ਪਿੰਡ ਛਾਜਲੀ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ
ਛਾਜਲੀ, 29 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਦਿੜ੍ਹਬਾ ਹਲਕੇ ਦੇ ਪਿੰਡ ਛਾਜਲੀ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ 36 ਲੱਖ ਰੁਪਏ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਪਿੰਡ ’ਚ ਲੰਮੇ ਸਮੇਂ ਤੋਂ ਅਧੂਰੇ ਪਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਇਆ ਜਾਵੇਗਾ।
ਛਾਜਲੀ, 29 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਦਿੜ੍ਹਬਾ ਹਲਕੇ ਦੇ ਪਿੰਡ ਛਾਜਲੀ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ 36 ਲੱਖ ਰੁਪਏ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਪਿੰਡ ’ਚ ਲੰਮੇ ਸਮੇਂ ਤੋਂ ਅਧੂਰੇ ਪਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਇਆ ਜਾਵੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਬ੍ਰਾਹਮਣ ਧਰਮਸ਼ਾਲਾ ਛੋਟੀ ਬਾਰਾਂਦਰੀ ਵਿਖੇ ਸ਼ੈੱਡ ਬਣਾਉਣ ਲਈ 5 ਲੱਖ ਰੁਪਏ, ਮਾਡਲ ਟਾਊਨ ਕਮੇਟੀ ਦੇ ਹਾਲ ਲਈ 5 ਲੱਖ ਰੁਪਏ, ਸੁਸਾਇਟੀ ਦੇ ਆਲੇ-ਦੁਆਲੇ ਚਾਰਦੀਵਾਰੀ ਲਈ 6 ਲੱਖ ਰੁਪਏ ਅਤੇ ਪੁਰਾਤਨ ਦਰਵਾਜ਼ੇ ਦੇ ਨਵੀਨੀਕਰਨ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ ਰਕਮ ਵੀ ਪਿੰਡ ਦੇ ਹੋਰ ਜ਼ਰੂਰੀ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਸਰਪੰਚ ਅਤੇ ਪੰਚਾਇਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਵਾ ਕੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਚੇਅਰਮੈਨ ਹਰਵਿੰਦਰ ਸਿੰਘ (ਮਾਰਕੀਟ ਕਮੇਟੀ ਸੂਲਰ ਘਰਾਟ), ਸਰਪੰਚ ਗੁਰਬਿਆਸ ਸਿੰਘ ਛਾਜਲੀ, ਇੰਦਰਜੀਤ ਸਿੰਘ ਬਾਵਾ, ਅਮਰੀਕ ਸਿੰਘ (ਸਰਦਾਰ ਪੈਲੇਸ), ਰਾਜੇਸ਼ ਜਿੰਦਲ, ਮੈਡਮ ਸਿਮਰਨ ਜਿੰਦਲ, ਡਾ. ਜਗਰਾਜ ਸਿੰਘ, ਨੰਬਰਦਾਰ ਪਰਮਜੀਤ ਸਿੰਘ, ਜੱਗਾ ਸਿੰਘ ਸਾਬਕਾ ਮੈਂਬਰ , ਗੋਪਾਲ ਸਿੰਘ ਅਤੇ ਪ੍ਰਗਟ ਸਿੰਘ ਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।