ਗੁਰਮਤਿ ਸਮਾਗਮ ਕਰਵਾਇਆ
ਅਮਰਗੜ੍ਹ, 29 ਸਤੰਬਰ (ਜਤਿੰਦਰ ਮੰਨਵੀਂ) - ਗੁਰਦੁਆਰਾ ਸਾਹਿਬ ਵਿਸ਼ਵਕਰਮਾ ਭਵਨ ਝੂੰਦਾ ਰੋਡ ਅਮਰਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭੇ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਸੁਨੇਹਾ ਦਿੱਤਾ।
ਅਮਰਗੜ੍ਹ, 29 ਸਤੰਬਰ (ਜਤਿੰਦਰ ਮੰਨਵੀਂ) - ਗੁਰਦੁਆਰਾ ਸਾਹਿਬ ਵਿਸ਼ਵਕਰਮਾ ਭਵਨ ਝੂੰਦਾ ਰੋਡ ਅਮਰਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭੇ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਥਾਪਨਾ, ਸੰਪਾਦਨਾ ਅਤੇ ਪ੍ਰਕਾਸ਼ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਨਾਲ ਵਿਚਾਰਾਂ ਦੀ ਸਾਂਝ ਪਾਈ। ਗਿਆਨੀ ਜੀ ਨੇ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਾਈ ਗੁਰਦਾਸ ਜੀ ਦੀ ਸਹਾਇਤਾ ਨਾਲ ਪਵਿੱਤਰ ਬਾਣੀ ਦੀ ਬੀੜ ਤਿਆਰ ਕਰਵਾਈ ਅਤੇ 1604 ਈਸਵੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਕਰਵਾਇਆ ਗਿਆ। ਗਿਆਨੀ ਰਾਜਿੰਦਰਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ, ਹੈੱਡ ਗ੍ਰੰਥੀ ਭਾਈ ਪ੍ਰਸ਼ੋਤਮ ਸਿੰਘ, ਮਾਸਟਰ ਗੁਰਸਿਮਰਤ ਸਿੰਘ, ਸੈਕਟਰੀ ਦਰਸ਼ਨ ਸਿੰਘ ਮੰਡਾਹੜ, ਜਸਵੰਤ ਸਿੰਘ, ਪ੍ਰੀਤਮ ਸਿੰਘ, ਗੁਰਮੇਲ ਸਿੰਘ, ਗੁਰਸ਼ਾਨ ਸਿੰਘ, ਜਗਦੀਪ ਸਿੰਘ, ਅਰਸ਼ਪ੍ਰੀਤ ਸਿੰਘ, ਜਗਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।