01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

5 ਨੂੰ ਦੇ ਡੀ.ਸੀ. ਦਫ਼ਤਰਾਂ ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ’ਤੇ

ਭਵਾਨੀਗੜ੍ਹ, 30 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਔਰਤ ਵਿੰਗ ਅਤੇ ਕਿਸਾਨਾਂ ਦੀ ਮੀਟਿੰਗ ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਦੀ ਅਗਵਾਈ ਹੇਠ ਪਿੰਡ ਫੱਗੂਵਾਲਾ ਦੇ ਗੁਰੂ ਘਰ ਵਿਖੇ ਹੋਈ। ਮੀਟਿੰਗ ਦੌਰਾਨ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਕੀਤੇ ਜਾਣ ਵਾਲੇ ਪੱਕੇ ਘਿਰਾਓ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਸਰਬਜੀਤ ਸਿੰਘ ਅਤੇ ਸ਼ਿੰਦਰ ਕੌਰ ਵਾਸੀ ਮੰਗਵਾਲ ਜ਼ਿਲ੍ਹਾ ਸੰਗਰੂਰ ਨੇ ਆਪਣੀ 16ਵੀਂ ਵਿਆਹ ਦੀ ਵਰ੍ਹੇਗੰਢ ਮਨਾਈ । ਕੈਥਰਿਨ ਕੌਰ ਸੈਣੀ ਪਿਤਾ– ਜਗਵਿੰਦਰ ਸਿੰਘ ਬਨੀ ਸੈਣੀ ਵਾਸੀ– ਗੁਰੂ ਨਾਨਕ ਕਾਲੋਨੀ (ਸੰਗਰੂਰ) 01-10-2026
ਭਵਾਨੀਗੜ੍ਹ, 30 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਔਰਤ ਵਿੰਗ ਅਤੇ ਕਿਸਾਨਾਂ ਦੀ ਮੀਟਿੰਗ ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਦੀ ਅਗਵਾਈ ਹੇਠ ਪਿੰਡ ਫੱਗੂਵਾਲਾ ਦੇ ਗੁਰੂ ਘਰ ਵਿਖੇ ਹੋਈ। ਮੀਟਿੰਗ ਦੌਰਾਨ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਕੀਤੇ ਜਾਣ ਵਾਲੇ ਪੱਕੇ ਘਿਰਾਓ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ਼ ਟੈਕਸ ਮੁਕਤ ਖੇਤੀ ਵਪਾਰ ਸਮਝੌਤਾ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਉਣ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਿਰਾਓ ਦੌਰਾਨ ਅਮਰੀਕਾ ਨਾਲ਼ ਪ੍ਰਸਤਾਵਿਤ ਖੇਤੀ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰੱਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ, ਹੜ੍ਹਾਂ ਤੇ ਕੁਦਰਤੀ ਆਫ਼ਤਾਂ ਨਾਲ਼ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਅਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਸਮੇਤ ਹੋਰ ਮੰਗਾਂ ਉਠਾਈਆਂ ਜਾਣਗੀਆਂ। ਉਕਤ ਆਗੂਆਂ ਨੇ ਕਿਹਾ ਕਿ 5 ਅਕਤੂਬਰ ਦੇ ਘਿਰਾਓ ’ਚ ਬਲਾਕ ਭਵਾਨੀਗੜ੍ਹ ਤੋਂ ਸੈਂਕੜੇ ਔਰਤਾਂ ਟਰਾਲੀਆਂ ਰਾਹੀਂ ਲੰਗਰ ਤੇ ਰਾਸ਼ਨ ਲੈ ਕੇ ਸੰਗਰੂਰ ਪਹੁੰਚਣਗੀਆਂ। ਘਿਰਾਓ ਦੀਆਂ ਤਿਆਰੀਆਂ ਸਬੰਧੀ ਪਿੰਡ-ਪਿੰਡ ਢੋਲ ਮਾਰਚ, ਮਸ਼ਾਲ ਮਾਰਚ ਅਤੇ ਔਰਤਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਤਵਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਕਸ਼ਮੀਰ ਸਿੰਘ ਆਲੋਅਰਖ, ਕੁਲਦੀਪ ਸਿੰਘ ਬਖੋਪੀਰ, ਕਰਮ ਚੰਦ ਪੰਨਵਾਂ ਸਮੇਤ ਵੱਖ-ਵੱਖ ਇਕਾਈਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਗਾਗਾ ਅਤੇ ਦੀਪਾ ਦੀ ਅਗਵਾਈ ਹੇਠ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਇਕੱਠ
Ad Position 24