ਬੜੂ ਸਾਹਿਬ ਵਿਖੇ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਅੱਜ ਤੋ ਸ਼ੁਰੂ
ਮਾਲੇਰਕੋਟਲਾ, 2 ਅਕਤੂਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਕੇਵਲ 25 ਰੁਪਏ ਦੇ ਮਾਮੂਲੀ ਵਾਧੇ ਨੂੰ ਦਸਮੇਸ਼ ਕਿਸਾਨ ਕਲੱਬ ਮਾਲੇਰਕੋਟਲਾ ਨੇ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ। ਕਲੱਬ ਦੇ ਪ੍ਰਧਾਨ ਜਗਦੀਸ਼ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਹੋਈ ਮੀਟਿੰਗ ਦੌਰਾਨ ਕਲੱਬ ਆਗੂਆਂ ਨੇ ਕਿਹਾ ਕਿ ਇਹ ਵਾਧਾ ਖੇਤੀ ਲਾਗਤਾਂ ‘ਚ ਹੋਏ ਭਾਰੀ ਵਾਧੇ ਦੇ ਮੁਕਾਬਲੇ ਕਿਤੇ ਵੀ ਨਹੀਂ ਖੜ੍ਹਦਾ।
ਮਾਲੇਰਕੋਟਲਾ, 2 ਅਕਤੂਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਕੇਵਲ 25 ਰੁਪਏ ਦੇ ਮਾਮੂਲੀ ਵਾਧੇ ਨੂੰ ਦਸਮੇਸ਼ ਕਿਸਾਨ ਕਲੱਬ ਮਾਲੇਰਕੋਟਲਾ ਨੇ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ। ਕਲੱਬ ਦੇ ਪ੍ਰਧਾਨ ਜਗਦੀਸ਼ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਹੋਈ ਮੀਟਿੰਗ ਦੌਰਾਨ ਕਲੱਬ ਆਗੂਆਂ ਨੇ ਕਿਹਾ ਕਿ ਇਹ ਵਾਧਾ ਖੇਤੀ ਲਾਗਤਾਂ ‘ਚ ਹੋਏ ਭਾਰੀ ਵਾਧੇ ਦੇ ਮੁਕਾਬਲੇ ਕਿਤੇ ਵੀ ਨਹੀਂ ਖੜ੍ਹਦਾ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਡੀਜ਼ਲ 15 ਪ੍ਰਤੀਸਤ, ਖਾਦਾਂ 18 ਪ੍ਰਤੀਸ਼ਤ, ਬੀਜ ਪ੍ਰਤੀਸਤ ਅਤੇ ਖੇਤ ਮਜ਼ਦੂਰੀ 11 ਪ੍ਰਤੀਸਤ ਤੋਂ ਵੱਧ ਮਹਿੰਗੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਗਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਖੇਤੀ ਲਾਗਤ ਲਗਭਗ 40 ਪ੍ਰਤੀਸਤ ਵਧੀ ਹੈ ਜਦਕਿ ਜਿਣਸਾਂ ਦੀ ਐਮਐਸਪੀ ‘ਚ ਸਿਰਫ਼ 11 ਪ੍ਰਤੀਸਤ ਵਾਧਾ ਹੋਇਆ ਹੈ। ਕਲੱਬ ਮੁਤਾਬਕ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਦੇ ਫਾਰਮੂਲੇ ਨਾਲ ਵੀ ਕਣਕ ਦੀ ਲਾਗਤ 2850 ਰੁਪਏ ਪ੍ਰਤੀ ਕੁਇੰਟਲ ਬਣਦੀ ਹੈ। ਕਿਸਾਨ ਕਲੱਬ ਨੇ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਕ ਕਣਕ ਦਾ ਸਮੱਰਥਨ ਮੁੱਲ 3000 ਰੁਪਏ ਕੀਤਾ ਜਾਵੇ ਤੇ ਡੀਜ਼ਲ, ਖਾਦ ਤੇ ਬੀਜ ਤੋਂ ਜੀ.ਐਸ.ਟੀ. ਹਟਾ ਕੇ ਸਬਸਿਡੀ ਵਧਾਈ ਜਾਵੇ।ਸਾਰੀਆਂ 23 ਫ਼ਸਲਾਂ ਦੀ ਐਮ.ਐਸ.ਪੀ. ‘ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਕਿਸਾਨ ਕਲੱਬ ਨੇ ਇਕ ਮਤੇ ਰਾਹੀਂ ਪਿਛਲੇ ਸੱਤਰ ਸਾਲਾਂ ਤੋਂ ਪਿਛਲੀਆਂ ਸਰਕਾਰਾਂ ਵੱਲੋਂ ਨਹਿਰੀ ਪਾਣੀ ਤੋਂ ਵਾਂਝੇ ਰੱਖੇ ਜ਼ਿਲ੍ਹਾ ਮਾਲੇਰਕੋਟਲਾ ਦੇ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਪ੍ਰਧਾਨ ਜਗਦੀਸ਼ ਸਿੰਘ ਘੁੰਮਣ ਦੇ ਨਾਲ ਪ੍ਰਿੰਸੀਪਲ ਗੁਰਪਰੀਤ ਸਿੰਘ ਜਵੰਧਾ, ਸਰਪੰਚ ਯੂਨੀਅਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਪ੍ਰਿੰਸੀਪਲ ਬਲਜੀਤ ਸਿੰਘ ਟਿਵਾਣਾ, ਲਖਵੀਰ ਸਿੰਘ ਸਰਵਰਪੁਰ, ਅਮਰਜੀਤ ਸਿੰਘ ਭੈਣੀ, ਬਹਾਦਰ ਸਿੰਘ ਭੂਦਨ, ਸਾਬਕਾ ਚੇਅਰਮੈਨ ਕਰਨੈਲ ਸਿੰਘ ਠੁੱਲੀਵਾਲ, ਮਨਧੀਰ ਸਿੰਘ ਝੱਲ, ਗਿਆਨੀ ਅਵਤਾਰ ਸਿੰਘ ਬਧੇਸਾ ਅਤੇ ਸਾਹਿਬ ਸਿੰਘ ਬੂੰਗਾ ਆਦਿ ਆਗੂ ਵੀ ਮੌਜੂਦ ਸਨ।