ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜਿੱਤੇ ਸੋਨ ਤਗਮੇ
ਦੂਨ ਇੰਟਰਨੈਸ਼ਨਲ ਸਕੂਲ ਵਿਚ ਉਤਸ਼ਾਹ ਤੇ ਸ਼ਰਧਾ ਨਾਲ ਮਨਾਈ ਗਾਂਧੀ ਜੈਅੰਤੀ
ਸੰਗਰੂਰ, 2 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿੱਚ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ।
ਸੰਗਰੂਰ, 2 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿੱਚ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਤੇ ਆਜ਼ਾਦੀ ਦੀ ਲੜਾਈ ਵਿੱਚ ਦਿੱਤੇ ਯੋਗਦਾਨ ਬਾਰੇ ਭਾਸ਼ਣ, ਕਵਿਤਾਵਾਂ ਅਤੇ ਦੇਸ਼-ਭਗਤੀ ਦੇ ਗੀਤ ਪੇਸ਼ ਕੀਤੇ। ਸਕੂਲ ਦੇ ਸਤਿਕਾਰਯੋਗ ਚੇਅਰਮੈਨ ਅਜੀਤਇੰਦਰ ਸਿੰਘ ਮਾਨਸ਼ਾਹੀਆ, ਮੇਨੈਜਿੰਗ ਡਾਇਰੈਕਟਰ ਹਰਨੀਤ ਕੌਰ ਮਾਨਸ਼ਾਹੀਆ, ਡਾਇਰੈਕਟਰ ਸ੍ਰੀਮਤੀ ਅਨੁਰੂਪ ਜੌਹਲ ਤੇ ਪ੍ਰਿੰਸੀਪਲ ਸ੍ਰੀਮਤੀ ਅੰਜਲੀ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਮਹਾਤਮਾ ਗਾਂਧੀ ਦੇ ਅਹਿੰਸਾ, ਸੱਚ ਤੇ ਸਫ਼ਾਈ ਦੇ ਉਪਦੇਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।