30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮੁਫ਼ਤ ਮੈਡੀਕਲ ਕੈਂਪ ’ਚ 150 ਤੋਂ ਵੱਧ ਵਿਅਕਤੀਆਂ ਦੀ ਮੁਫ਼ਤ ਡਾਕਟਰੀ ਜਾਂਚ

ਖਨੌਰੀ, 30 ਸਤੰਬਰ (ਬਲਵਿੰਦਰ ਸਿੰਘ ਥਿੰਦ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ਾਲ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਪਿੰਡ ਮਹਾਂ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਖਨੌਰੀ, 30 ਸਤੰਬਰ (ਬਲਵਿੰਦਰ ਸਿੰਘ ਥਿੰਦ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ਾਲ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਪਿੰਡ ਮਹਾਂ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ਼ੀਸ਼ ਠਠਈ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਦੱਸਿਆ ਕਿ ਕੈਂਪ ਦੌਰਾਨ 150 ਤੋਂ ਵੱਧ ਵਿਅਕਤੀਆਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲਿਆ। ਇਸ ਮੌਕੇ ਲੋਕਾਂ ਦੀ ਮੁਫ਼ਤ ਡਾਕਟਰੀ ਜਾਂਚ ਕਰਨ ਦੇ ਨਾਲ-ਨਾਲ ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾ. ਰਮਨਪ੍ਰੀਤ ਕੌਰ ਅਤੇ ਮੈਡੀਕਲ ਅਫ਼ਸਰ ਡਾ. ਸਾਹਿਲ ਆਪਣੀ ਟੀਮ ਸਮੇਤ ਮੌਜੂਦ ਰਹੇ। ਆਸ਼ੀਸ਼ ਠਠਈ ਨੇ ਕਿਹਾ ਕਿ ਅਜਿਹੇ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਨਾਲ-ਨਾਲ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਉਪਲਬਧ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਤੇ ਡਿਜੀਟਲ ਧੋਖਾਧੜੀ ਤੋਂ ਸੁਚੇਤ ਰਹਿਣ ਦੀ ਦਿੱਤੀ ਜਾਣਕਾਰੀ ਅਗਲੀ ਖ਼ਬਰ ਪਾਵਰ ਕਾਰਪੋਰੇਸ਼ਨ ਨੇ ਕਿਸਾਨਾਂ ਨੂੰ ਨਵੀਂ ਟਿਊਬਵੈੱਲਾਂ ਨੀਤੀ ਦਾ ਲਾਹਾ ਲੈਣ ਦਾ ਦਿੱਤਾ ਸੱਦਾ
Ad Position 24