਵਲੋਂ ਨਿਰਮਿਤ ਨਾਟਕ ‘ਹਮਾਰੇ ਰਾਮ’ ਮਹਾਨ ਮਹਾਂਕਾਵਿ ਰਾਮਾਇਣ ‘ਤੇ ਆਧਾਰਿਤ ਵੱਡੇ ਪੱਧਰ ਦਾ ਨਾਟਕ ਹੈ, ਜੋ ਵਾਲਮੀਕਿ ਰਾਮਾਇਣ ਦੇ ਅਧਿਆਤਮਿਕ ਤੱਤਾਂ ਨਾਲ ਜੁੜੇ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਵਿਚਾਰਧਾਰਾ ਨੂੰ ਆਧੁਨਿਕ ਨਾਟਕੀ ਰੂਪ ਵਿੱਚ ਪੇਸ਼ ਕਰਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐੱਸ.ਡੀ.ਐਮ. ਸਤੀਸ਼ ਚੰਦਰ, ਡਾਇਰੈਕਟਰ ਸਲਾਈਟ ਪ੍ਰੋ. ਮਨੀ ਕਾਂਤ ਪਾਸਵਾਨ, ਡੀਨ ਰਵੀ ਕਾਂਤ ਮਿਸ਼ਰਾ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਰਛਪਾਲ ਕੌਰ ਢਿੱਲੋਂ, ਮੀਤ ਪ੍ਰਧਾਨ ਕਰਮਜੀਤ ਕੌਰ, ਬਲਾਕ ਪ੍ਰਧਾਨ ਵਿੱਕੀ ਵਸਿਸ਼ਟ, ਬਲਵਿੰਦਰ ਸਿੰਘ ਢਿੱਲੋਂ, ਰਾਜ ਸਿੰਘ ਰਾਜੂ, ਪਰਮਜੀਤ ਕੌਰ ਬਟੂਹਾ, ਕੁਲਦੀਪ ਸਿੰਘ ਸ਼ੇਰੋਂ, ਮਾ. ਨਰਿੰਦਰ ਸ਼ਰਮਾ, ਗੋਪਾਲ ਕ੍ਰਿਸ਼ਨ ਪਾਲੀ, ਨਰੇਸ਼ ਜਿੰਦਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਵਸ ਅਗਲੀ ਖ਼ਬਰ ਪੰਜਾਬ ਨੂੰ ਨਸ਼ੇ ਦੀ ਗ਼ੁਲਾਮੀ ਤੋਂ ਬਚਾਉਣ ਲਈ ਭਾਜਪਾ ਨੂੰ ਮੌਕਾ ਦਿਓ- ਗਰਗ/ਭਾਟੀਆ/ਮਨਪ੍ਰੀਤ
Ad Position 24