ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ 3 ਅਕਤੂਬਰ ਨੂੰ
ਸੰਗਰੂਰ, 29 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਅਤੇ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਸਾਂਝਾ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਸੂਬਾ ਪੱਧਰੀ ਸੰਘਰਸ਼ ਜਿਸ ਵਿਚ 10 ਅਕਤੂਬਰ ਨੂੰ ਸ਼ੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਹੱਲਾ ਬੋਲ ਰੈਲੀ ਪੰਜਾਬ ਸਰਕਾਰ ਵਿਰੁੱਧ ਕੀਤੀ ਜਾਵੇਗੀ। ਕਿਉਂ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਕੀਤੀ ਜਾ ਰਹੀ ।
ਸੰਗਰੂਰ, 29 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਅਤੇ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਸਾਂਝਾ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਸੂਬਾ ਪੱਧਰੀ ਸੰਘਰਸ਼ ਜਿਸ ਵਿਚ 10 ਅਕਤੂਬਰ ਨੂੰ ਸ਼ੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਹੱਲਾ ਬੋਲ ਰੈਲੀ ਪੰਜਾਬ ਸਰਕਾਰ ਵਿਰੁੱਧ ਕੀਤੀ ਜਾਵੇਗੀ। ਕਿਉਂ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਕੀਤੀ ਜਾ ਰਹੀ । ਰੈਲੀ ਦੀ ਤਿਆਰੀ ਲਈ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸਮੂਹ ਅਹੁਦੇਦਾਰਾਂ ਅਤੇ ਕਾਰਜਕਾਰੀ ਮੈਂਬਰਾਂ ਨੇ ਇਕ ਅਹਿਮ ਮੀਟਿੰਗ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ 3 ਅਕਤੂਬਰ ਨੂੰ ਸਵੇਰੇ ਦਿਨ ਸ਼ਨੀਵਾਰ ਨੂੰ ਸਵੇਰੇ 10-30 ਵਜੇ ਹੋਵੇਗੀ । ਇਸ ਮੀਟਿੰਗ ਵਿੱਚ ਚੱਲ ਰਹੇ ਸੰਘਰਸ਼ਾਂ ਅਤੇ ਮੰਗਾਂ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਆਰ ਐਲ ਪਾਂਧੀ, ਵਿੱਤ ਸਕੱਤਰ ਸ੍ਰੀ ਕਰਨੈਲ ਸਿੰਘ ਸੇਖੋਂ, ਦਫ਼ਤਰ ਸਕੱਤਰ ਸ੍ਰੀ ਸੁਰਿੰਦਰ ਸਿੰਘ ਸੋਢੀ ਆਦਿ ਮੌਜੂਦ ਸਨ।