30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਿਸਾਨ ਜਥੇਬੰਦੀ ਦੀ ਔਰਤਾਂ ਦੀ ਇਕਾਈ ਦੀ ਚੋਣ

ਧੂਰੀ, 29 ਸਤੰਬਰ (ਲਖਵੀਰ ਸਿੰਘ ਧਾਂਦਰਾ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਭਲਵਾਨ ਵਿਖੇ ਔਰਤਾਂ ਦੀ ਇਕਾਈ ਦੀ ਚੋਣ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸੰਬੋਧਨ ਕਰਦਿਆਂ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 30-09-2026
ਧੂਰੀ, 29 ਸਤੰਬਰ (ਲਖਵੀਰ ਸਿੰਘ ਧਾਂਦਰਾ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਭਲਵਾਨ ਵਿਖੇ ਔਰਤਾਂ ਦੀ ਇਕਾਈ ਦੀ ਚੋਣ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸੰਬੋਧਨ ਕਰਦਿਆਂ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਆਗੂ ਕਰਮਜੀਤ ਸਿੰਘ ਭਲਵਾਨ, ਮਨਜੀਤ ਸਿੰਘ ਜਹਾਂਗੀਰ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਲੋਕਾਂ ਅਤੇ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਚੋਣ ਦੌਰਾਨ ਔਰਤਾਂ ਦੀ ਇਕਾਈ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ । ਇਸ ’ਚ ਜਸਵਿੰਦਰ ਕੌਰ ਨੂੰ ਪ੍ਰਧਾਨ, ਪਰਮਜੀਤ ਕੌਰ ਨੂੰ ਜਨਰਲ ਸਕੱਤਰ, ਜਰਨੈਲ ਕੌਰ ਨੂੰ ਮੀਤ ਪ੍ਰਧਾਨ, ਮਲਕੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਕੌਰ ਨੂੰ ਸਹਾਇਕ ਅਤੇ ਜਸਵਿੰਦਰ ਕੌਰ ਨੂੰ ਪ੍ਰਚਾਰ ਸਕੱਤਰ ਚੁਣਿਆ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਨਵੀਂ ਚੁਣੀ ਕਮੇਟੀ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ 2.39 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਸੁਰਜੀਤ ਸਿੰਘ ਦੀ ਜਿੱਤ ਨਾਲ ਸੰਗਰੂਰ ’ਚ ਖ਼ੁਸ਼ੀ ਦੀ ਲਹਿਰ
Ad Position 24