30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮਾਰਕੀਟ ਕਮੇਟੀ ਧੂਰੀ ਦੇ ਦੁਬਾਰਾ ਚੇਅਰਮੈਨ ਬਣੇ ਰਾਜਵੰਤ ਸਿੰਘ ਘੁੱਲੀ

ਧੂਰੀ, 29 ਸਤੰਬਰ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਮਾਨ ਦੇ ਹਲਕੇ ਧੂਰੀ ਦੀ ਮਾਰਕੀਟ ਕਮੇਟੀ ਦੇ ਦੁਬਾਰਾ ਚੇਅਰਮੈਨ ਬਣੇ ਰਾਜਵੰਤ ਸਿੰਘ ਘੁੱਲੀ ਵਲੋਂ ਅਕਾਲ ਪੁਰਖ ਦਾ ਧੰਨਵਾਦ ਕਰਨ ਲਈ ਇਕ ਵਿਸ਼ੇਸ਼ ਸ਼ੁਕਰਾਨਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠਾਂ ਦੇ ਭੋਗ ਪਾਏ ਗਏ ਅਤੇ ਬਾਬਾ ਮਹਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 30-09-2026
ਧੂਰੀ, 29 ਸਤੰਬਰ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਮਾਨ ਦੇ ਹਲਕੇ ਧੂਰੀ ਦੀ ਮਾਰਕੀਟ ਕਮੇਟੀ ਦੇ ਦੁਬਾਰਾ ਚੇਅਰਮੈਨ ਬਣੇ ਰਾਜਵੰਤ ਸਿੰਘ ਘੁੱਲੀ ਵਲੋਂ ਅਕਾਲ ਪੁਰਖ ਦਾ ਧੰਨਵਾਦ ਕਰਨ ਲਈ ਇਕ ਵਿਸ਼ੇਸ਼ ਸ਼ੁਕਰਾਨਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠਾਂ ਦੇ ਭੋਗ ਪਾਏ ਗਏ ਅਤੇ ਬਾਬਾ ਮਹਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ। ਇਸ ਮੌਕੇ ‘ਤੇ ਚੇਅਰਮੈਨ ਘੁੱਲੀ ਨੂੰ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਮਾਨ ਦੇ ਮਾਤਾ ਹਰਪਾਲ ਕੌਰ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਮੰਤਰੀ ਦੇ ਓ . ਐੱਸ.ਡੀ. ਸੁਖਵੀਰ ਸਿੰਘ, ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਨਾਭਾ ਤੋਂ ਵਿਧਾਇਕ ਦੇਵ ਮਾਨ ਨੇ ਉਚੇਚੇ ਤੌਰ ‘ਤੇ ਤੀਆਂ ਹਾਜ਼ਰੀ ਲਵਾਈ। ਸਮਾਗਮ ਵਿੱਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਜੋੜ, ਅਸ਼ੋਕ ਕੁਮਾਰ ਲੱਖਾ ਚੇਅਰਮੈਨ, ਚੇਅਰਮੈਨ ਰਛਪਾਲ ਸਿੰਘ ਭੁੱਲਰ, ਚੇਅਰਮੈਨ ਰਣਜੋਧ ਸਿੰਘ ਕਾਂਝਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ ਪ੍ਰਧਾਨ ਟਰੱਕ ਯੂਨੀਅਨ ਧੂਰੀ ਅਤੇ ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਧਾਦਰਾ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸ਼ਹਿਰੀ ਲੀਡਰਸ਼ਿਪ ‘ਚੋਂ ਕੌਂਸਲਰ ਅਸ਼ਵਨੀ ਧੀਰ, ਰਾਜੀਵ ਚੱਧਰੀ, ਅਜੈਬ ਸਿੰਘ ਹੈਪੀ, ਭੁਪਿੰਦਰ ਸਿੰਘ, ਵਿਕਰਾਂਤ ਚੱਠਾ, ਦਰਸ਼ਨ ਕੁਮਾਰ ਦਰਸੀ , ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਦੀਪ ਕੁਮਾਰ ਪੱਪੂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਐਨ.ਸੀ.ਸੀ. ਯੂਨਿਟ ਵਲੋਂ ਖੂਨਦਾਨ ਕੈਂਪ ਅਗਲੀ ਖ਼ਬਰ ਰਣਬੀਰ ਕਾਲਜ ’ਚ ਐਨ.ਐਨ.ਐਸ. ਵਲੋਂ ਮਨਾਇਆ ਗਿਆ ਰਾਸ਼ਟਰੀ ਪੋਸ਼ਣ ਦਿਵਸ
Ad Position 24