30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਸ਼ਹਿਰ ’ਚ ਕਰੀਬ 90 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਧੂਰੀ, 29 ਸਤੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਧੂਰੀ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਮੰਤਰੀ ਦੇ ਓ.

Ad Position 21
No active advertisement
ਅਜੀਤ ਡੈਸਕ 30-09-2026
ਧੂਰੀ, 29 ਸਤੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਧੂਰੀ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਸ਼ਹਿਰ ਵਿੱਚ ਕਰੀਬ 90 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਧੂਰੀ ਸ਼ਹਿਰ ਦੀ ਬੈਂਕ ਰੋਡ, ਸ਼ੂਗਰ ਮਿੱਲ ਰੋਡ, ਪਾਠਸ਼ਾਲਾ ਰੋਡ ਅਤੇ ਕੱਕੜਵਾਲ ਤੋਂ ਡਬਲ ਫਾਟਕ ਤੱਕ ਚਾਰ ਮੁੱਖ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਨ੍ਹਾਂ ਸਾਰੇ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਗਰ ਕੌਂਸਲ ਪਾਰਕ (ਲਾਇਬ੍ਰੇਰੀ ਵਿੱਚ ਬਣ ਰਹੇ ਪਾਰਕ), ਕਲਾਕ ਟਾਵਰ ਅਤੇ ਬੈਡਮਿੰਟਨ ਕੋਰਟ ਦੇ ਨਿਰਮਾਣ ਕਾਰਜ ਵੀ ਆਉਣ ਵਾਲੇ ਕੁਝ ਦਿਨਾਂ ਵਿੱਚ ਮੁਕੰਮਲ ਹੋ ਜਾਣਗੇ।ਸਿਹਤ ਸਹੂਲਤਾਂ ਸਬੰਧੀ ਉਂਨ੍ਹਾਂ ਦੱਸਿਆ ਕਿ ਧੂਰੀ ਹਸਪਤਾਲ ਲਈ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ, ਜਿਨ੍ਹਾਂ ਨੂੰ ਜਲਦ ਭਰਿਆ ਜਾਵੇਗਾ। ਇਸ ਨਾਲ ਹਸਪਤਾਲ ਵਿੱਚ ਮਰੀਜ਼ਾਂ ਨੂੰ ਹੋਰ ਬਿਹਤਰ ਅਤੇ ਸੁਚਾਰੂ ਸਿਹਤ ਸੇਵਾਵਾਂ ਮਿਲ ਸਕਣਗੀਆਂ। ਇਸ ਮੌਕੇ ਨਗਰ ਕੌਂਸਲ ਧੂਰੀ ਦੇ ਪ੍ਰਧਾਨ ਅਮਰਜੋਤ ਕੌਰ ਬਾਜਵਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਰੂਬਲ ਬਾਜਵਾ, ਗਗਨ ਜਵੰਧਾ ਸਮੇਤ ਨਗਰ ਕੌਂਸਲਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਸੰਦੌੜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਬੜੀ ’ਚ ਘਰ-ਘਰ ਚੋਣ ਮੁਹਿੰਮ
Ad Position 24