ਕੱਲ੍ਹ ਸੰਗਰੂਰ ਦੇ ਬਨਾਸਰ ਬਾਗ ’ਚ ਮਨਾਇਆ ਜਾਵੇਗਾ ਕੌਮਾਂਤਰੀ ਸੀਨੀਅਰ ਸਿਟੀਜ਼ਨ ਦਿਵਸ
ਸੰਗਰੂਰ, 29 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)- ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਸੰਗਰੂਰ ਵਲੋਂ 1 ਅਕਤੂਬਰ ਨੂੰ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਜਾਵੇਗਾ। ਸੰਸਥਾ ਦੇ ਪ੍ਰਧਾਨ ਅਤੇ ਸਾਬਕਾ ਡੀਨ ਕੁਰੂਕਸ਼ੇਤਰ ਯੂਨੀਵਰਸਿਟੀ ਡਾ.
ਸੰਗਰੂਰ, 29 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)- ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਸੰਗਰੂਰ ਵਲੋਂ 1 ਅਕਤੂਬਰ ਨੂੰ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਜਾਵੇਗਾ। ਸੰਸਥਾ ਦੇ ਪ੍ਰਧਾਨ ਅਤੇ ਸਾਬਕਾ ਡੀਨ ਕੁਰੂਕਸ਼ੇਤਰ ਯੂਨੀਵਰਸਿਟੀ ਡਾ. ਨਰਵਿੰਦਰ ਸਿੰਘ ਕੌਸ਼ਲ ਨੇ ਕਿਹਾ ਕਿ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਜੋ ਕਿ ਇੱਕ ਅਹਿਮ ਦਿਹਾੜਾ ਹੈ। ਇਸ ਨੂੰ ਵਰਿਸ਼ਟ ਨਾਗਰਿਕਾਂ ਵਲੋਂ ਦੁਨੀਆ ਦੇ ਹਰ ਕੋਨੇ ’ਚ ਮਨਾਇਆ ਜਾਂਦਾ ਹੈ। ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਇਨਕਮ ਟੈਕਸ ਕਾਨੂੰਨ ਮੁਤਾਬਿਕ 60 ਸਾਲ ਤੋਂ ਜ਼ਿਆਦਾ ਵਿਅਕਤੀਆਂ ਨੂੰ ਸੀਨੀਅਰ ਸਿਟੀਜ਼ਨ ਕਹਿੰਦੇ ਹਨ ਅਤੇ ਸੁਪਰ ਸੀਨੀਅਰ ਸਿਟੀਜ਼ਨ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕਿਹਾ ਜਾਂਦਾ ਹੈ। ਰਾਜ ਕੁਮਾਰ ਅਰੋੜਾ ਜੋ ਕਿ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਹੋਏ ਹਨ, ਨੇ ਕਿਹਾ ਕਿ ਬਜ਼ੁਰਗ ਸਾਡੀ ਹੋਂਦ ਹੁੰਦੇ ਹਨ । ਸਮਾਜ ਸੇਵੀ ਅਤੇ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਜਨਰਲ ਸਕੱਤਰ ਜਗਜੀਤ ਸਿੰਘ ਜੱਸਲ, ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਿੱਤ ਸਕੱਤਰ ਸ਼ਕਤੀ ਮਿੱਤਲ, ਸੰਸਥਾ ਦੇ ਸਰਪ੍ਰਸਤ ਅਤੇ ਖੱਤਰੀ ਸਭਾ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਜ਼ਖ਼ਮੀ ਨੇ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹਨ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਨਰਵਿੰਦਰ ਕੌਸ਼ਲ, ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ, ਜਨਰਲ ਸਕੱਤਰ ਜਗਜੀਤ ਸਿੰਘ ਜੱਸਲ ਨੇ ਦੱਸਿਆ ਕਿ ਕੌਮਾਂਤਰੀ ਸੀਨੀਅਰ ਸਿਟੀਜ਼ਨ ਦਿਵਸ 1 ਅਕਤੂਬਰ ਨੂੰ ਬਨਾਸਰ ਬਾਗ ਵਿਖੇ ਸਥਿਤ ਬਜ਼ੁਰਗਾਂ ਦੇ ਵਿਹੜੇ ਵਿੱਚ ਸਵੇਰੇ 10:30 ਵਜੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਵਿਸ਼ੇਸ਼ ਮਹਿਮਾਨ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਸਮਾਗਮ ਦੀ ਪ੍ਰਧਾਨਗੀ ਸਾਬਕਾ ਡੀਨ ਕੁਰੂਕਸ਼ੇਤਰ ਯੂਨੀਵਰਸਿਟੀ ਡਾ. ਨਰਵਿੰਦਰ ਕੌਸ਼ਲ ਕਰਨਗੇ।