30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਾਤਾਵਰਨ ਸੰਭਾਲ ਅਤੇ ਕਿੱਤਾ ਅਗਵਾਈ ਸੰਬੰਧੀ ਵਿਸ਼ੇਸ਼ ਲੈਕਚਰ

ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ) - ਸਰਕਾਰੀ ਹਾਈ ਸਕੂਲ, ਗਾਗਾ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਭਵਿੱਖ ਵਿੱਚ ਸਹੀ ਕਿੱਤੇ ਦੀ ਚੋਣ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਾਤਾਵਰਨ ਸੰਭਾਲ, ਪਰਾਲੀ ਪ੍ਰਬੰਧਨ ਅਤੇ ਕਿੱਤਾ ਅਗਵਾਈ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-09-2026
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ) - ਸਰਕਾਰੀ ਹਾਈ ਸਕੂਲ, ਗਾਗਾ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਭਵਿੱਖ ਵਿੱਚ ਸਹੀ ਕਿੱਤੇ ਦੀ ਚੋਣ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਾਤਾਵਰਨ ਸੰਭਾਲ, ਪਰਾਲੀ ਪ੍ਰਬੰਧਨ ਅਤੇ ਕਿੱਤਾ ਅਗਵਾਈ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ। ਸਕੂਲ ਮੁਖੀ ਸੁਨੀਲ ਕੁਮਾਰ ਦੇ ਨਿਰਦੇਸ਼ ਹੇਠ ਹੋਏ ਇਸ ਪ੍ਰੋਗਰਾਮ ਵਿੱਚ ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਵਲੋਂ ਸੂਬਾ ਸਕੱਤਰ ਮਹਿੰਦਰ ਸਿੰਘ ਨੇ ਪਰਾਲੀ ਦੀ ਸੰਭਾਲ ਅਤੇ ਇਸ ਨੂੰ ਸਾੜਨ ਤੋਂ ਹੋਣ ਵਾਲੇ ਵਾਤਾਵਰਨਕ ਨੁਕਸਾਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਰਾਲੀ ਦੇ ਯੋਗ ਪ੍ਰਬੰਧਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਸੇ ਤਰ੍ਹਾਂ ਉੱਘੇ ਚਿੰਤਕ ਡਾ. ਜਗਦੀਸ਼ ਪਾਪੜਾ ਨੇ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਸਬੰਧੀ ਸੰਬੋਧਨ ਕਰਦਿਆਂ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਭਵਿੱਖ ਦੇ ਕਿੱਤੇ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਕਿੱਤਿਆਂ ਅਤੇ ਭਵਿੱਖ ਵਿੱਚ ਉਪਲਬਧ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ। ਸਕੂਲ ਦੇ ਕੈਰੀਅਰ ਗਾਈਡੈਂਸ ਇੰਚਾਰਜ ਅਧਿਆਪਕ ਬੀਰਬਲ ਸਿੰਘ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਭਵਿੱਖ ਦੀ ਸਹੀ ਦਿਸ਼ਾ ਚੁਣਨ ਲਈ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ। ਮੰਚ ਸੰਚਾਲਨ ਮੈਡਮ ਨਵਦੀਪ ਕੌਰ ਨੇ ਕੀਤਾ। ਇਸ ਦੌਰਾਨ ਸਕੂਲ ਦੇ ਅਧਿਆਪਕ ਮਨੋਜ ਕੁਮਾਰ, ਬ੍ਰਿਜ ਲਾਲ, ਮੈਡਮ ਗੁਰਦੀਪ ਕੌਰ, ਸਵਰਨਜੀਤ ਕੌਰ, ਕਮਲਜੀਤ ਕੌਰ, ਗੁਰਵਿੰਦਰ ਕੌਰ, ਤ੍ਰਿਪਤਾ ਰਾਣੀ, ਮੰਜੂ ਰਾਣੀ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੰਡੇ ਕਰੀਬ 65 ਲੱਖ ਰੁਪਏ ਅਗਲੀ ਖ਼ਬਰ ਸਲਾਈਟ ਦੀ ਵਿਦਿਆਰਥਣ ਅੰਸ਼ੁਲੀ ਝਾਅ ਆਈ.ਐਸ.ਟੀ.ਈ. ਵਲੋਂ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ
Ad Position 24