30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਬੜੀ ’ਚ ਘਰ-ਘਰ ਚੋਣ ਮੁਹਿੰਮ

ਸ਼ੇਰਪੁਰ, 29 ਸਤੰਬਰ (ਮੇਘ ਰਾਜ ਜੋਸ਼ੀ) - ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਹੁਣ ਤੋਂ ਹੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਇੱਕ ਵੱਡੇ ਕਾਫ਼ਲੇ ਨੇ ਪਿੰਡ ਬੜੀ ਵਿਖੇ ਵਿਸ਼ਾਲ ਚੋਣ ਮੁਹਿੰਮ ਚਲਾਈ।

Ad Position 21
No active advertisement
ਅਜੀਤ ਡੈਸਕ 30-09-2026
ਸ਼ੇਰਪੁਰ, 29 ਸਤੰਬਰ (ਮੇਘ ਰਾਜ ਜੋਸ਼ੀ) - ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਹੁਣ ਤੋਂ ਹੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਇੱਕ ਵੱਡੇ ਕਾਫ਼ਲੇ ਨੇ ਪਿੰਡ ਬੜੀ ਵਿਖੇ ਵਿਸ਼ਾਲ ਚੋਣ ਮੁਹਿੰਮ ਚਲਾਈ। ਇਸ ਦੌਰਾਨ ਆਗੂਆਂ ਨੇ ਪਿੰਡ ਵਿੱਚ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਤੋਂ ਇਲਾਵਾ ਸਰਕਲ ਪ੍ਰਧਾਨ ਤੇ ਪੀ.ਏ.ਸੀ. ਮੈਂਬਰ ਜਗਦੇਵ ਸਿੰਘ ਬਧੇਸਾ, ਸਟੇਟ ਡੈਲੀਗੇਟ ਨੰਬਰਦਾਰ ਅਜੀਤ ਪਾਲ ਸਿੰਘ ਪੰਜਗਰਾਈਆਂ, ਯੂਥ ਵਿੰਗ ਹਲਕਾ ਮਹਿਲ ਕਲਾਂ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਸਿੱਧੂ, ਏਕਮ ਸਿੰਘ ਦਿਓਲ, ਸੀਨੀਅਰ ਅਕਾਲੀ ਆਗੂ ਹਰਮਨਪ੍ਰੀਤ ਸਿੰਘ ਹਮੀਦੀ, ਬੀ.ਸੀ. ਵਿੰਗ ਆਈ.ਟੀ. ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਖਾਲਸਾ ਮਾਂਗੇਵਾਲ ਅਤੇ ਪ੍ਰਧਾਨ ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਦੀਪਾਂ ਬਾਠ (ਚੰਡੀਗੜ੍ਹ), ਡਾ. ਬੂਟਾ ਸਿੰਘ, ਆਤਮਾ ਸਿੰਘ, ਕੁਲਦੀਪ ਸਿੰਘ ਕਾਕਾ, ਸ਼ਿੰਦਰਪਾਲ ਸ਼ਰਮਾ, ਅਵਤਾਰ ਸਿੰਘ, ਮੇਜਰ ਸਿੰਘ, ਕਰਨੈਲ ਸਿੰਘ, ਚਰਨਜੀਤ ਸਿੰਘ, ਨਾਜਰ ਸਿੰਘ, ਕਾਲਾ ਨੰਬਰਦਾਰ, ਮਿਸਤਰੀ ਜਸਵੀਰ ਸਿੰਘ, ਮਿਸਤਰੀ ਸ਼ਿੰਦਾ, ਮੁਸਤਾਕ ਖਾਨ, ਕੇਵਲ ਸਿੰਘ, ਹੈਰੀ, ਬੱਲੂ, ਰਮਨੀ, ਪ੍ਰਧਾਨ ਗੁਰਧਿਆਨ ਸਿੰਘ, ਵਿੱਕੀ, ਅਮਨਦੀਪ ਸਿੰਘ, ਤੇਜਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਆਗੂ ਤੇ ਵਰਕਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਸ਼ਹਿਰ ’ਚ ਕਰੀਬ 90 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ 800 ਤੋਂ ਵੱਧ ਵਿਦਿਆਰਥਣਾਂ ਨੇ ਦੌੜ ’ਚ ਲਿਆ ਭਾਗ
Ad Position 24