01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

ਲਹਿਰਾਗਾਗਾ, 30 ਸਤੰਬਰ (ਅਸ਼ੋਕ ਗਰਗ)- ਥਾਣਾ ਲਹਿਰਾਗਾਗਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਖ਼ਰੀਦਣ ਅਤੇ ਵੇਚਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ’ਚ ਨਹਿਰ ਦੇ ਪੁਲ ਨੇੜੇ ਮੌਜੂਦ ਸੀ।

Ad Position 21
No active advertisement
ਅਜੀਤ ਡੈਸਕ 01-10-2026
ਲਹਿਰਾਗਾਗਾ, 30 ਸਤੰਬਰ (ਅਸ਼ੋਕ ਗਰਗ)- ਥਾਣਾ ਲਹਿਰਾਗਾਗਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਖ਼ਰੀਦਣ ਅਤੇ ਵੇਚਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ’ਚ ਨਹਿਰ ਦੇ ਪੁਲ ਨੇੜੇ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਵਕੀਲ ਸਿੰਘ ਵਾਸੀ ਵਾਰਡ ਨੰਬਰ 15, ਲਹਿਰਾਗਾਗਾ, ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਅਤੇ ਉਹ ਚੋਰੀ ਕੀਤੇ ਮੋਟਰਸਾਈਕਲ ਦੇਬੀ ਰਾਮ ਉਰਫ਼ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰਬਰ 15, ਲਹਿਰਾਗਾਗਾ ਨੂੰ ਵੇਚਦਾ ਹੈ। ਪੁਲਿਸ ਨੂੰ ਮਿਲੀ ਸੂਚਨਾ ਅਨੁਸਾਰ ਦੇਬੀ ਰਾਮ ਉਰਫ਼ ਸੁਖਦੇਵ ਸਿੰਘ ਨੇ ਜਾਖ਼ਲ-ਸੁਨਾਮ ਰੋਡ, ਬੇਹੱਦ ਕੋਟੜਾ ਲਹਿਲ ਵਿਖੇ ਕਬਾੜ ਦੀ ਦੁਕਾਨ ਕੀਤੀ ਹੋਈ ਹੈ ਅਤੇ ਬਲਵਿੰਦਰ ਸਿੰਘ ਉਸ ਸਮੇਂ ਵੀ ਚੋਰੀ ਕੀਤਾ ਮੋਟਰਸਾਈਕਲ ਉਸ ਨੂੰ ਵੇਚਣ ਲਈ ਉਸ ਦੀ ਦੁਕਾਨ ’ਤੇ ਗਿਆ ਹੋਇਆ ਸੀ। ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਥਾਣਾ ਲਹਿਰਾਗਾਗਾ ਵਿਖੇ ਰੁਕਾ ਭੇਜ ਕੇ ਮਾਮਲਾ ਦਰਜ ਕੀਤਾ ਗਿਆ ਅਤੇ ਛਾਪੇਮਾਰੀ ਦੌਰਾਨ ਦੋਵੇਂ ਵਿਅਕਤ ੀਆਂ ਨੂੰ ਕਾਬੂ ਕਰ ਲਿਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਦੋਵਾਂ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗਾਗਾ ਅਤੇ ਦੀਪਾ ਦੀ ਅਗਵਾਈ ਹੇਠ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਇਕੱਠ ਅਗਲੀ ਖ਼ਬਰ ਕੰਪਿਊਟਰ ਅਧਿਆਪਕ ਦੇ ਧਰਨੇ ’ਚ ਮਲੇਰਕੋਟਲਾ ਜ਼ਿਲ੍ਹੇ ਨੇ ਪ੍ਰਦਰਸ਼ਨ ਦੀ ਕੀਤੀ ਨੁਮਾਇੰਦਗੀ
Ad Position 24