ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਸਵਾਗਤ
ਖਨੌਰੀ, 29 ਸਤੰਬਰ (ਬਲਵਿੰਦਰ ਸਿੰਘ ਥਿੰਦ) - ਵਿਧਾਨ ਸਭਾ ਹਲਕਾ ਲਹਿਰਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਿਆ, ਜਦੋਂ ਸ਼ੈਲਰ ਐਸੋਸੀਏਸ਼ਨ ਖਨੌਰੀ ਮੰਡੀ ਦੇ ਸਾਬਕਾ ਪ੍ਰਧਾਨ ਰਜਿੰਦਰ ਕੁਮਾਰ ‘ਇੰਦਰ’ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ’ਚ ਹੋਈ ਇਸ ਸ਼ਮੂਲੀਅਤ ਨੂੰ ‘ਆਪ’ ਵਲੋਂ ਹਲਕੇ ’ਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਵਾਲੇ ਕਦਮ ਵਜੋਂ ਪੇਸ਼ ਕੀਤਾ ਗਿਆ।
ਖਨੌਰੀ, 29 ਸਤੰਬਰ (ਬਲਵਿੰਦਰ ਸਿੰਘ ਥਿੰਦ) - ਵਿਧਾਨ ਸਭਾ ਹਲਕਾ ਲਹਿਰਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਿਆ, ਜਦੋਂ ਸ਼ੈਲਰ ਐਸੋਸੀਏਸ਼ਨ ਖਨੌਰੀ ਮੰਡੀ ਦੇ ਸਾਬਕਾ ਪ੍ਰਧਾਨ ਰਜਿੰਦਰ ਕੁਮਾਰ ‘ਇੰਦਰ’ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ’ਚ ਹੋਈ ਇਸ ਸ਼ਮੂਲੀਅਤ ਨੂੰ ‘ਆਪ’ ਵਲੋਂ ਹਲਕੇ ’ਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਵਾਲੇ ਕਦਮ ਵਜੋਂ ਪੇਸ਼ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਜਿੰਦਰ ਕੁਮਾਰ ਇੰਦਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਲੋਕਾਂ ਵਿੱਚ ਵਿਚਰਨ ਵਾਲੇ ਆਗੂਆਂ ਅਤੇ ਵਰਕਰਾਂ ਦੇ ਪਾਰਟੀ ਨਾਲ਼ ਜੁੜਨ ਨਾਲ ਹਲਕਾ ਲਹਿਰਾ ਵਿੱਚ ‘ਆਪ’ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਰਜਿੰਦਰ ਕੁਮਾਰ ‘ਇੰਦਰ’ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਬਲਾਕ ਪ੍ਰਧਾਨ ਵਿਸ਼ਾਲ ਕਾਂਸਲ, ਸੰਜੇ ਸਿੰਗਲਾ ਸੂਬਾ ਮੈਂਬਰ ਅਗਰਵਾਲ ਭਲਾਈ ਬੋਰਡ, ਤਰਸੇਮ ਸਿੰਗਲਾ ਤੋਂ ਇਲਾਵਾ ‘ਆਪ’ ’ਚ ਸ਼ਾਮਿਲ ਹੋਣ ਵਾਲਿਆਂ ’ਚ ਨਰੇਸ਼ ਕੁਮਾਰ ਸਿੰਗਲਾ, ਹੇਮ ਰਾਜ ਸਿੰਗਲਾ, ਮੋਹਨ ਲਾਲ ਆੜ੍ਹਤੀ, ਰਿੰਪੀ ਸਿੰਗਲਾ ਅਤੇ ਪ੍ਰੇਮ ਚੰਦ ਪ੍ਰੇਮਾ ਸਾਬਕਾ ਕੌਂਸਲਰ ਸਮੇਤ ਹੋਰ ਹਾਜ਼ਰ ਸਨ ।