30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਮੁਜ਼ਾਹਰਾ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸਿੱਖਿਆ ਅਤੇ ਸਿਹਤ ਵਿਭਾਗ ’ਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਪੰਜਾਬ ਸਰਕਾਰ ਦੀ ਬੇਰੁਖੀ ਖਿਲਾਫ਼ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ । ਸ.

Ad Position 21
No active advertisement
ਲਾਲ ਬੱਤੀ ਚੌਕ ’ਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕਰਦੇ ਹੋਏ ਬੇਰੁਜ਼ਗਾਰ । ਤਸਵੀਰ- ਮੁਕੇਸ਼ ਕੁਮਾਰ 30-09-2026
ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸਿੱਖਿਆ ਅਤੇ ਸਿਹਤ ਵਿਭਾਗ ’ਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਪੰਜਾਬ ਸਰਕਾਰ ਦੀ ਬੇਰੁਖੀ ਖਿਲਾਫ਼ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ । ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਕੱਤਰ ਹੋਏ ਬੇਰੁਜ਼ਗਾਰਾਂ ਨੇ ਰੋਸ ਜ਼ਾਹਿਰ ਕੀਤਾ ਕਿ ਸ਼ਾਂਤਮਈ ਪੱਕੇ ਮੋਰਚੇ ਦੇ ਸਵਾ ਨੌ ਮਹੀਨੇ ਬੀਤਣ ਉਪਰੰਤ ਵੀ ਪੰਜਾਬ ਸਰਕਾਰ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ। ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਗੁਰਪਿਆਰ ਸਿੰਘ ਅਤੇ ਅਮਨਦੀਪ ਕੌਰ ਨੇ ਮੰਗ ਕੀਤੀ ਕਿ ਮਾਸਟਰ ਕੇਡਰ ਦੀਆਂ ਘੱਟੋ-ਘੱਟ 15000 ਅਸਾਮੀਆਂ ਉਮਰ ਹੱਦ ਛੋਟ ਦੇ ਕੇ ਅਤੇ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਬੇਤੁਕੀ ਸ਼ਰਤ ਨੂੰ ਮੁੱਢੋਂ ਰੱਦ ਕਰ ਕੇ ਫੌਰੀ ਇਸ਼ਤਿਹਾਰ ਜਾਰੀ ਕੀਤਾ ਜਾਵੇ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲਈ ਜਾਵੇ, ਸਿਹਤ ਵਿਭਾਗ ’ਚ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ । ਕੋਰੋਨਾ ਯੋਧਿਆਂ ਦੀ ਬਿਨਾਂ ਸ਼ਰਤ ਉਮਰ ਹੱਦ ਛੋਟ ਦੇ ਕੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਰੈਗੂਲਰ ਭਰਤੀ ਕੀਤੀ ਜਾਵੇ। ਬੇਰੁਜ਼ਗਾਰਾਂ ਨੇ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਗੇਟ ਸਾਹਮਣੇ ਚੱਲਦੇ ਪੱਕੇ ਮੋਰਚੇ ਤੋਂ ਸਥਾਨਕ ਬੱਸ ਸਟੈਂਡ ਨੇੜੇ ਬੱਤੀਆਂ ਵਾਲੇ ਚੌਕ ’ਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ । ਇਸ ਮੌਕੇ ਜਗਸੀਰ ਸਿੰਘ ਜਲੂਰ, ਗੁਰਵੀਰ ਸਿੰਘ ਮੰਗਵਾਲ, ਮਨਜੀਤ ਸਿੰਘ ਉਪਲੀ, ਮਨਦੀਪ ਕੌਰ, ਹਰਮੇਸ਼ ਸਿੰਘ, ਜਸਪਾਲ ਸਿੰਘ ਲਹਿਰਾ, ਗੁਰਵਿੰਦਰ ਸਿੰਘ ਜਖੇਪਲ, ਭੁਪਿੰਦਰ ਭਵਾਨੀਗੜ੍ਹ, ਸਵਰਨ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਈਸ ਮਿੱਲਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ
Ad Position 24