30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਦਲਬਾਰ ਸਿੰਘ ਚੱਠੇ ਸੇਖਵਾਂ ਇਪਟਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਇੰਡੀਅਨ ਪੀਪਲਜ਼ ਥੀਏਟਰ ਪੰਜਾਬ (ਇਪਟਾ) ਵਲੋਂ ਮਲਵਈ ਲੋਕਧਾਰਾ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਦਲਬਾਰ ਸਿੰਘ ਚੱਠੇ ਸੇਖਵਾਂ ਨੂੰ ਅਗਲੇ ਸਮੇਂ ਲਈ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਹੋਈ ਇਪਟਾ ਪੰਜਾਬ ਦੀ ਕਾਨਫਰੰਸ ਵਿਚ ਰੰਗਕਰਮੀ ਇੰਦਰਜੀਤ ਸਿੰਘ ਰੂਪੋਵਾਲੀ ਪ੍ਰਧਾਨ, ਦਲਬਾਰ ਸਿੰਘ ਚੱਠੇ ਸੇਖਵਾਂ ਸੀਨੀਅਰ ਮੀਤ ਪ੍ਰਧਾਨ ਅਤੇ ਵਿੱਕੀ ਮਹੇਸ਼ਵਰੀ ਜਨਰਲ ਸਕੱਤਰ ਨਾਮਜ਼ਦ ਕੀਤੇ ਗਏ।

Ad Position 21
No active advertisement
ਇਪਟਾ ਦੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਦਲਬਾਰ ਸਿੰਘ ਚੱਠੇ ਸੇਖਵਾਂ। 30-09-2026
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਇੰਡੀਅਨ ਪੀਪਲਜ਼ ਥੀਏਟਰ ਪੰਜਾਬ (ਇਪਟਾ) ਵਲੋਂ ਮਲਵਈ ਲੋਕਧਾਰਾ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਦਲਬਾਰ ਸਿੰਘ ਚੱਠੇ ਸੇਖਵਾਂ ਨੂੰ ਅਗਲੇ ਸਮੇਂ ਲਈ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਹੋਈ ਇਪਟਾ ਪੰਜਾਬ ਦੀ ਕਾਨਫਰੰਸ ਵਿਚ ਰੰਗਕਰਮੀ ਇੰਦਰਜੀਤ ਸਿੰਘ ਰੂਪੋਵਾਲੀ ਪ੍ਰਧਾਨ, ਦਲਬਾਰ ਸਿੰਘ ਚੱਠੇ ਸੇਖਵਾਂ ਸੀਨੀਅਰ ਮੀਤ ਪ੍ਰਧਾਨ ਅਤੇ ਵਿੱਕੀ ਮਹੇਸ਼ਵਰੀ ਜਨਰਲ ਸਕੱਤਰ ਨਾਮਜ਼ਦ ਕੀਤੇ ਗਏ। ਇਸ ਤੋਂ ਇਲਾਵਾ ਮੀਤ ਪ੍ਰਧਾਨ ਅਤੇ ਸਕੱਤਰ ਦੇ ਅਹੁਦੇਦਾਰ ਵੀ ਨਿਯੁਕਤ ਕੀਤੇ ਗਏ। ਜ਼ਿਕਰਯੋਗ ਹੈ ਕਿ ਦਲਬਾਰ ਸਿੰਘ ਚੱਠੇ ਸੇਖਵਾਂ ਪਿਛਲੇ ਪੰਜ ਦੁਹਾਕਿਆਂ ਤੋਂ ਮਰਦਾਂ ਦੇ ਗਿੱਧੇ ਜਰੀਏ ਪੰਜਾਬੀ ਸੱਭਿਆਚਾਰ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਦਲਬਾਰ ਸਿੰਘ ਚੱਠੇ ਸੇਖਵਾਂ ਨੇ ਨਾ ਸਿਰਫ ਮਰਦਾਂ ਦੇ ਗਿੱਧੇ ਦਾ ਮੰਚੀਕਰਨ ਕਰ ਕੇ ਇਸ ਲੋਕ ਨਾਚ ਨੂੰ ਅਲੋਪ ਹੋਣ ਤੋਂ ਬਚਾਇਆ, ਸਗੋਂ ਇਸ ਨੂੰ ਗਵਾਰੂ ਤੱਤਾਂ ਤੋਂ ਮੁਕਤ ਕਰ ਕੇ ਇਸ ਨੂੰ ਸਾਹਿਤਕ ਅਤੇ ਕਲਾਤਮਿਕ ਟੱਚ ਦੇ ਕੇ ਸਮੁੱਚੇ ਪੰਜਾਬੀਆਂ ਵਿੱਚ ਹਰਮਨ ਪਿਆਰਾ ਬਣਾਇਆ। ਕਲਵੰਤ ਸਿੰਘ ਡਸਕਾ ਨੂੰ ਇਪਟਾ ਪੰਜਾਬ ਦੀ ਕੌਸਲ ਵਿੱਚ ਮੈਂਬਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਾ. ਚੰਦ ਫਤਹਿਪੁਰੀ ਨੂੰ ਕੀਤਾ ਯਾਦ ਅਗਲੀ ਖ਼ਬਰ ਦੁਕਾਨਦਾਰਾਂ ਨੇ ਸ਼ਹਿਰ ਵਿਚ ਵਿੱਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਤੇ ਪ੍ਰਗਟਾਈ ਚਿੰਤਾ
Ad Position 24