02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਦਿਹਾੜਾ 4 ਨੂੰ ਕਣਕ ਦੇ ਭਾਅ ’ਚ 25 ਰੁਪਏ ਕੁਇੰਟਲ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਥੇੜ੍ਹੀ , ਬੂਰੜ

ਖਨੌਰੀ, 1 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ.

Ad Position 21
No active advertisement
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਦਿਹਾੜਾ 4 ਨੂੰ 02-10-2026
ਖਨੌਰੀ, 1 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿੱਚ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤੇ ਜਾਣ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਯੂਨੀਅਨ ਦੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਅਤੇ ਯਾਦਵਿੰਦਰ ਸਿੰਘ ਬੂਰੜ ਨੇ ਕਿਹਾ ਕਿ ਖੇਤੀਬਾੜੀ ਦੀ ਲਾਗਤ ਲਗਾਤਾਰ ਵਧ ਰਹੀ ਹੈ, ਪਰ ਇਸ ਦੇ ਮੁਕਾਬਲੇ ਫਸਲਾਂ ਦੇ ਭਾਅ ’ਚ ਕੀਤਾ ਜਾ ਰਿਹਾ ਵਾਧਾ ਕਿਸਾਨਾਂ ਲਈ ਨਾਕਾਫ਼ੀ ਹੈ। ਉਨ੍ਹਾਂ ਕਿਹਾ ਕਿ ਖਾਦਾਂ, ਬੀਜਾਂ, ਮਜ਼ਦੂਰੀ, ਕੀਟਨਾਸ਼ਕ ਦਵਾਈਆਂ, ਡੀਜ਼ਲ, ਜ਼ਮੀਨ ਦੇ ਠੇਕੇ ਅਤੇ ਖੇਤੀਬਾੜੀ ਮਸ਼ੀਨਰੀ ਸਮੇਤ ਖੇਤੀ ਨਾਲ ਸੰਬੰਧਿਤ ਲਗਭਗ ਸਾਰੀਆਂ ਵਸਤਾਂ ਦੀਆਂ ਕੀਮਤਾਂ ’ਚ ਪਿਛਲੇ ਸਾਲ ਦੇ ਮੁਕਾਬਲੇ ਵਾਧਾ ਹੋਇਆ ਹੈ। ਅਜਿਹੇ ਹਾਲਾਤ ’ਚ ਕਣਕ ਦੇ ਸਮਰਥਨ ਮੁੱਲ ’ਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਦੀ ਵਧਦੀ ਲਾਗਤ ਦੀ ਪੂਰਤੀ ਕਰਨ ਲਈ ਕਾਫ਼ੀ ਨਹੀਂ ਹੈ। ਪਿੰਡ ਸ਼ਾਹਪੁਰ ਥੇੜ੍ਹੀ ਦੇ ਅਗਾਂਹਵਧੂ ਕਿਸਾਨ ਗੁਰਬਾਜ਼ ਸਿੰਘ ਥੇੜ੍ਹੀ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਫਸਲਾਂ ਦੇ ਭਾਅ ਖੇਤੀ ਦੀ ਅਸਲ ਲਾਗਤ ਨੂੰ ਧਿਆਨ ’ਚ ਰੱਖਦਿਆਂ ਸਵਾਮੀਨਾਥਨ ਕਮਿਸ਼ਨ ਦੀ ਸਿਫ਼ਾਰਸ਼ ਅਨੁਸਾਰ ਲਾਗਤ ’ਤੇ 50 ਫ਼ੀਸਦੀ ਮੁਨਾਫ਼ਾ ਜੋੜ ਕੇ ਤੈਅ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਮੁੱਲ ’ਚ ਮਹਿਜ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਵਿਧਾਇਕ ਪ੍ਰੋ. ਗੱਜਣਮਾਜਰਾ ਅਗਲੀ ਖ਼ਬਰ ਕਿਸਾਨ ਜਥੇਬੰਦੀ ਨੇ ਕਣਕ ਦੇ ਭਾਅ ’ਚ ਕੀਤੇ 25 ਰੁਪਏ ਦੇ ਵਾਧੇ ਨੂੰ ਨਿਗੂਣਾ ਕਹਿ ਕੇ ਨਕਾਰਿਆ
Ad Position 24