02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਐਸ.ਯੂ.ਐਸ. ਕਾਲਜ ਮਹਿਲਾਂ ’ਚ ਮਹਾਤਮਾ ਗਾਂਧੀ ਜੈਅੰਤੀ ਮਨਾਈ

ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਗਾਂਧੀ ਜੈਅੰਤੀ ਮਨਾਈ ਗਈ। ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 02-10-2026
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਗਾਂਧੀ ਜੈਅੰਤੀ ਮਨਾਈ ਗਈ। ਕਾਲਜ ਪ੍ਰਿੰਸੀਪਲ ਡਾ. ਕੁਲਵੰਤ ਕੌਰ ਅਤੇ ਡਾ. ਰਾਜਵਿੰਦਰ ਸਿੰਘ ਪ੍ਰਿੰਸੀਪਲ ਈ.ਟੀ.ਟੀ ਨੇ ਮਹਾਤਮਾ ਗਾਂਧੀ ਦੇ ਜੀਵਨ, ਆਜ਼ਾਦੀ ਦੇ ਸੰਘਰਸ਼ ’ਚ ਉਨ੍ਹਾਂ ਦੀ ਭੂਮਿਕਾ ਅਤੇ ਉਨ੍ਹਾਂ ਦੀ ਵਿਚਾਰਧਾਰਾ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।। ਇਸ ਉਪਰੰਤ ਪ੍ਰੋ. ਲਵਪ੍ਰੀਤ ਸਿੰਘ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਵਿਚਾਰਧਾਰਾ ਦੇ ਮਹੱਤਵਪੂਰਨ ਪੱਖਾਂ ’ਤੇ ਚਾਨਣਾ ਪਾਉਂਦਿਆਂ ਵਿਦਿ ਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਤਿਹਾਸਕ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕਰਕੇ ਆਪਣੀ ਕਲ੍ਹਾ ਅਤੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਭਾਗ ਮੁਖੀ ਪ੍ਰੋ. ਦਰਸ਼ਨ ਸਿੰਘ, ਪ੍ਰੋ . ਸਰਬਜੀਤ ਕੌਰ ਮੈਨੇਜਮੈਂਟ ਅਤੇ ਸਟਾਫ ਮੈਂਬਰਾਂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਨੇ ਕਣਕ ਦੇ ਭਾਅ ’ਚ ਕੀਤੇ 25 ਰੁਪਏ ਦੇ ਵਾਧੇ ਨੂੰ ਨਿਗੂਣਾ ਕਹਿ ਕੇ ਨਕਾਰਿਆ ਅਗਲੀ ਖ਼ਬਰ ਟਾਂਕ ਕਸੱਤਰੀ ਸਭਾ ਦੇ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਦਿਲਪ੍ਰੀਤ ਸਿੰਘ
Ad Position 24