ਅਰਸ਼ਵੀਰ ਨੇ ਰਾਜ ਪੱਧਰੀ ਵੁਸ਼ੂ ਖੇਡਾਂ ֹ’ ਚ ਜਿੱਤਿਆ ਤਗ਼ਮਾ
ਚੀਮਾ ਮੰਡੀ, 1 ਅਕਤੂਬਰ (ਗੁਰਜੀਤ ਸਿੰਘ ਚਹਿਲ) - ਆਕਸਫੋਰਡ ਪਬਲਿਕ ਸਕੂਲ ਚੀਮਾ ਦੇ ਹੋਣਹਾਰ ਖਿਡਾਰੀ ਅਰਸ਼ਵੀਰ ਸਿੰਘ ਨੇ ਹੁਸ਼ਿਆਰਪੁਰ ਵਿਖੇ ਹੋਈਆਂ 70ਵੀਆਂ ਰਾਜ ਪੱਧਰੀ ਵੁਸ਼ੂ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਲੈ ਕੇ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੀ ਚੰਗੀ ਖੇਡ ਦੀ ਛਾਪ ਛੱਡੀ ਹੈ । ਖਿਡਾਰੀ ਅਰਸ਼ਵੀਰ ਸਿੰਘ ਨੇ 19 ਸਾਲ ਤੋਂ ਘੱਟ ਉਮਰ ਵਰਗ ਦੇ 80 ਕਿਲੋਗ੍ਰਾਮ ਭਾਰ ਵਰਗ ‘ਚ ਮੁਕਾਬਲਾ ਜਿੱਤ ਕੇ ਚਾਂਦੀ ਦਾ ਤਗ਼ਮਾ ਹਾਸਿਲ ਕੀਤਾ ਹੈ ।
ਚੀਮਾ ਮੰਡੀ, 1 ਅਕਤੂਬਰ (ਗੁਰਜੀਤ ਸਿੰਘ ਚਹਿਲ) - ਆਕਸਫੋਰਡ ਪਬਲਿਕ ਸਕੂਲ ਚੀਮਾ ਦੇ ਹੋਣਹਾਰ ਖਿਡਾਰੀ ਅਰਸ਼ਵੀਰ ਸਿੰਘ ਨੇ ਹੁਸ਼ਿਆਰਪੁਰ ਵਿਖੇ ਹੋਈਆਂ 70ਵੀਆਂ ਰਾਜ ਪੱਧਰੀ ਵੁਸ਼ੂ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਲੈ ਕੇ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੀ ਚੰਗੀ ਖੇਡ ਦੀ ਛਾਪ ਛੱਡੀ ਹੈ । ਖਿਡਾਰੀ ਅਰਸ਼ਵੀਰ ਸਿੰਘ ਨੇ 19 ਸਾਲ ਤੋਂ ਘੱਟ ਉਮਰ ਵਰਗ ਦੇ 80 ਕਿਲੋਗ੍ਰਾਮ ਭਾਰ ਵਰਗ ‘ਚ ਮੁਕਾਬਲਾ ਜਿੱਤ ਕੇ ਚਾਂਦੀ ਦਾ ਤਗ਼ਮਾ ਹਾਸਿਲ ਕੀਤਾ ਹੈ । ਇਸ ਮੌਕੇ ਹੋਏ ਸਖ਼ਤ ਮੁਕਾਬਲੇ ‘ਚ ਅਰਸ਼ਵੀਰ ਨੇ ਆਪਣੀ ਬਿਹਤਰੀਨ ਖੇਡ ਤਕਨੀਕ ਅਤੇ ਸਖ਼ਤ ਮਿਹਨਤ ਸਦਕਾ ਵਿਰੋਧੀ ਖਿਡਾਰੀਆਂ ਨੂੰ ਮਾਤ ਦਿੰਦਿਆਂ ਇਹ ਤਗ਼ਮਾ ਆਪਣੇ ਨਾਂਅ ਕੀਤਾ । ਸਕੂਲ ਪਹੁੰਚਣ ‘ਤੇ ਜੇਤੂ ਖਿਡਾਰੀ ਅਰਸ਼ਵੀਰ ਸਿੰਘ ਦਾ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੰਦੀਪ ਕੁਮਾਰ ਨੇ ਅਰਸ਼ਵੀਰ ਸਿੰਘ, ਉਸ ਦੇ ਮਾਪਿਆਂ ਅਤੇ ਖੇਡ ਕੋਚ ਰਾਹੁਲ ਕੁਮਾਰ ਅਤੇ ਡੀ.ਪੀ.ਈ. ਹਰਪ੍ਰੀਤ ਸਿੰਘ ਨੂੰ ਇਸ ਮਾਣਮੱਤੀ ਜਿੱਤ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਚੇਅਰਮੈਨ ਚਮਕੌਰ ਸਿੰਘ, ਉਪ ਚੇਅਰਮੈਨ ਗਗਨ ਗੋਇਲ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਅਤੇ ਪ੍ਰਵੀਨ ਕੁਮਾਰ ਨੇ ਵੀ ਜੇਤੂ ਖਿਡਾਰੀ ਨੂੰ ਵਧਾਈ ਦਿੱਤੀ।