01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਵੱਡਾ ਪਰਖ ਮੁਕਾਬਲਾ ਕਰਵਾਇਆ

ਲਹਿਰਾਗਾਗਾ, 1 ਅਕਤੂਬਰ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ, ਬੌਧਿਕ ਸਮਰੱਥਾ ਨੂੰ ਨਿਖਾਰਨ ਅਤੇ ਉਨ੍ਹਾਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਵੱਡਾ ਪਰਖ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਕਾਲਜ ਦੀਆਂ ਵੱਖ-ਵੱਖ ਜਮਾਤਾਂ ਦੀਆਂ ਅੱਠ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 02-10-2026
ਲਹਿਰਾਗਾਗਾ, 1 ਅਕਤੂਬਰ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ, ਬੌਧਿਕ ਸਮਰੱਥਾ ਨੂੰ ਨਿਖਾਰਨ ਅਤੇ ਉਨ੍ਹਾਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਵੱਡਾ ਪਰਖ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਕਾਲਜ ਦੀਆਂ ਵੱਖ-ਵੱਖ ਜਮਾਤਾਂ ਦੀਆਂ ਅੱਠ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਹਰੇਕ ਟੀਮ ਵਿੱਚ ਚਾਰ ਵਿਦਿਆਰਥੀ ਸ਼ਾਮਿਲ ਸਨ। ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਆਮ ਗਿਆਨ, ਪੰਜਾਬੀ ਸਾਹਿਤ, ਇਤਿਹਾਸ, ਵਿਗਿਆਨ, ਖੇਡਾਂ, ਵਰਤਮਾਨ ਘਟਨਾਕ੍ਰਮ ਅਤੇ ਹੋਰ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ। ਵਿਦਿਆਰਥੀਆਂ ਨੇ ਆਪਣੀ ਸੂਝ-ਬੂਝ, ਯਾਦਸ਼ਕਤੀ ਅਤੇ ਵਿਸ਼ੇ ਨਾਲ ਸੰਬੰਧਿਤ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਅਤੇ ਉਤਸੁਕਤਾ ਦੇਖਣ ਨੂੰ ਮਿਲੀ। ਮੁਕਾਬਲੇ ਦੇ ਨਤੀਜਿਆਂ ਵਿੱਚ ਸ਼ਹੀਦ ਊਧਮ ਸਿੰਘ ਟੀਮ ਨੇ ਪਹਿਲਾ ਸਥਾਨ, ਭਗਤ ਸਿੰਘ ਟੀਮ ਨੇ ਦੂਜਾ ਸਥਾਨ ਅਤੇ ਡਾ. ਮਨਮੋਹਨ ਸਿੰਘ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਕਾਲਜ ਦੇ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਦੀ ਮੰਗ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ‘ਚ ਵਿਚਾਰਿਆ ਮੁੱਦਾ ਅਗਲੀ ਖ਼ਬਰ ਮਾਈ ਭਾਰਤ ਸੇਵਾ ਪਖਵਾੜਾ ਤਹਿਤ ਇਸਲਾਮੀਆ ਗਰਲਜ਼ ਕਾਲਜ ਵਿਖੇ ਸਫਾਈ ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ
Ad Position 24