30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਾਰਗ ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਚੁਕਵਾਇਆ ਧਰਨਾ

ਸੰਗਰੂਰ, 30 ਸਤੰਬਰ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਦੇ 23 ਸਾਲਾ ਨੌਜਵਾਨ ਸਨਮਦੀਪ ਸਿੰਘ ਸਨੀ ਦੇ ਖ਼ੁਦਕੁਸ਼ੀ ਮਾਮਲੇ ਸੰਬੰਧੀ ਦਰਜ ਹੋਏ ਮੁਕੱਦਮੇ ਵਿੱਚ ਐਸ. ਸੀ.

Ad Position 21
No active advertisement
ਅਜੀਤ ਡੈਸਕ 01-10-2026
ਸੰਗਰੂਰ, 30 ਸਤੰਬਰ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਦੇ 23 ਸਾਲਾ ਨੌਜਵਾਨ ਸਨਮਦੀਪ ਸਿੰਘ ਸਨੀ ਦੇ ਖ਼ੁਦਕੁਸ਼ੀ ਮਾਮਲੇ ਸੰਬੰਧੀ ਦਰਜ ਹੋਏ ਮੁਕੱਦਮੇ ਵਿੱਚ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਦਾ ਵਾਧਾ ਕਰਨ ਅਤੇ ਪਿੰਡ ਕਨੋਈ ਦੇ ਸਰਪੰਚ ਸਮੇਤ ਮੁਕੱਦਮੇ ਵਿੱਚ ਨਾਮਜ਼ਦ ਚਾਰਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਅੱਜ ਸਥਾਨਕ ਬਰਨਾਲਾ ਕੈਂਚੀਆਂ ਵਿੱਚ ਚੱਕਾ ਜਾਮ ਕਰ ਕੇ ਕਰੀਬ ਦੋ ਘੰਟਿਆਂ ਤੱਕ ਬਰਨਾਲਾ-ਬਠਿੰਡਾ ਮੁੱਖ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰ ਕੇ ਰੱਖਿਆ। ਮੁਕੱਦਮੇ ਵਿੱਚ ਨਾਮਜ਼ਦ ਚਾਰਾਂ ਵਿਅਕਤੀਆਂ ਦੀਆਂ ਗ੍ਰਿਫ਼ਤਾਰੀਆਂ ਅਤੇ ਐਸ.ਸੀ. ਐਸ.ਟੀ. ਐਕਟ ਦਾ ਵਾਧਾ ਕਰਨ ਦੀ ਮੰਗ ਉੱਤੇ ਅੜੇ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਅੱਗੇ ਮੁੜ ਜ਼ੋਰਦਾਰ ਤਰੀਕੇ ਨਾਲ ਇਹ ਗੱਲ ਦੋਹਰਾਈ ਕੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਨਾ ਤਾਂ ਮ੍ਰਿਤਕ ਸਨੀ ਦਾ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਅੰਤਿਮ ਸਸਕਾਰ ਕਰਨਗੇ। ਮੁੱਖ ਮਾਰਗ ਨੂੰ ਜਾਮ ਕਰ ਕੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਲੰਬਾ ਸਮਾਂ ਸਮਝਾਉਣ ਦੀ ਕੋਸ਼ਿਸ਼ ਕਰਦਿਆਂ ਜਾਮ ਖੋਲ੍ਹਣ ਦੀ ਮੰਗ ਕੀਤੀ ਗਈ ਪਰ ਪ੍ਰਦਰਸ਼ਨਕਾਰੀ ਸੜਕ ਉੱਤੇ ਹੀ ਪੱਕਾ ਮੋਰਚਾ ਲਗਾਉਣ ਦੀ ਜ਼ਿੱਦ ਉੱਤੇ ਅੜ ਗਏ। ਕਰੀਬ 2 ਘੰਟਿਆਂ ਦੀ ਜੱਦੋ-ਜਹਿਦ ਉਪਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਭਰੋਸਾ ਦਿੱਤਾ ਗਿਆ ਕਿ ਪੁਲਿਸ ਨੂੰ ਮੁਕੱਦਮੇ ਵਿੱਚ ਐਸ.ਸੀ., ਐਸ.ਟੀ. ਐਕਟ ਦੀਆਂ ਧਾਰਾਵਾਂ ਦਾ ਵਾਧਾ ਕਰਨ ਅਤੇ ਮੁਕੱਦਮੇ ਵਿੱਚ ਨਾਮਜ਼ਦ ਵਿਅਕਤੀਆਂ ਦੀਆਂ ਗ੍ਰਿਫ਼ਤਾਰੀਆਂ ਕਰਨ ਲਈ ਕੱਲ੍ਹ 1 ਅਕਤੂਬਰ ਦੀ ਦੁਪਹਿਰ ਤਿੰਨ ਵਜੇ ਤੱਕ ਭਾਵ 24 ਘੰਟਿਆਂ ਦਾ ਸਮਾਂ ਦਿੱਤਾ ਜਾਵੇ। ਮੀਟਿੰਗ ਉਪਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਧਰਨੇ ਵਿੱਚ ਆ ਕੇ ਇਸ ਗੱਲ ਦਾ ਜਨਤਕ ਐਲਾਨ ਕੀਤਾ ਗਿਆ ਕਿ ਉਨ੍ਹਾਂ ਨੂੰ 24 ਘੰਟਿਆਂ ਦਾ ਸਮਾਂ ਦਿੱਤਾ ਜਾਵੇ ਜਿਸ ਦੌਰਾਨ ਉਹ ਪੀੜਤ ਪਰਿਵਾਰ ਦੀਆਂ ਮੰਗਾਂ ਪੂਰ ਚੜ੍ਹਾਉਣ ਲਈ ਹਰ ਸੰਭਵ ਯਤਨ ਕਰਨਗੇ। ਪ੍ਰਸ਼ਾਸਨ ਵਲੋਂ ਦਿੱਤੇ ਗਏ ਭਰੋਸੇ ਨਾਲ ਪਰਿਵਾਰਕ ਮੈਂਬਰਾਂ ਅਤੇ ਪ੍ਰਦਰਸ਼ਨਕਾਰੀਆਂ ਨੇ ਸਹਿਮਤੀ ਜਤਾਉਂਦਿਆਂ ਸੜਕ ਤੋਂ ਧਰਨਾ ਚੁੱਕ ਲਿਆ ਗਿਆ ਪਰ ਸਿਵਲ ਹਸਪਤਾਲ ਸੰਗਰੂਰ ਦੀ ਮੋਰਚਰੀ ਅੱਗੇ ਪਿਛਲੇ 5 ਦਿਨਾਂ ਤੋਂ ਚੱਲ ਰਿਹਾ ਧਰਨਾ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਲੱਕੜ ਦਾ ਕੰਮ ਕਰਨ ਵਾਲੇ ਮਿਸਤਰੀ ਦੀ ਕਰੰਟ ਲੱਗਣ ਨਾਲ ਮੌਤ ਅਗਲੀ ਖ਼ਬਰ ਮਹੇਸ਼ ਸ਼ਰਮਾ ਨੀਟੂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ
Ad Position 24