ਸਲਾਈਟ ਦੀ ਵਿਦਿਆਰਥਣ ਅੰਸ਼ੁਲੀ ਝਾਅ ਆਈ.ਐਸ.ਟੀ.ਈ. ਵਲੋਂ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ
ਲੌਂਗੋਵਾਲ, 29 ਸਤੰਬਰ (ਵਿਨੋਦ, ਖੰਨਾ)– ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸਲਾਇਟ ਲੌਂਗੋਵਾਲ ਦੀ ਫੂਡ ਟੈਕਨਾਲੋਜੀ ਵਿਭਾਗ ਦੀ ਅੰਤਿਮ ਸਾਲ ਦੀ ਵਿਦਿਆਰਥਣ ਅੰਸ਼ੁਲੀ ਝਾਅ ਨੂੰ ਆਈ. ਐਸ.
ਲੌਂਗੋਵਾਲ, 29 ਸਤੰਬਰ (ਵਿਨੋਦ, ਖੰਨਾ)– ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸਲਾਇਟ ਲੌਂਗੋਵਾਲ ਦੀ ਫੂਡ ਟੈਕਨਾਲੋਜੀ ਵਿਭਾਗ ਦੀ ਅੰਤਿਮ ਸਾਲ ਦੀ ਵਿਦਿਆਰਥਣ ਅੰਸ਼ੁਲੀ ਝਾਅ ਨੂੰ ਆਈ.ਐਸ.ਟੀ.ਈ.ਦੇ ਵੱਕਾਰੀ ਪੁਰਸਕਾਰ ਬੈਸਟ ਸਟੂਡੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਵਿਦਿਆਰਥਣ ਅੰਸ਼ੁਲੀ ਝਾਅ ਨੂੰ ਇਹ ਪੁਰਸਕਾਰ ਮਾਡਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਜੰਮੂ ਦੇ ਕੈਂਪਸ ਵਿੱਚ ਆਈ.ਐਸ.ਟੀ.ਈ. ਵਿਦਿਆਰਥੀ ਚੈਪਟਰ ਵਲੋਂ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਵਲੋਂ ਦਿੱਤਾ ਜਾਣ ਵਾਲਾ ਇਹ ਪੁਰਸਕਾਰ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ, ਅਗਵਾਈ ਸਮਰੱਥਾ ਅਤੇ ਸੰਸਥਾ ਪ੍ਰਤੀ ਸਮੁੱਚੇ ਯੋਗਦਾਨ ਲਈ ਪ੍ਰਦਾਨ ਕੀਤਾ ਜਾਂਦਾ ਹੈ। ਅੰਸ਼ੁਲੀ ਝਾਅ ਨੇ ਆਪਣੀ ਪੜ੍ਹਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ ਹੈ। ਇਸ ਪ੍ਰਾਪਤੀ ਨਾਲ ਉਨ੍ਹਾਂ ਨੇ ਸਲਾਈਟ ਲੌਂਗੋਵਾਲ ਦਾ ਮਾਣ ਵਧਾਇਆ ਹੈ। ਕੈਂਪਸ ਪਹੁੰਚਣ ‘ਤੇ ਸਲਾਈਟ ਦੇ ਡਾਇਰੈਕਟਰ ਪ੍ਰੋ. (ਡਾ.) ਮਣੀ ਕਾਂਤ ਪਾਸਵਾਨ ਅਤੇ ਫੈਕਲਟੀ ਮੈਂਬਰਾਂ ਨੇ ਅੰਸ਼ੁਲੀ ਝਾਅ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆ ਅੰਸ਼ੁਲੀ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।