ਬੇਰੁਜ਼ਗਾਰ ਸਾਂਝਾ ਮੋਰਚਾ 2 ਨੂੰ ਮੁੱਖ ਮੰਤਰੀ ਨਿਵਾਸ ਦਾ ਕਰੇਗਾ ਘਿਰਾਓ
ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਗੇਟ ਅੱਗੇ ਪਿਛਲੇ 281 ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ 2 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਕੋਠੀ ਦਾ ਘਿਰਾਓ ਕਰਕੇ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਮਾਸਟਰ ਕੇਡਰ ਦੀਆਂ 15000 ਅਸਾਮੀਆਂ ਜਾਰੀ ਕਰਨ, ਭਰਤੀ ਹੋਣ ਲਈ ਉਪਰਲੀ ਉਮਰ ਹੱਦ ਵਿੱਚ ਛੋਟ ਦੇਣ,ਮਾਸਟਰ ਕੇਡਰ ਵਿੱਚ ਥੋਪੀ 55 % ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕਰਨ, ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਉਮਰ ਛੋਟ ਸਮੇਤ ਭਰਤੀ ਕਰਨ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲੈਣ ਅਤੇ ਕਰੋਨਾ ਯੋਧਿਆਂ ਨੂੰ ਰਾਸ਼ਟਰੀ ਸਿਹਤ ਮਿਸ਼ਨ ਵਿੱਚ ਬਿਨਾ ਸ਼ਰਤ ਰੈਗੂਲਰ ਭਰਤੀ ਕਰਨ ਦੀ ਮੰਗ ਕੀਤੀ ਜਾਵੇਗੀ। ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਸਿੰਘ ਝੁਨੀਰ ਨੇ ਦੱਸਿਆ ਕਿ ਪੰਜਾਬ ਅੰਦਰ ਭਰਤੀ ਕੈਲੰਡਰ ਲਾਗੂ ਕਰਨ ਦੇ ਵਾਅਦੇ ਕਰਨ ਵਾਲੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਇਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ।
ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਗੇਟ ਅੱਗੇ ਪਿਛਲੇ 281 ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ 2 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਕੋਠੀ ਦਾ ਘਿਰਾਓ ਕਰਕੇ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਮਾਸਟਰ ਕੇਡਰ ਦੀਆਂ 15000 ਅਸਾਮੀਆਂ ਜਾਰੀ ਕਰਨ, ਭਰਤੀ ਹੋਣ ਲਈ ਉਪਰਲੀ ਉਮਰ ਹੱਦ ਵਿੱਚ ਛੋਟ ਦੇਣ,ਮਾਸਟਰ ਕੇਡਰ ਵਿੱਚ ਥੋਪੀ 55 % ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕਰਨ, ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਉਮਰ ਛੋਟ ਸਮੇਤ ਭਰਤੀ ਕਰਨ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲੈਣ ਅਤੇ ਕਰੋਨਾ ਯੋਧਿਆਂ ਨੂੰ ਰਾਸ਼ਟਰੀ ਸਿਹਤ ਮਿਸ਼ਨ ਵਿੱਚ ਬਿਨਾ ਸ਼ਰਤ ਰੈਗੂਲਰ ਭਰਤੀ ਕਰਨ ਦੀ ਮੰਗ ਕੀਤੀ ਜਾਵੇਗੀ। ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਸਿੰਘ ਝੁਨੀਰ ਨੇ ਦੱਸਿਆ ਕਿ ਪੰਜਾਬ ਅੰਦਰ ਭਰਤੀ ਕੈਲੰਡਰ ਲਾਗੂ ਕਰਨ ਦੇ ਵਾਅਦੇ ਕਰਨ ਵਾਲੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਇਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ। ਜਦਕਿ ਉਹ ਪਿਛਲੇ 280 ਦਿਨਾਂ ਤੋਂ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਮਨਵਾਉਣ ਲਈ ਪੱਕੇ ਧਰਨੇ ‘ਤੇ ਬੈਠੇ ਹੋਏ ਹਨ। ਉਹਨਾਂ ਅਪੀਲ ਕੀਤੀ ਕਿ ਸਮੂਹ ਬੇਰੁਜ਼ਗਾਰ 2 ਅਕਤੂਬਰ ਨੂੰ ਵੇਰਕਾ ਮਿਲਕ ਪਲਾਂਟ ਸੰਗਰੂਰ ਪਹੁੰਚਣ ਤਾਂ ਕਿ ਆਰ ਪਾਰ ਦੀ ਜੰਗ ਲੜੀ ਜਾ ਸਕੇ। ਇਸ ਮੌਕੇ ਗੁਰਪਿਆਰ ਸਿੰਘ, ਗੁਰਵੀਰ ਸਿੰਘ, ਮਨਦੀਪ ਕੌਰ, ਗੁਰਵਿੰਦਰ ਸਿੰਘ, ਮਨਜੀਤ ਸਿੰਘ ,ਜਸਪਾਲ ਸਿੰਘ, ਜਗਸੀਰ ਸਿੰਘ ਮੌਜੂਦ ਸਨ।