ਫਾਈਨਲ ਵਿੱਚ ਨਵਾਂ ਗਾਓਂ ਦੀ ਟੀਮ ਨੂੰ ਹਰਾ ਕੇ ਜਿੱਤੀ ਟਰਾਫੀ
ਖਨੌਰੀ, 30 ਸਤੰਬਰ (ਬਲਵਿੰਦਰ ਸਿੰਘ ਥਿੰਦ) - ਪਿੰਡ ਬੌਪੁਰ ਦੇ ਖੇਡ ਸਟੇਡੀਅਮ ਵਿਖੇ ਕਰਵਾਈ ਗਈ ਖਨੌਰੀ ਜੋਨ ਦੀ ਪਹਿਲੀ ਅੰਡਰ-30 ਟੀ-10 ਕ੍ਰਿਕਟ ਲੀਗ ਦਾ ਸ਼ਾਨਦਾਰ ਸਮਾਪਨ ਹੋ ਗਿਆ। ਚਾਰ ਦਿਨ ਤੱਕ ਚੱਲੇ ਇਸ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਬਿਸ਼ਨਪੁਰਾ ਖੋਖਰ ਦੀ ਟੀਮ ਨੇ ਨਵਾਂ ਗਾਓਂ ਦੀ ਟੀਮ ਨੂੰ ਮਾਤ ਦੇ ਕੇ ਜੇਤੂ ਟਰਾਫੀ ਆਪਣੇ ਨਾਂਅ ਕੀਤੀ ਅਤੇ 51 ਹਜ਼ਾਰ ਰੁਪਏ ਦੇ ਪਹਿਲੇ ਇਨਾਮ ’ਤੇ ਕਬਜ਼ਾ ਕੀਤਾ।
ਖਨੌਰੀ, 30 ਸਤੰਬਰ (ਬਲਵਿੰਦਰ ਸਿੰਘ ਥਿੰਦ) - ਪਿੰਡ ਬੌਪੁਰ ਦੇ ਖੇਡ ਸਟੇਡੀਅਮ ਵਿਖੇ ਕਰਵਾਈ ਗਈ ਖਨੌਰੀ ਜੋਨ ਦੀ ਪਹਿਲੀ ਅੰਡਰ-30 ਟੀ-10 ਕ੍ਰਿਕਟ ਲੀਗ ਦਾ ਸ਼ਾਨਦਾਰ ਸਮਾਪਨ ਹੋ ਗਿਆ। ਚਾਰ ਦਿਨ ਤੱਕ ਚੱਲੇ ਇਸ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਬਿਸ਼ਨਪੁਰਾ ਖੋਖਰ ਦੀ ਟੀਮ ਨੇ ਨਵਾਂ ਗਾਓਂ ਦੀ ਟੀਮ ਨੂੰ ਮਾਤ ਦੇ ਕੇ ਜੇਤੂ ਟਰਾਫੀ ਆਪਣੇ ਨਾਂਅ ਕੀਤੀ ਅਤੇ 51 ਹਜ਼ਾਰ ਰੁਪਏ ਦੇ ਪਹਿਲੇ ਇਨਾਮ ’ਤੇ ਕਬਜ਼ਾ ਕੀਤਾ। ਇਹ ਟੂਰਨਾਮੈਂਟ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਗੌਰਵ ਗੋਇਲ ਵਲੋਂ ਸਿਮਰਨਪਾਲ ਗਿਫਟੀ, ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ ਪੰਜਾਬ ਅਤੇ ਹਲਕਾ ਲਹਿਰਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਟੂਰਨਾਮੈਂਟ ਦਾ ਆਯੋਜਨ ਪਿੰਡ ਬੌਪੁਰ ਦੇ ਸਰਪੰਚ ਸੁਖਵਿੰਦਰ ਸਿੰਘ ਬਿੰਦਰ ਅਤੇ ਕਲੱਬ ਦੇ ਚੇਅਰਮੈਨ ਬਲਵੀਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਟੂਰਨਾਮੈਂਟ ’ਚ ਖਨੌਰੀ ਜੋਨ ਦੀਆਂ ਕੁੱਲ 26 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਚਾਰ ਦਿਨਾਂ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਫਾਈਨਲ ਮੈਚ ਦੌਰਾਨ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਅੰਤ ’ਚ ਬਿਸ਼ਨਪੁਰਾ ਖੋਖਰ ਦੀ ਟੀਮ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਐਡਵੋਕੇਟ ਗੌਰਵ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਤੇ ਟਰਾਫੀਆਂ ਪ੍ਰਦਾਨ ਕੀਤੀਆਂ। ਉਨ੍ਹਾਂ ਬਿਸ਼ਨਪੁਰਾ ਖੋਖਰ ਦੀ ਜੇਤੂ ਟੀਮ ਨੂੰ 51 ਹਜ਼ਾਰ ਰੁਪਏ ਅਤੇ ਟਰਾਫੀ, ਦੂਜੇ ਸਥਾਨ ’ਤੇ ਰਹੀ ਨਵਾਂ ਗਾਓਂ ਦੀ ਟੀਮ ਨੂੰ 21 ਹਜ਼ਾਰ ਰੁਪਏ ਅਤੇ ਟਰਾਫੀ, ਜਦਕਿ ਤੀਜੇ ਸਥਾਨ ’ਤੇ ਰਹੀ ਮਨਿਆਣਾ ਦੀ ਟੀਮ ਨੂੰ 11 ਹਜ਼ਾਰ ਰੁਪਏ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਨਕਦ ਇਨਾਮ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ। ਮੁੱਖ ਮਹਿਮਾਨ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਖੇਡਾਂ ਪ੍ਰਤੀ ਆਪਣਾ ਉਤਸ਼ਾਹ ਬਰਕਰਾਰ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਜਲ ਸਰੋਤ ਮੰਤਰੀ ਰਿੰਦਰ ਗੋਇਲ ਦੇ ਓਐਸਡੀ ਗੁਰਲਾਲ ਸਿੰਘ ਅਤੇ ਪਿੰਡ ਬੌਪੁਰ ਦੇ ਸਰਪੰਚ ਸੁਖਵਿੰਦਰ ਸਿੰਘ ਬਿੰਦਰ ਨੇ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ, ਖਿਡਾਰੀਆਂ, ਦਰਸ਼ਕਾਂ ਅਤੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬੀ.ਡੀ.ਪੀ.ਓ. ਬਲਾਕ ਅਨਦਾਣਾ ਐਟ ਮੂਨਕ ਤਜਿੰਦਰ ਸਿੰਘ, ਪੰਚਾਇਤ ਸਕੱਤਰ ਉੱਤਮ ਸਿੰਘ, ਰਾਜਵਿੰਦਰ ਸਿੰਘ, ਸਰਪੰਚ ਚਾਂਦੀ ਰਾਮ ਅਨਦਾਣਾ, ਸਰਪੰਚ ਰਾਜ ਸਿੰਘ ਹਰੀਗੜ੍ਹ ਗੇਹਲਾਂ, ਸਰਪੰਚ ਹਰਭਜਨ ਸਿੰਘ ਨਵਾਂ ਗਾਓਂ, ਸਰਪੰਚ ਸ਼ੀਸ਼ਪਾਲ ਮਲਿਕ ਖਨੌਰੀ ਖੁਰਦ, ਸਰਪੰਚ ਸੁਰੇਸ਼ ਕੁਮਾਰ ਬਨਾਰਸੀ, ਰਿਸ਼ੀਪਾਲ ਨੰਬਰਦਾਰ ਬਨਾਰਸੀ, ਪ੍ਰਵੀਨ ਸਿੰਘ ਕਰੋਦਾ, ਮੈਂਬਰ ਜਸਵਿੰਦਰ ਸਿੰਘ, ਮੈਂਬਰ ਸੋਨੂੰ ਵਰਮਾ, ਲਵਲੀ ਸਿੰਘ, ਮੈਂਬਰ ਈਸ਼ਵਰ ਸਿੰਘ, ਕੋਚ ਚੰਦਰਭਾਨ, ਕਲੱਬ ਪ੍ਰਧਾਨ ਖੁਸ਼ੀ ਰਾਮ ਸਮੇਤ ਹੋਰ ਹਾਜ਼ਰ ਸਨ।